Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Haryana

ਸੋਨੀਪਤ : ਪਤਨੀ ਨੇ ਲਿਆ ਫਾਹਾ ਤੇ ਪਤੀ ਨੇ ਖਾਦਾ ਜਹਿਰ

July 08, 2024 02:17 PM
SehajTimes

ਬੇਟਾ ਕਰਦਾ ਹੈ ਚੰਡੀਗੜ੍ਹ ਨੌਕਰੀ

ਸੋਨੀਪਤ : ਸੋਨੀਪਤ ਵਿੱਚ ਗੋਹਾਨਾ ਰੋਡ ਸਥਿਤ ਜਨ ਸਿਹਤ ਵਿਭਾਗ ਦੇ ਸਰਕਾਰੀ ਕੁਆਰਟਰ ਵਿੱਚ ਰਹਿ ਰਹੇ ਬੇਲਦਾਰ ਅਤੇ ਉਸਦੀ ਪਤਨੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਬੇਲਦਾਰ ਸਵੇਰੇ ਟਿਊਬਵੈਲ ਚਲਾਉਣ ਗਿਆ ਸੀ ਜਦੋਂ ਉਹ ਵਾਪਸ ਪਰਤਿਆ ਦਾਂ ਉਸਦੀ ਘਰਵਾਲੀ ਨੇ ਫਾਹਾ ਲੈ ਲਿਆ। ਉਸ ਤੋਂ ਬਾਅਦ ਬੇਲਦਾਰ ਨੇ ਜਹਿਰ ਖਾ ਕੇ ਆਪਣੀ ਜਾਨ ਦੇ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬੇਲਦਾਰ ਦੀ ਪਛਾਣ ਬਲਵੰਤ ਵਜੋਂ ਹੋਈ ਹੈ ਜਿਹੜਾ ਕਿ ਮੂਲ ਰੂਪ ਵਿੱਚ ਉਤਰਾਖੰਡ ਦਾ ਰਹਿਣ ਵਾਲਾ ਸੀ। ਬਲਵੰਤ ਜਨ ਸਿਹਤ ਵਿਭਾਗ ਵਿੱਚ ਬੇਲਦਾਰ ਵਜੋਂ ਤਾਇਨਾਤ ਸੀ ਅਤੇ ਉਸਦੀ ਡਿਊਟੀ ਸਵੇਰੇ ਸ਼ਾਮ ਟਿਊਬਵੈੱਲ ਚਲਾਉਣ ’ਤੇ ਲੱਗੀ ਹੋਈ ਸੀ। ਬਲਵੰਤ ਸਰਕਾਰੀ ਰਿਹਾਇਸ਼ ਵਿੱਚ ਆਪਣੀ ਪਤਨੀ ਜਿਸ ਦਾ ਨਾਮ ਵੀਨਾ ਸੀ ਨਾਲ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਜਦੋਂ ਉਸਦੀ ਪਤਨੀ ਨੇ ਫਾਹਾ ਲਿਆ ਤਾਂ ਇਸ ਨੂੰ ਦੇਖਦੇ ਹੀ ਬਲਵੰਤ ਨੇ ਵੀ ਜਹਿਰ ਖਾ ਲਿਆ। ਬਲਵੰਤ ਨੂੰ ਨੇੜਲੇ ਲੋਕਾਂ ਦੀ ਸਹਾਇਤਾ ਨਾਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੇੜਲੇ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਵੰਤ ਦਾ ਬੇਟਾ ਚੰਡੀਗੜ੍ਹ ਵਿੱਚ ਪ੍ਰਾਈਵੇਟ ਨੌਕਰੀ ਕਰਦਾ ਹੈ ਅਤੇ ਉਸਦੀ ਸ਼ਾਦੀਸ਼ੁਦਾ ਧੀ ਕੈਨੇਡਾ ਵਿੱਚ ਰਹਿ ਰਹੀ ਹੈ। ਪੁਲਿਸ ਨੇ ਬਲਵੰਤ ਦੇ ਲੜਕੇ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਹੈ।
ਇਹ ਵੀ ਪਤਾ ਲਗਿਆ ਹੈ ਕਿ ਬਲਵੰਤ ਅਤੇ ਵੀਨਾ ਮੂਲ ਰੂਪ ਵਿੱਚ ਤਾਂ ਉਤਰਾਖੰਡ ਦੇ ਜ਼ਿਲ੍ਹਾ ਬਾਗੇਸ਼ਵਰ ਦੇ ਪਿੰਡ ਓਸੀ ਦੇ ਰਹਿਣ ਵਾਲੇ ਸਨ ਪਰ ਪਿਛਲੇ 20 ਸਾਲ ਤੋਂ ਸੋਨੀਪਤ ਵਿੱਚ ਰਹਿ ਰਹੇ ਸਨ।

Have something to say? Post your comment

 

More in Haryana

ਕਰਨਾਲ ਦੀ ਬੇਟੀ ਕਿਸਮਤ ਵਿਰਕ ਸਿਡਨੀ 'ਚ ਚਮਕੀ, ਲੋਹਾ ਪੁਰਸ਼ ਬਣ ਕੇ ਰਚਿਆ ਇਤਿਹਾਸ

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ