Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵੈਨਿਕਸ ਫਰਮ ਦਾ ਲਾਇਸੰਸ ADC ਵੱਲੋਂ ਰੱਦ

July 09, 2024 07:04 PM
SehajTimes

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੈਨਿਕਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੈਨਿਕਸ ਫਰਮ ਐਸ.ਸੀ.ਓ. ਨੰਬਰ 35. ਤੀਜੀ ਮੰਜਿਲ, ਸੈਕਟਰ-71, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਨਿਧੀ ਹਰਨਾਲ ਪੁੱਤਰੀ ਸ੍ਰੀ ਬਨਵਾਰੀ ਦੱਤ ਹਰਨਾਲ, ਵਾਸੀ ਮਕਾਨ ਨੰ:155, ਫੇਜ-4, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿਘ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਨੰ: 180/ਆਈ.ਸੀ. ਮਿਤੀ 02.08.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 01.08.2023 ਨੂੰ ਖਤਮ ਹੋ ਚੁੱਕੀ ਹੈ। ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 09-02-2019 ਅਤੇ ਮੁੜ ਪੱਤਰ ਮਿਤੀ 26-06-2020 ਰਾਹੀਂ ਐਕਟ/ਰੂਲਜ਼ ਤਹਿਤ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾਂ ਨਿਰਧਾਰਤ ਪ੍ਰੋਫਾਰਮੇ ਵਿੱਚ ਭੇਜਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪਰੰਤੂ ਇਸ ਉਪਰੰਤ ਫਰਮ ਵੱਲੋਂ ਅਜੇ ਤੱਕ ਕੋਈ ਮਹੀਨਾਵਾਰ ਰਿਪੋਰਟ ਨਹੀ ਭੇਜੀ ਹੈ। ਇਸ ਦਫਤਰ ਦੇ ਪੱਤਰ ਮਿਤੀ 17.08.2021 ਰਾਹੀਂ ਫਰਮ ਦੀ ਮਾਲਕਣ ਨੂੰ ਉਸਦੇ ਘਰ ਅਤੇ ਦਫਤਰੀ ਪਤੇ ਉਤੇ ਨੋਟਿਸ ਜਾਰੀ ਕਰਦੇ ਹੋਏ ਉਕਤ ਅਨੁਸਾਰ ਮਹੀਨਾਵਾਰ ਕਲਾਇੰਟ ਰਿਪੋਰਟਾਂ ਅਤੇ ਇਸ਼ਤਿਹਾਰ/ਸੈਮੀਨਾਰ ਸਬੰਧੀ ਜਾਣਕਾਰੀ ਨਾ ਭੇਜਣ ਕਾਰਨ ਸੱਪਸ਼ਟੀਕਰਨ ਸਮੇਤ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਸੀ। ਤਹਿਸੀਲਦਾਰ, ਮੋਹਾਲੀ ਵੱਲੋਂ ਤਮੀਲੀ ਰਿਪੋਰਟ ਭੇਜਕੇ ਲਿਖਿਆ ਹੈ ਕਿ ਐਸ.ਸੀ.ਓ. ਨੰ:35, ਤੀਜੀ ਮੰਜ਼ਿਲ, ਸੈਕਟਰ-71 ਵਿੱਚ ਗਿਆ ਅਤੇ ਪੁਛ ਪੜਤਾਲ ਕਰਨ ਤੇ ਪਤਾ ਲਗਿਆ ਕਿ ਵੈਨਿਕਸ ਨਾਮ ਦਾ ਦਫ਼ਤਰ ਇਸ ਪਤੇ ਤੋਂ ਬੰਦ ਹੋ ਗਿਆ ਸੀ ਅਤੇ ਮੋਬਾਇਲ ਨੰ: 098780-33999 ਤੇ ਫੋਨ ਕਰਕੇ ਇਤਲਾਹ ਕਰਵਾ ਦਿੱਤੀ ਗਈ ਹੈ ਅਤੇ ਦੂਸਰੇ ਪਤੇ ਮਕਾਨ ਨੰ: 155, ਫੇਜ-4, ਮੋਹਾਲੀ ਵਿੱਚ ਤਾਲਾ ਲਗਿਆ ਮਿਲਿਆ।


ਇਸ ਦਫ਼ਤਰ ਦੇ ਪੱਤਰ ਮਿਤੀ 12-01-2022 ਅਤੇ ਪੱਤਰ ਮਿਤੀ 14- 01-2022 ਰਾਹੀਂ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾ ਨਾ ਭੇਜਣ ਕਾਰਨ ਫਰਮ ਨੂੰ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਤੋਂ ਇਲਾਵਾ ਫਰਮ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਅਤੇ ਨਾ ਹੀ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਈ ਗਈ ਹੈ, ਜਿਸ ਦੇ ਮੱਦੇਨਜ਼ਰ ਨੋਟਿਸ ਪੱਤਰ ਮਿਤੀ 19-12-2023 ਰਾਹੀਂ ਲਾਇਸੰਸੀ ਦੇ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਜਾਰੀ ਕੀਤਾ ਗਿਆ। ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਦਾ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਮਿਤੀ 27-04-2024 ਅਨੁਸਾਰ ਇਸ ਪਤੇ ਤੇ ਕੋਈ ਫਰਮ ਨਾਂ ਦਾ ਦਫਤਰ ਅਤੇ ਨਿਧੀ ਹਰਨਾਲ ਨਾਮ ਦੀ ਪ੍ਰਾਰਥਣ ਨਹੀ ਮਿਲੀ ਹੈ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵੈਨਿਕਸ ਫਰਮ ਨੂੰ ਜਾਰੀ ਲਾਇਸੰਸ ਨੰਬਰ 180/ਆਈ.ਸੀ. ਮਿਤੀ 02-08-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਸੀ ਜਿਸ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ  ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ