Monday, June 16, 2025

Malwa

ਮੌਨਸੂਨ ਸੀਜ਼ਨ ਦੀਆਂ ਤਿਆਰੀਆਂ ਸਬੰਧੀ SDM ਦੁਧਨਸਾਧਾਂ ਵੱਲੋਂ ਅਧਿਕਾਰੀਆਂ ਨਾਲ ਬੈਠਕ

July 05, 2024 06:19 PM
SehajTimes

ਪਟਿਆਲਾ : ਐਸ.ਡੀ.ਐਮ. ਦੁਧਨਸਾਧਾਂ ਮਨਜੀਤ ਕੌਰ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਕਿਹਾ ਕਿ ਸਬੰਧਤ ਵਿਭਾਗ ਮੌਨਸੂਨ ਸੀਜ਼ਨ ਦੌਰਾਨ ਤਿਆਰ ਕੀਤੇ ਕਮਿਊਨੀਕੇਸ਼ਨ ਪਲਾਨ ਅਨੁਸਾਰ ਕੰਮ ਕਰਨ ਅਤੇ ਸਾਰੇ ਵਿਭਾਗ ਆਪਸ ਵਿੱਚ ਤਾਲਮੇਲ ਰੱਖਣ। ਉਨ੍ਹਾਂ ਕਿਹਾ ਕਿ ਕਮਿਊਨੀਕੇਸ਼ਨ ਪਲਾਨ ਅਨੁਸਾਰ ਹੀ ਵਿਭਾਗ ਸਟਾਫ਼ ਦੀਆਂ ਡਿਊਟੀਆਂ ਲਗਾਉਣ ਅਤੇ ਜੇਕਰ ਕਿਸੇ ਵੱਲੋਂ ਪਲਾਨ ਅਨੁਸਾਰ ਕੰਮ ਨਾ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਮੁਖੀ ਦੀ ਹੋਵੇਗੀ।

ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਢਿੱਲੀਆ ਤਾਰਾਂ ਨੂੰ ਕੱਸਣ ਦੀ ਹਦਾਇਤ ਕੀਤੀ। ਉਨ੍ਹਾਂ ਬਰਸਾਤ ਦੇ ਮੌਸਮ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧ ਲਈ ਖੇਤੀਬਾੜੀ ਵਿਭਾਗ ਨੂੰ ਲੋੜੀਦੇ ਪ੍ਰਬੰਧ ਕਰਨ ਲਈ ਕਿਹਾ। ਸਿਵਲ ਸਰਜਨ ਦਫ਼ਤਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਮੈਡੀਕਲ ਟੀਮਾਂ ਨੂੰ ਤਿਆਰ ਰੱਖਣ ਦੀ ਹਦਾਇਤ ਕਰਦਿਆ ਦਵਾਈਆਂ ਦਾ ਪੂਰਾ ਸਟਾਕ ਰੱਖਣ ਲਈ ਕਿਹਾ। ਉਨ੍ਹਾਂ ਡੀ.ਆਰ.ਓ ਦਫ਼ਤਰ ਨੂੰ ਸ਼ੈਲਟਰ ਹੋਮ ਦੀ ਲਿਸਟ ਨੂੰ ਅਪਡੇਟ ਕਰਨ ਦੀ ਹਦਾਇਤ ਕੀਤੀ ਅਤੇ ਡੀ.ਐਫ.ਐਸ.ਸੀ ਨੂੰ ਹੜ੍ਹ ਦੀ ਸਥਿਤੀ 'ਚ ਰਿਜਰਵ ਰੱਖਣ ਵਾਲੇ ਖਾਣ-ਪੀਣ ਦੇ ਸਮਾਨ ਦੀ ਲਿਸਟ ਬਣਾਉਣ ਲਈ ਕਿਹਾ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ