Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਵੈਟਰਨਰੀ ਇੰਸਪੈਕਟਰ 7 ਨੂੰ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼ 

July 05, 2024 05:47 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਯੂਨੀਅਨ ਨੇ 7 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਣ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਵੈਟਰਨਰੀ ਇੰਸਪੈਕਟਰਾਂ ਨਾਲ ਕੀਤੇ ਵਾਅਦਿਆਂ ਨੂੰ ਮੁੱਢੋਂ ਹੀ ਵਿਸਾਰ ਦਿੱਤਾ ਹੈ। ਸ਼ੁੱਕਰਵਾਰ ਨੂੰ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਵੈਟਰਨਰੀ ਇੰਸਪੈਕਟਰਾਂ ਦੀ ਜਥੇਬੰਦੀ ਸੁਨਾਮ ਤਹਿਸੀਲ ਇਕਾਈ ਦੀ ਮੀਟਿੰਗ ਤਹਿਸੀਲ ਪ੍ਰਧਾਨ ਨਾਜ਼ਰ ਸਿੰਘ ਜਖੇਪਲ ਦੀ ਪ੍ਰਧਾਨਗੀ ਹੇਠ ਹੋਈ , ਜਥੇਬੰਦੀ ਦੇ ਪ੍ਰਧਾਨ ਨਾਜ਼ਰ ਸਿੰਘ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸ਼ੀਏਸ਼ਨ੍ ਦੁਆਰਾ 7 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਤਹਿਸੀਲ ਨਾਲ ਸਬੰਧਿਤ ਆਗੂ ਅਤੇ ਮੈਂਬਰ ਵੱਧ ਚੜਕੇ ਸ਼ਾਮਿਲ ਹੋਣਗੇ।‌ ਉਨ੍ਹਾਂ ਤਹਿਸੀਲ ਦੇ ਹਰ ਵੈਟਰਨਰੀ ਇੰਸਪੈਕਟਰ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਉਹਨਾਂ ਦੱਸਿਆ ਕਿ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਤਹਿਸੀਲ ਸੁਨਾਮ ਦਾ ਹਰ ਵਲੰਨਟੀਅਰ ਅੱਡੀ ਚੋਟੀ ਜ਼ੋਰ ਲਾਉਣ ਲਈ ਤਿਆਰ ਹੈ। ਉਹਨਾਂ ਸਟੇਟ ਕਮੇਟੀ ਨੂੰ ਯਕੀਨ ਦਵਾਇਆ ਕਿ ਤਹਿਸੀਲ ਸੁਨਾਮ ਜਥੇਬੰਦੀ ਦੇ ਵੈਟਰਨਰੀ ਇੰਸਪੈਕਟਰ ਕੇਡਰ ਦੇ ਲਈ ਚੁੱਕੇ ਗਏ ਹਰ ਕਦਮ ਤੇ ਚਟਾਨ ਵਾਂਗ ਨਾਲ ਖੜ੍ਹੀ ਹੈ। 
 
 
ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਦਾ ਕੋਈ ਹੱਲ ਨਹੀਂ ਕਰਦੀ ਸਰਕਾਰ ਦਾ ਹਰ ਪੱਧਰ ਤੇ ਵਿਰੋਧ ਕੀਤਾ ਜਾਵੇਗਾ। ਮੁਲਾਜ਼ਮਾਂ ਪ੍ਰਤੀ ਸਰਕਾਰ ਦੀ ਬੇਰੂਖੀ ਹੁਣ ਬਰਦਾਸ਼ਤ ਤੋਂ ਬਾਹਰ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਮੁਲਾਜ਼ਮ ਵਰਗ ਨੇ ਵਿਸ਼ੇਸ਼ ਯੋਗਦਾਨ ਪਾਇਆ ਸੀ। ਮੁਲਾਜ਼ਮਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਸਰਕਾਰ ਨੇਂ ਆਪਣੇ ਕਾਰਜਕਾਲ ਦਾ ਅੱਧਾ ਸਮਾਂ ਲੰਘਾ ਲਿਆ ਪਰ ਹੁਣ ਹੋਰ ਇੰਤਜ਼ਾਰ ਮੁਸ਼ਕਿਲ ਹੋ ਗਿਆ ਹੈ। ਉਹ ਕਿਹਾ ਕਿ ਜਥੇਬੰਦੀ 7 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਘੇਰੇਗੀ ਤਾਂ ਜੋ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਇਆ ਜਾ ਸਕੇ, ਅਗਰ ਫਿਰ ਵੀ ਸਰਕਾਰ ਨੇ ਅਵੇਸਲਾਪਣ ਦਿਖਾਇਆ ਤਾਂ ਅਸੀ ਜ਼ਿਮਨੀ ਚੋਣਾਂ ਵਾਲੇ ਖੇਤਰਾਂ ਵਿੱਚ ਡੋਰ ਟੂ ਡੋਰ ਜਾਣ ਦਾ ਪ੍ਰੋਗਰਾਮ ਵੀ ਬਣਾ ਰੱਖਿਆ ਹੈ। ਇਸ ਸਮੇਂ ਤਹਿਸੀਲ ਸੁਨਾਮ ਦੇ ਸਾਰੇ ਵੈਟਰਨਰੀ ਇੰਸਪੈਕਟਰਾਂ ਵਿਚ ਭਾਰੀ ਉਤਸ਼ਾਹ ਸੀ। ਮੀਟਿੰਗ ਵਿੱਚ ਸਵਿੰਦਰ ਸਿੰਘ ਸੰਧੇ, ਸੁਖਜਿੰਦਰ ਸਿੰਘ ਨਮੋਲ, ਨਵਦੀਪ ਸਿੰਘ, ਗੁਰਬੰਸ ਸਿੰਘ, ਮੀਤ ਪ੍ਰਧਾਨ ਯੁਵਰਾਜ ਸ਼ਰਮਾ, ਜਸਨਜੋਤ ਸਿੰਘ ਤੋ ਇਲਾਵਾ ਸੂਬਾ ਮੀਤ ਪ੍ਰਧਾਨ ਜਗਜੀਤ ਸਿੰਘ ਸ਼ੇਰੋਂ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਸ਼ੁਭਚਰਨਜੀਤ ਸਿੰਘ ਲਖਮੀਰਵਾਲਾ ਹਾਜ਼ਰ ਰਹੇ ਤਹਿਸੀਲ ਪ੍ਰੈਸ ਸਕੱਤਰ ਰਾਮਤੇਜ ਸਿੰਘ ਨੇ ਇਹ ਸਾਰੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦੀਆਂ ਕਿਹਾ ਕਿ ਵੈਟਰਨਰੀ ਇੰਸਪੈਕਟਰ ਕੇਡਰ ਵਿਚ ਬੇਭਰੋਸਗੀ ਪੈਦਾ ਕਰਨ ਲਈ ਸਰਕਾਰ ਦੀਆਂ ਟਾਲਮਟੋਲ ਵਾਲੀਆਂ ਨੀਤੀਆਂ ਜ਼ਿੰਮੇਵਾਰ ਹਨ ਪਰ ਹੁਣ ਕੇਡਰ ਸੰਘਰਸ਼ ਦੇ ਰੌਂਅ ਵਿੱਚ ਹੈ ਆਪਣੇ ਹੱਕ ਲੈ ਕੇ ਹੀ ਸਾਂਹ ਲਵਾਂਗੇ।‌

Have something to say? Post your comment

Readers' Comments

Sheron 7/5/2024 6:07:31 AM

Good

 

More in Health

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ