Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ : ਜਿੰਪਾ

July 08, 2024 02:51 PM
SehajTimes

ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ’ਚ ਲਿਆਵਾਂਗੇ: ਮਾਲ ਮੰਤਰੀ

ਮਾਲ ਵਿਭਾਗ ਦੇ ਕੰਮਾਂ ਸਬੰਧੀ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ ਦੀ ਅਪੀਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੂਨ 2024 ਦੌਰਾਨ ਰਿਕਾਰਡ 42 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਸਾਫ-ਸੁਥਰਾ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਜੂਨ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 452.96 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਸਾਲ 2023 ਦੇ ਜੂਨ ਮਹੀਨੇ ਨਾਲੋਂ 42 ਫੀਸਦੀ ਜ਼ਿਆਦਾ ਹੈ। ਜੂਨ 2024 ਵਿਚ ਇਹ ਆਮਦਨ 319.33 ਕਰੋੜ ਰੁਪਏ ਸੀ।
ਜਿੰਪਾ ਨੇ ਦੱਸਿਆ ਕਿ ਮਈ 2024 ਵਿਚ ਵੀ 526.36 ਕਰੋੜ ਰੁਪਏ ਸਰਕਾਰੀ ਖਜ਼ਾਨੇ ਵਿਚ ਆਏ ਜਦਕਿ ਮਈ 2023 ਵਿਚ ਇਹ ਰਕਮ 430.63 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਵਾਧਾ 22 ਫੀਸਦੀ ਬਣਦਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਜਿਸਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਕੰਮਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਵੀ ਨੰਬਰ 8184900002 ਜਾਰੀ ਕੀਤਾ ਗਿਆ ਹੈ। ਐਨਆਰਆਈਜ਼ ਮਾਲ ਵਿਭਾਗ ਸਬੰਧੀ ਆਪਣੀਆਂ ਸ਼ਿਕਾਇਤਾਂ 9464100168 ਨੰਬਰ ‘ਤੇ ਦਰਜ ਕਰਵਾ ਸਕਦੇ ਹਨ। ਇਹ ਨੰਬਰ ਸਿਰਫ ਲਿਖਤੀ ਸ਼ਿਕਾਇਤ ਲਈ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ’ਚ ਲਿਆਦੀ ਜਾਵੇਗੀ ਅਤੇ ਅਪੀਲ ਕੀਤੀ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਜਾਇਜ਼ ਕੰਮ ਕਰਨ ਲਈ ਖੱਜਲ ਖੁਆਰ ਕਰਦਾ ਹੈ ਜਾਂ ਮਾਲ ਵਿਭਾਗ ਦੇ ਕੰਮਾਂ ਸਬੰਧੀ ਲੋਕਾਂ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ।
ਜਿੰਪਾ ਨੇ ਪੰਜਾਬ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ