Friday, December 26, 2025

Chandigarh

ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

July 08, 2024 03:28 PM
SehajTimes
ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ: ਅਮਨ ਅਰੋੜਾ

ਇਸ ਕਦਮ ਦਾ ਉਦੇਸ਼ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਲਈ ਤਸਦੀਕ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਸੁਚਾਰੂ ਬਣਾਉਣਾ: ਪ੍ਰਸ਼ਾਸਨਿਕ ਸੁਧਾਰ ਮੰਤਰੀ
 
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਨੇ ਈ-ਗਵਰਨੈਂਸ ਪ੍ਰਣਾਲੀ ਵਿੱਚ ਪਟਵਾਰੀਆਂ ਨੂੰ ਸ਼ਾਮਲ ਕੀਤਾ ਹੈ, ਜਿਸ ਨਾਲ ਹੁਣ ਦਸਤਾਵੇਜ਼ ਵੈਰੀਫਿਕੇਸ਼ਨ ਸਬੰਧੀ ਜ਼ਿਆਦਾਤਰ ਸੇਵਾਵਾਂ ਦਾ ਲਾਭ ਲੋਕ ਘਰ ਬੈਠੇ ਲੈ ਸਕਣਗੇ। ਇਹ ਕਦਮ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟਾਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਬਣਾਏਗਾ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ  ਜਨ-ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ 'ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਆਨਲਾਈਨ ਵੈਰੀਫਿਕੇਸ਼ਨ ਸਿਸਟਮ ਬੇਲੋੜੀ ਕਾਗਜ਼ੀ ਕਾਰਵਾਈ ਨੂੰ ਖ਼ਤਮ ਕਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਤੋਂ ਇਲਾਵਾ ਬਿਨੈਕਾਰਾਂ 'ਤੇ ਬੋਝ ਨੂੰ ਘਟਾਉਣ ਲਈ ਤਿਆਰ ਕੀਤਾ ਗਿਆ ਹੈ। ਡਿਜ਼ੀਟਲ ਤਕਨਾਲੋਜੀ ਨਾਲ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਹੁਣ ਲੋੜੀਂਦੇ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਆਪਣੀ ਵੈਰੀਫਿਕੇਸ਼ਨ ਆਨਲਾਈਨ ਕਰਵਾ ਸਕਦੇ ਹਨ ਅਤੇ ਇਹ ਪਹਿਲਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਹੈ।

Have something to say? Post your comment

 

More in Chandigarh

ਉਦਯੋਗ ਅਤੇ ਵਣਜ ਵਿਭਾਗ: ਸਾਲ 2025 ਦਾ ਲੇਖਾ-ਜੋਖਾ

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ