Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਾਕਿਯੂ ਉਗਰਾਹਾਂ 11 ਤੋਂ ਮੰਤਰੀਆਂ ਦੇ ਘਰਾਂ ਅੱਗੇ ਦੇਵੇਗੀ ਪੱਕੇ ਧਰਨੇ 

July 08, 2024 12:57 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਖ਼ਿਲਾਫ਼ ਐਸ ਸੀ ਐਸ ਟੀ ਐਕਟ ਅਤੇ ਜਗਤਾਰ ਸਿੰਘ ਲੱਡੀ ਖ਼ਿਲਾਫ਼ ਦਰਜ਼ ਕੀਤੇ ਕਥਿਤ ਝੂਠੇ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਉਕਤ ਮਾਮਲੇ ਰੱਦ ਨਾ ਕੀਤੇ ਤਾਂ ਜਥੇਬੰਦੀ 11 ਜੁਲਾਈ ਤੋਂ ਚਾਰ ਮੌਜੂਦਾ ਮੰਤਰੀਆਂ ਅਤੇ ਇੱਕ ਐਮ ਪੀ ਦੇ ਘਰਾਂ ਅੱਗੇ ਪੱਕੇ ਧਰਨੇ ਦੇ ਕੇ ਰੋਸ ਪ੍ਰਦਰਸ਼ਨ ਕਰੇਗੀ। ਐਤਵਾਰ ਨੂੰ ਸੁਨਾਮ ਨੇੜਲੇ ਪਿੰਡ ਛਾਜਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂ ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਕਿਸਾਨ ਆਗੂਆਂ ਮਨਜੀਤ ਸਿੰਘ ਘਰਾਚੋਂ ਖ਼ਿਲਾਫ਼ ਪੁਲਿਸ ਨੇ ਸਰਕਾਰੀ ਸ਼ਹਿ ਨਾਲ਼ ਜਾਤੀਗਤ ਉਤਪੀੜਨ ਦੀ ਗਲਤ ਰੰਗਤ ਦੇਣ ਅਤੇ ਜਗਤਾਰ ਲੱਡੀ ਤੇ ਝੂਠਾ ਕੇਸ ਦਰਜ ਕੀਤਾ ਗਿਆ ਹੈ ਅਜਿਹੇ ਵਰਤਾਰੇ ਨੂੰ ਜਥੇਬੰਦੀ ਕਦਾਚਿੱਤ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਘਰਾਚੋਂ ਖ਼ਿਲਾਫ਼ ਐਸ ਸੀ ਐਸ ਟੀ ਐਕਟ ਹਟਾਉਣ ਦੀਆਂ ਮੰਗਾਂ ਬਾਰੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਦੁਆਰਾ ਕੀਤੇ ਵਾਅਦੇ 7 ਜੁਲਾਈ ਤੱਕ ਪੂਰੇ ਨਾ ਕਰਨ ਦੀ ਸੂਰਤ ਵਿੱਚ 11 ਜੁਲਾਈ ਤੋਂ ਆਪ ਸਰਕਾਰ ਦੇ ਚਾਰ ਮੰਤਰੀਆਂ ਹਰਪਾਲ ਸਿੰਘ ਚੀਮਾ,ਅਮਨ ਅਰੋੜਾ,ਬਲਵੀਰ ਸਿੰਘ ਪਟਿਆਲਾ,ਗੁਰਮੀਤ ਸਿੰਘ ਖੁਡੀਆਂ ਅਤੇ ਇੱਕ ਐਮ ਪੀ ਮੀਤ ਹੇਅਰ ਦੇ ਘਰਾਂ ਅੱਗੇ ਅਣਮਿੱਥੇ ਸਮੇਂ ਦੇ ਮੋਰਚੇ ਲਾਏ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਮੰਤਰੀਆਂ ਦੇ ਘਰਾਂ ਅੱਗੇ ਲਾਉਣ ਵਾਲੇ ਧਰਨਿਆਂ ਦੀ ਲਾਮਬੰਦੀ ਲਈ ਬਲਾਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਕਿਸਾਨ ਆਗੂਆ ਵੱਲੋਂ ਕਥਿਤ ਤੌਰ ਤੇ ਦੋਸ਼ ਲਾਇਆ ਗਿਆ ਕਿ ਮਨਜੀਤ ਸਿੰਘ ਘਰਾਚੋਂ ਦੇ ਮਾਮਲੇ ’ਚ ਪੁਲਿਸ ਵੱਲੋਂ ਬਦਲਾ ਲਊ ਕਾਰਵਾਈ ਕਰਾਰ ਦਿੱਤਾ ਹੈ।  ਮੁਕੱਦਮੇ ਦੀ ਤਫਤੀਸ਼ ਸਹੀ ਤਰੀਕੇ ਨਾਲ ਨਾ ਕਰਨ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਅਤੇ ਸਹੀ ਤੱਥਾਂ ਨੂੰ ਰਿਕਾਰਡ ਚ ਨਾ ਲੈਕੇ ਆਉਣ ਦੀ ਕਾਰਵਾਈ ਬਦਲਾ ਲਊ ਭਾਵਨਾ ਤਹਿਤ ਕੀਤੀ ਗਈ ਹੈ। ਇਸ ਮੌਕੇ ਜਿਲਾ ਆਗੂ ਬਹਾਲ ਸਿੰਘ ਢੀਡਸਾ, ਬਹਾਦਰ ਸਿੰਘ ਭੁਟਾਲ, ਸੁਖਪਾਲ ਸਿੰਘ ਮਾਣਕ, ਦਰਸ਼ਨ ਸਿੰਘ ਚੰਗਾਲੀ ਵਾਲਾ, ਸੁਖਦੇਵ ਸਿੰਘ ਕੜੈਲ, ਧਰਮਿੰਦਰ ਸਿੰਘ ਪਿਸ਼ੌਰ, ਜਸਵੰਤ ਸਿੰਘ ਤੋਲਾਵਾਲ, ਅਜੈਬ ਸਿੰਘ ਲੱਖੇਵਾਲ, ਹਰਪਾਲ ਸਿੰਘ ਪੇਧਨੀ, ਭਰਪੂਰ ਸਿੰਘ, ਰਣਜੀਤ ਸਿੰਘ ਲੋਗੋਂਵਾਲ ਸਮੇਤ ਹੋਰ ਵੀ ਆਗੂ ਆਗੂ ਸ਼ਾਮਿਲ ਹੋਏ

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ