Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Health

ਪਿੰਡ ਮੰਢਾਲੀ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

July 08, 2024 05:55 PM
SehajTimes

ਬੁਢਲਾਡਾ : ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਐਂਟੀ ਡੇਂਗੂ ਕੰਪੇਨ ਤਹਿਤ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਮਾਨਸਾ ਡਾ ਹਰਦੇਵ ਸਿੰਘ ਅਤੇ ਐਸ ਐਮ ਓ ਬਲਾਕ ਬੁਢਲਾਡਾ ਡਾ ਗੁਰਚੇਤਨ ਪ੍ਰਕਾਸ਼ ਦੀ ਰਹਿਨੁਮਾਈ ਹੇਠ ਬੁਢਲਾਡਾ, ਬਰੇਟਾ ਅਤੇ ਬੋਹਾ ਸਮੇਤ ਵੱਖ ਵੱਖ ਸਬ ਸੈਂਟਰਾਂ ਅਧੀਨ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸਿਹਤ ਇਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸਿਹਤ ਟੀਮਾਂ ਵੱਲੋਂ ਅੱਜ ਪਿੰਡ ਮੰਡਾਲੀ ਵਿਖੇ ਸਿਹਤ ਟੀਮ ਵੱਲੋਂ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਚੈਕ ਕੀਤਾ ਗਿਆ ਅਤੇ ਮਿਲੇ ਲਾਰਵੇ ਨੂੰ ਨਸ਼ਟ ਕਰਵਾਇਆ ਗਿਆ। ਸਿਹਤ ਕਰਮਚਾਰੀ ਨਿਰਭੈ ਸਿੰਘ ਨੇ ਡੇਂਗੂ ਤੋ ਬਚਾਅ ਸਬੰਧੀ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ ਦੁਆਲੇ ਵਿੱਚ ਸਾਫ਼ ਸਫ਼ਾਈ ਰੱਖਣ ਅਤੇ ਖ਼ਾਸ ਤੌਰ ਤੇ ਕੂਲਰਾਂ, ਗਮਲਿਆਂ ਅਤੇ ਕੰਟੇਨਰਾਂ ਦੇ ਪਾਣੀ ਨੂੰ ਹਫ਼ਤੇ ਚ ਇੱਕ ਵਾਰ ਸੁੱਕਾ ਦਿੱਤਾ ਜਾਵੇ ਅਤੇ ਕਿਸੇ ਵੀ ਥਾਂ ਤੇ ਸਾਫ਼ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਮੱਛਰ ਦੇ ਪੈਦਾ ਹੋਣ ਦੇ ਸਰੋਤਾਂ ਨੂੰ ਖ਼ਤਮ ਕਰਨਾ ਡੇਂਗੂ ਵਿਰੋਧੀ ਮੁਹਿੰਮ ਦਾ ਅਹਿਮ ਹਿੱਸਾ ਹੈ। ਜਿਸ ਵਿਚ ਲੋਕਾਂ ਨੂੰ ਸਾਥ ਦੇਣਾ ਚਾਹੀਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਰਾਹੁਲ ਕੁਮਾਰ, ਪਰਮਜੀਤ ਕੌਰ ਏ ਐਨ ਐਮ, ਸਿਮਰਜੀਤ ਕੌਰ ਆਸ਼ਾ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ