Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ

July 08, 2024 04:35 PM
SehajTimes
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੁੱਖਾ ਪਿਸਤੌਲ ਅਤੇ ਉਸਦੇ ਸਾਥੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਗੈਂਗਵਾਰ ਨੂੰ ਟਾਲਿਆ: ਡੀਜੀਪੀ ਗੌਰਵ ਯਾਦਵ

ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਐਮਪੀ-ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਲਈ ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਡੀਕੇਟ ਦੇ ਸਰਗਨੇ ਦੀ ਪਛਾਣ ਅੰਮ੍ਰਿਤਸਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਜੈ ਸ਼ਰਮਾ ਉਰਫ ਸੁੱਖਾ ਪਿਸਤੌਲ ਅੰਬਰਸਰੀਆ ਵਜੋਂ ਹੋਈ ਹੈ, ਜਦਕਿ ਚਾਰ ਮੈਂਬਰਾਂ ਦੀ ਪਛਾਣ ਅੰਮ੍ਰਿਤਸਰ ਦੀ ਸੰਧੂ ਕਾਲੋਨੀ ਦੇ ਨਿਖਿਲ ਸ਼ਰਮਾ ਉਰਫ ਲਾਲਾ, ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਮੋਨੀ, ਅਰਪਿਤ ਠਾਕੁਰ ਅਤੇ ਕਰਨ ਸ਼ਰਮਾ ਦੋਵੇਂ ਵਾਸੀ ਹਿਮਾਚਲ ਪ੍ਰਦੇਸ਼, ਜ਼ਿਲ੍ਹਾ ਬਿਲਾਸਪੁਰ ਸ੍ਰੀ ਨੈਣਾ ਦੇਵੀ, ਵਜੋਂ ਹੋਈ ਹੈ। ਦੋਸ਼ੀ ਸੁੱਖਾ ਪਿਸਤੌਲ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਜਿਸ ਦੇ ਖਿਲਾਫ ਅਸਲਾ ਐਕਟ, ਲੁੱਟ-ਖੋਹ ਅਤੇ ਚੋਰੀ ਦੇ ਸੱਤ ਮਾਮਲੇ ਦਰਜ ਹਨ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ 32 ਬੋਰ ਦੇ ਪਿਸਤੌਲ ਸਮੇਤ ਤਿੰਨ ਮੈਗਜ਼ੀਨ ਅਤੇ ਅੱਠ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
 

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸੁੱਖਾ ਪਿਸਤੌਲ ਵੱਲੋਂ ਆਪਣੇ ਸਾਥੀਆਂ ਸਮੇਤ ਮੱਧ ਪ੍ਰਦੇਸ਼ ਦੇ ਖੰਡਵਾ ਵਿਖੇ ਨਜਾਇਜ਼ ਹਥਿਆਰਾਂ ਦੀ ਖਰੀਦੋ-ਫਰੋਖਤ ਕਰਨ ਜਾਣ ਸਬੰਧੀ ਮਿਲੀ ਭਰੋਸੇਯੋਗ ਸੂਚਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਦੀਆਂ ਟੀਮਾਂ ਨੇ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੋਂ ਵਾਪਸ ਆਉਣ 'ਤੇ ਪੁਲਿਸ ਟੀਮਾਂ ਨੇ ਖਰੜ ਵਿੱਚ ਉਨ੍ਹਾਂ ਦੇ ਟਿਕਾਣੇ ਦਾ ਪਤਾ ਲਗਾ ਲਿਆ। ਡੀਜੀਪੀ ਨੇ ਕਿਹਾ, "ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਫਲੈਟ 'ਤੇ ਛਾਪੇਮਾਰੀ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ ਸਮੇਤ ਅਸਲਾ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਰੋਧੀ ਗਰੋਹ ਦੇ ਮੈਂਬਰਾਂ ’ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ 'ਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਨਵੀਂ ਸ਼ਾਮਲ ਕੀਤੀ ਧਾਰਾ 111 (ਸੰਗਠਿਤ ਅਪਰਾਧ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਅਪਰਾਧਿਕ ਗਰੋਹ ਚੋਰੀ, ਲੁੱਟ-ਖੋਹ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਸ ਮੋਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਐਮਪੀ -ਅਧਾਰਤ ਹਥਿਆਰਾਂ ਦੇ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਵਿਖੇ ਐਫਆਈਆਰ ਨੰ. 118 ਮਿਤੀ 07/07/2024 ਨੂੰ ਬੀ.ਐਨ.ਐਸ. ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25(7) ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ