Saturday, January 03, 2026
BREAKING NEWS

Malwa

ਪਤਨੀ ਨਾਲ ਤਲਾਕ ਤੋਂ ਪ੍ਰੇਸ਼ਾਨ ਵਿਅਕਤੀ ਨੇ ਕੀਤੀ ਖੁਦਕੁਸ਼ੀ 

July 05, 2024 07:08 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਪਤਨੀ ਨਾਲ ਤਲਾਕ ਤੋਂ ਬਾਅਦ  ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦੇ ਸੁਨਾਮ ਨੇੜਲੇ ਪਿੰਡ ਲਖਮੀਰਵਾਲਾ ਦੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਬਲਵਿੰਦਰ ਸਿੰਘ ਵੱਲੋਂ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕਿਹਾ ਕਿ ਉਸਦੇ ਭਰਾ ਗੁਰਪਾਲ ਸਿੰਘ ਉਰਫ ਪਾਲੀ (42) ਵਾਸੀ ਪਿੰਡ ਲਖਮੀਰਵਾਲਾ, ਸੁਨਾਮ ਨੇੜੇ ਸਰਹਿੰਦ ਚੋਅ ਬਾਰਾਂ ਪੁੱਲ ਰੇਲਵੇ ਟਰੈਕ  ਟਰੇਨ ਹੇਠਾਂ ਆਕੇ ਖੁਦਕੁਸੀ ਕਰ ਲਈ ਹੈ। ਗੌਰਮਿੰਟ ਰੇਲਵੇ ਪੁਲੀਸ ਚੌਂਕੀ ਸੁਨਾਮ ਦੇ ਮੁਲਾਜ਼ਮਾਂ ਨੇ ਕਿਹਾ ਕਿ ਅੱਜ ਸਵੇਰ ਸਮੇਂ ਰਾਹਗੀਰ ਜਾਂਦੇ ਵਿਅਕਤੀਆਂ ਨੇ ਦੇਖਿਆ ਕਿ ਕਿਸੇ ਵਿਅਕਤੀ ਦੀ ਲਾਸ਼ ਰੇਲਵੇ ਟਰੈਕ ਸੁਨਾਮ ਤੇ ਪਈ ਹੈ, ਤਾਂ ਉਹਨਾਂ ਨੇ ਤੁਰੰਤ ਇਸ ਸਬੰਧੀ ਜੀ.ਆਰ.ਪੀ. ਪੁਲਿਸ ਚੌਕੀ ਸੁਨਾਮ ਨੂੰ ਸੂਚਨਾ ਦੇ ਦਿੱਤੀ ਅਤੇ ਪੁਲਿਸ ਨੇ ਤੁਰੰਤ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪਹਿਚਾਣ ਲਈ ਸਿਵਲ ਹਸਪਤਾਲ ਸੁਨਾਮ ' ਦੀ ਮੋਰਚਰੀ ਵਿੱਚ ਰੱਖ ਦਿੱਤਾ। ਪੜਤਾਲ ਕਰਨ ਤੇ ਪਤਾ ਲੱਗਾ ਹੈ ਕਿ ਇਹ ਲਾਸ ਗੁਰਪਾਲ ਸਿੰਘ ਉਰਫ ਪਾਲੀ ਪੁੱਤਰ ਲੇਟ ਅਜੀਤ ਸਿੰਘ ਵਾਸੀ ਪਿੰਡ ਲਖਮੀਰਵਾਲਾ ਦੀ ਹੈ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ। ਜਿਸ ਤੇ ਗੁਰਪਾਲ ਸਿੰਘ ਦੇ ਪਰਿਵਾਰਿਕ ਮੈਬਰ ਮੌਕੇ ਤੇ ਪਹੁੰਚ ਗਏ ਅਤੇ ਉਹਨਾਂ ਨੇ ਦੱਸਿਆ ਕਿ ਗੁਰਪਾਲ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਹੋ ਚੁੱਕਾ ਸੀ, ਜਿਸ ਕਾਰਨ ਉਹ ਅਕਸਰ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆ ਗੁਰਪਾਲ ਸਿੰਘ ਨੇ ਟਰੇਨ ਹੇਠਾਂ ਆ ਕੇ ਖੁਦਕੁਸੀ ਕਰ ਲਈ ਹੈ। ਮ੍ਰਿਤਕ ਦੇ ਭਰਾ ਬਲਵਿੰਦਰ ਸਿੰਘ ਦੇ ਬਿਆਨ ਦੇ ਆਧਾਰ ਤੇ ਜੀ.ਆਰ.ਪੀ. ਪੁਲਿਸ ਚੌਕੀ ਸੁਨਾਮ ਵੱਲੋਂ 194 ਬੀ.ਐਨ.ਐਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਮ੍ਰਿਤਕ ਗੁਰਪਾਲ ਸਿੰਘ ਦਾ ਸਿਵਲ ਹਸਪਤਾਲ ਸੁਨਾਮ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ, ਜਿਸਦਾ ਵਾਰਿਸਾਂ ਵੱਲੋਂ ਪਿੰਡ ਦੇ ਸ਼ਮਸਾਨਘਾਟ ਵਿੱਚ ਸੰਸਕਾਰ ਕਰ ਦਿੱਤਾ ਗਿਆ ਹੈ।

Have something to say? Post your comment

 

More in Malwa

ਐਸਡੀਐਮ ਨੇ ਲਾਊਡ ਸਪੀਕਰਾਂ ਦੀ ਆਵਾਜ਼ ਨਿਰਧਾਰਤ ਸੀਮਾ ਵਿੱਚ ਰੱਖਣ ਦੇ ਦਿਤੇ ਆਦੇਸ਼ 

ਓਬੀਸੀ ਫਰੰਟ ਦਾ ਵਫ਼ਦ ਚੇਅਰਮੈਨ ਡਾਕਟਰ ਥਿੰਦ ਨੂੰ ਮਿਲਿਆ 

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਨਵੇਂ ਵਰ੍ਹੇ ਦੇ ਪਹਿਲੇ ਦਿਨ ਸੁਨਾਮ ਨੂੰ ਮਿਲਿਆ 55 ਕਰੋੜ ਰੁਪਏ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ਼ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ 

ਸਾਹਿਬਜ਼ਾਦਿਆਂ ਦੀ ਯਾਦ 'ਚ ਟੇਕਸੀ ਸਟੈਂਡ ਵੱਲੋਂ ਪਿੰਡ ਸੰਦੌੜ ਵਿਖੇ ਚਾਹ ਦਾਲ ਰੋਟੀ ਦਾ ਲੰਗਰ ਲਗਾਇਆ ਗਿਆ

ਮੰਤਰੀ ਅਮਨ ਅਰੋੜਾ ਨੇ ਸੜਕ ਦਾ ਰੱਖਿਆ ਨੀਂਹ ਪੱਥਰ 

ਨਵੇਂ ਸਾਲ ਮੌਕੇ ਸ਼੍ਰੀ ਰਾਮ ਆਸ਼ਰਮ ਮੰਦਰ 'ਚ ਸਮਾਗਮ ਆਯੋਜਿਤ 

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਕਾਸ਼ ਕੁਟੀਆ ਪਿੰਡ ਮਹੌਲੀ ਖੁਰਦ ਵਿਖੇ ਨਗਰ ਕੀਰਤਨ ਆਯੋਜਿਤ