Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਯੂ ਕੇ ਚ, ਗੁਰਿੰਦਰ ਜੋਸ਼ਨ ਦੀ ਜਿੱਤ ਤੋਂ ਕੰਬੋਜ ਭਾਈਚਾਰਾ ਬਾਗੋਬਾਗ

July 08, 2024 01:01 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਬਰਤਾਨੀਆ ਦੀਆਂ ਹਾਲ ਹੀ ਵਿੱਚ ਸੰਪੰਨ ਹੋਈਆਂ ਆਮ ਚੋਣਾਂ ਵਿੱਚ ਕੰਬੋਜ ਭਾਈਚਾਰੇ ਨਾਲ ਸਬੰਧਿਤ ਗੁਰਿੰਦਰ ਸਿੰਘ ਜੋਸ਼ਨ ਵੱਲੋਂ ਜਿੱਤ ਦਰਜ਼ ਕਰਨ ਦੀ ਖੁਸ਼ੀ ਵਿੱਚ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਦੇ ਮੈਂਬਰਾਂ ਵੱਲੋਂ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਖੇ ਨਤਮਸਤਕ ਹੋਣ ਉਪਰੰਤ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਉਂਜ ਇੰਨਾਂ ਚੋਣਾਂ ਵਿੱਚ 13 ਪੰਜਾਬੀਆਂ ਨੇ ਜਿੱਤ ਹਾਸਲ ਕਰਕੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਗੁਰਿੰਦਰ ਸਿੰਘ ਜੋਸ਼ਨ ਜੋਕਿ ਲੋਹੀਆਂ ਖਾਸ ਦੇ ਪਿੰਡ ਸਿੱਧੂਪੁਰ ਦੇ ਜੰਮਪਲ ਹਨ ਅਤੇ ਕੰਬੋਜ ਭਾਈਚਾਰੇ ਨਾਲ ਸਬੰਧ ਰੱਖਦੇ ਹਨ । ਇਸ ਮੌਕੇ ਮਾਸਟਰ ਕੇਹਰ ਸਿੰਘ ਜੋਸ਼ਨ, ਹਰਨੇਕ ਸਿੰਘ, ਬਲਦੇਵ ਸਿੰਘ , ਜਤਿੰਦਰ ਪਾਲ ਸਿੰਘ, ਪ੍ਰਿਤਪਾਲ ਸਿੰਘ ਥਿੰਦ, ਰਣਬੀਰ ਸਿੰਘ ਰਾਣਾ, ਪ੍ਰਿਤਪਾਲ ਸਿੰਘ, ਗੁਰਦੀਪ ਸਿੰਘ ਵਿੱਕੀ, ਹਰਚਰਨ ਸਿੰਘ, ਹਰਭਜਨ ਸਿੰਘ, ਲਖਨਪਾਲ ਸਿੰਘ ਆਦਿ ਨੇ ਕਿਹਾ ਕਿ ਗੁਰਿੰਦਰ ਸਿੰਘ ਜੋਸ਼ਨ ਦੀ ਹੋਈ ਸ਼ਾਨਦਾਰ ਜਿੱਤ ਨੇ  ਕੰਬੋਜ ਭਾਈਚਾਰੇ ਦੇ ਮਾਣ ਵਿੱਚ ਅਥਾਹ ਵਾਧਾ ਕੀਤਾ ਹੈ।  ਜੋਸਨ ਦੀ ਇਸ ਸ਼ਾਨਦਾਰ ਜਿੱਤ ਬਾਰੇ ਖੁਸ਼ੀ ਜ਼ਾਹਰ ਕਰਦਿਆਂ ਸ਼ਹੀਦ ਊਧਮ ਸਿੰਘ ਯਾਦਗਾਰੀ ਕਮੇਟੀ ਮੇਨ ਦੇ ਪ੍ਰਧਾਨ ਮਨਦੀਪ ਸਿੰਘ ਜੋਸ਼ਨ ਨੇ ਕਿਹਾ ਕਿ  ਗੁਰਿੰਦਰ ਸਿੰਘ ਜੋਸ਼ਨ ਨੇ ਜਿੱਤ ਹਾਸਲ ਕਰਕੇ ਸਮੁੱਚੇ ਕੰਬੋਜ ਭਾਈਚਾਰੇ ਦਾ ਸਿਰ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਕੰਬੋਜ ਨੇ 84 ਸਾਲ ਪਹਿਲਾਂ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਇਕਲ ਉਡਵਾਇਰ ਨੂੰ ਮੌਤ ਦੇ ਘਾਟ ਉਤਾਰ ਕੇ ਜੱਲਿਆਂ ਵਾਲੇ ਬਾਗ਼ ਦੇ ਸਾਕੇ ਦਾ ਬਦਲਾ ਲਿਆ ਸੀ ਅਤੇ ਅੱਜ ਉਸੇ ਦੇਸ਼ ਵਿੱਚ ਇਸ ਕੰਬੋਜ ਭਾਈਚਾਰੇ ਨੇ ਸੰਸਦੀ ਚੋਣ ਜਿੱਤਕੇ ਇੱਕ ਵਾਰ ਫਿਰ ਤੋਂ ਕੰਬੋਜ ਭਾਈਚਾਰੇ ਦਾ ਸਿਰ ਫ਼ਖਰ ਨਾਲ ਉੱਚਾ ਕੀਤਾ ਹੈ।ਇਸ ਸ਼ਾਨਦਾਰ ਜਿੱਤ ਲਈ ਸਮੁੱਚਾ ਕੰਬੋਜ ਭਾਈਚਾਰਾ ਉਨ੍ਹਾਂ ਨੂੰ ਕੋਟਿ ਕੋਟਿ ਮੁਬਾਰਕਬਾਦ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਗੁਰਿੰਦਰ ਸਿੰਘ ਸ਼ਹੀਦ ਊਧਮ ਸਿੰਘ ਦੇ ਫੈਨ ਹਨ ਅਤੇ ਪਰਿਵਾਰ ਵੱਲੋਂ ਉਨ੍ਹਾਂ ਦੇ ਪਿੰਡ ਦੇ ਬਾਹਰ ਸ਼ਹੀਦ ਊਧਮ ਸਿੰਘ ਦੇ ਨਾਮ ਤੇ ਗੇਟ ਦਾ ਨਿਰਮਾਣ ਕਰਵਾਇਆ ਗਿਆ ਹੈ। ਇਸ ਮੌਕੇ ਮਾਸਟਰ ਕੇਹਰ ਸਿੰਘ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀਆਂ ਜੋ ਨਿਸ਼ਾਨੀਆਂ ਲੰਡਨ ਵਿਖੇ ਪਈਆ ਹਨ ਉਨਾਂ ਨਿਸ਼ਾਨੀਆਂ ਨੂੰ ਸੁਨਾਮ ਲਿਆਉਣ ਲਈ ਸਪੰਰਕ ਸਾਧਿਆ ਜਾਵੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ