Monday, December 29, 2025

Education

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 9 ਜੁਲਾਈ ਨੂੰ

July 08, 2024 05:48 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 9 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਵੈਲਨੇਸ ਐਡਵਾਈਜ਼ਰ, ਟ੍ਰੈਨਰ, ਟੀਮ ਲੀਡਰ ਦੀ ਅਸਾਮੀਆਂ ਦੀ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ (ਲੜਕੇ ਅਤੇ ਲੜਕੀਆਂ) ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-25 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
  ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Education

ਡਾ. ਮਨਦੀਪ ਸਿੰਘ (ਪੰਜਾਬੀ ਮਾਸਟਰ, ਸ.ਹ.ਸ. ਚੌਰਾ, ਪਟਿਆਲਾ) ਨੂੰ ਕੀਤਾ ਗਿਆ ਸਨਮਾਨਿਤ

ਵਿਦਿਆਰਥੀਆਂ ਨੂੰ ਠੰਡ ਤੋਂ ਬਚਾਉਣ ਲਈ ਜਾਗਰੂਕ ਕੀਤਾ

ਸਕੂਲੀ ਬੱਚਿਆਂ ਦੇ ਲਿਖਾਈ, ਪੇਂਟਿੰਗ ਤੇ ਕਵਿਤਾ ਮੁਕਾਬਲੇ ਕਰਵਾਏ 

ਸੁਨਾਮ ਵਿਖੇ ਡੀਟੀਐੱਫ ਨੇ ਕਰਵਾਈ ਵਜ਼ੀਫ਼ਾ ਪ੍ਰੀਖਿਆ

ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਰੀਗਨ ਆਹਲੂਵਾਲੀਆ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਵਰਦੀ ਤੇ ਬੂਟ ਵੰਡੇ

ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ ਵੱਲੋਂ ਮੈਗਾ ਪੀ.ਟੀ.ਐਮ. ਵਿੱਚ ਸ਼ਿਰਕਤ

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ "ਹੁਨਰ ਸਿੱਖਿਆ ਸਕੂਲ" ਪ੍ਰੋਗਰਾਮ ਲਾਗੂ: ਬੈਂਸ

ਵਿਦਿਆਰਥੀਆਂ ਨੂੰ ਠੰਡ ਤੋਂ ਬਚਾਉਣ ਲਈ ਜਾਗਰੂਕ ਕੀਤਾ

ਕੋਟਪਾ ਐਕਟ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ