Wednesday, September 17, 2025

Haryana

ਹਰਿਆਣਾ ਸਰਕਾਰ ਨੇ ਤੁਰਤ ਪ੍ਰਭਾਵ ਨਾਲ 12 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

July 05, 2024 07:16 PM
SehajTimes

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 12 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅੰਕੁਰ ਗੁਪਤਾ ਨੂੰ ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਪਰਸੋਨਲ (ਨਿਯੁਕਤੀ) ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਅਹੁਦੇ ’ਤੇ ਤਬਾਦਲਾ ਕੀਤਾ ਗਿਆ ਹੈ। ਸ੍ਰੀ ਅਨੁਰਾਗ ਰਸਤੋਗੀ ਨੂੰ ਵਿੱਤ ਅਤੇ ਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਨਾਲ-ਨਾਲ ਗ੍ਰਹਿ ਮਾਮਲਿਆਂ, ਜੇਲ, ਅਪਰਾਧ ਅਤੇ ਨਿਆਂ ਵਿਭਾਗ ਵਿਚ ਵਧੀਕ ਮੁੱਖ ਸਕੱਤਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਵਾਤਾਵਰਣ , ਵਨ ਅਤੇ ਜੰਗਲੀ ਜੀਵ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਨੰਦ ਮੋਹਨ ਸ਼ਰਣ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਕਿਰਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਜੋ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾ ਸ਼ੇਖਰ ਵੁੰਡਰੂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਪਸ਼ੂਪਾਲਣ ਅਤੇ ਡੇਅਰੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਹੈ। ਉੱਚੇਰੀ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀਤ ਗਰਗ ਨੂੰ ਸਕੂਲ ਸਿਖਿਆ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ੍ਰੀਮਤੀ ਜੀ. ਅਨੁਪਮਾ , ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਪਿਛੜਾ ਵਰਗ ਅਤੇ ਅੰਤੋਂਦੇਯ ਵਿਭਾਗ ਦੀ ਵਧੀਕ ਮੁੱਖ ਸਕੱਤਰ ਹੋਵੇਗੀ। ਮੁੱਖ ਚੋਣ ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ, ਚੋਣ ਵਿਭਾਗ ਅਨੁਰਾਗ ਅਗਰਵਾਲ ਨੁੰ ਪੀਡਬਲਿਯੂਡੀ (ਬੀਐਂਡਆਰ) ਅਤੇ ਸਿੰਚਾਈ ਅਤੇ ਜਲ ਸੰਸਾਧਨ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਰਾਜੀਵ ਰੰਜਨ ਨੁੰ ਸਰਕਾਰ ਨੇ ਮੱਛੀ ਪਾਲਣ ਵਿਭਾਗ ਦਾ ਪ੍ਰਧਾਨ ਸਕੱਤਰ ਨਿਯੁਕਤ ਕੀਤਾ ਗਿਆ ਹੈ। ਮਹੋਮਦ ਸ਼ਾਇਨ ਹਾਊਸਿੰਗ ਫਾਰ ਓਲ ਦੇ ਕਮਿਸ਼ਨਰ ਅਤੇ ਹਰਿਆਣਾ ਬਿਜਲੀ ਉਤਪਾਦਨ ਨਿਗਮ ਅਤੇ ਸਪਲਾਈ ਅਤੇ ਨਿਪਟਾਨ ਵਿਭਾਗ ਦੇ ਮਹਾਨਿਦੇਸ਼ਕ ਤੋਂ ਇਲਾਵਾ ਉੱਚੇਰੀ ਸਿਖਿਆ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਦਾ ਵੱਧ ਕਾਰਜ ਵੀ ਦੇਖਣਗੇ। ਦੱਖਣ ਹਰਿਆਣਾ ਬਿਜਲੀ ਵੰਡ ਅਥਾਰਿਟੀ ਦੇ ਪ੍ਰਬੰਧ ਨਿਦੇਸ਼ਕ ਫੂਲ ਚੰਦ ਮੀਣਾ ਆਪਣੇ ਮੌਜੂਦਾ ਕਾਰਜਭਾਰ ਤੋਂ ਹਿਲਾਵਾ ਹਿਸਾਰ ਡਿਵੀਜਨ ਦੇ ਨਵੇਂ ਕਮਿਸ਼ਨਰ ਵਜੋ ਕੰਮ ਕਰਣਗੇ। ਹਿਸਾਰ ਡਿਵੀਜਨ ਦੀ ਕਮਿਸ਼ਨਰ ਅਤੇ ਹਰਿਆਣਾ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ ਦੇ ਪ੍ਰਬੰਧ ਨਿਦੇਸ਼ਕ ਸ੍ਰੀਮਤੀ ਗੀਤਾ ਭਾਰਤੀ ਅੰਬਾਲਾ ਡਿਵੀਜਨ ਦੀ ਕਮਿਸ਼ਨਰ ਵੀ ਹੋਵੇਗੀ। ਉੱਚੇਰੀ ਸਿਖਿਆ ਵਿਭਾਗ ਦੇ ਮਹਾਨਿਦੇਸ਼ਕ ਅਤੇ ਸਕੱਤਰ ਰਾਜੀਵ ਰਤਨ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਕਰਨਾਲ ਦੇ ਵਿਭਾਗ ਦੇ ਸਕੱਤਰ ਵਜੋ ਨਿਯੁਕਤ ਕੀਤਾ ਗਿਆ ਹੈ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ