Thursday, May 14, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਜਾਬ ਸਰਕਾਰ ਦਾ ਵੱਡਾ ਫੈਸਲਾ,ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਨਹੀਂ ਮਾਰਨੇ ਪੈਣਗੇ ਗੇੜੇ : ਡਾ ਜਮੀਲ ਉਰ ਰਹਿਮਾਨ

July 09, 2024 07:18 PM
ਅਸ਼ਵਨੀ ਸੋਢੀ

ਲੋੜਵੰਦ ਹੁਣ ਕਰਵਾ ਸਕਦੇ ਨੇ ਦਸਤਾਵੇਜ ਆਨਲਾਈਨ ਤਸਦੀਕ

ਹੁਣ ਸੁਖਾਲੀ ਹੋਈ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਅਤੇ ਆਮਦਨ ਸਰਟੀਫ਼ਿਕੇਟ ਆਦਿ ਤਸਦੀਕ ਕਰਵਾਉਣ ਦੀ ਪ੍ਰਕਿਰਿਆ

ਵਿਧਾਇਕ ਮਾਲੇਰਕੋਟਲਾ ਨੇ  ਦਸਤਾਵੇਜ ਤਸਦੀਕ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਖਾਲਾ ਕਰਨ ਤੇ ਕੀਤਾ ਧੰਨਵਾਦ

ਮਾਲੇਰਕੋਟਲਾ : ਮਾਲੇਰਕੋਟਲਾ ਦੇ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਆਵਾਮ ਨੂੰ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਤਸਤਾਵੇਦ ਆਨਲਾਈਨ ਤਸਦੀਕ ਕਰਵਾਉਣ ਦੀ ਸਹੂਲਤ ਆਵਾਮ ਨੂੰ ਮੁਹੱਈਆ ਕਰਵਾ ਕੇ ਵੱਡੀ ਰਾਹਤ ਦਿੱਤੀ ਹੈ। ਇਹ ਪਹਿਲ ਕਦਮੀ ਸਰਕਾਰੀ ਸੇਵਾਵਾਂ ਦੀ ਡਿਜ਼ੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਬੇਹੱਦ ਅਹਿਮ ਕਦਮ ਸਾਬਤ ਹੋਵੇਗੀ। ਹੁਣ ਸੂਬੇ ਦੇ ਲੋਕਾਂ ਨੂੰ ਸਰਕਾਰ ਵੱਲੋਂ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਪਟਵਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟ ਤਸਦੀਕ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ।
ਉਨ੍ਹਾਂ ਸਮੁੱਚੀ ਆਵਾਮ ਵਲੋਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ-ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੂੰ ਵਧਾਈ ਦਿੰਦਿਆ ਕਿਹਾ ਕਿ ਹੁਣ ਨਾਗਰਿਕਾਂ (ਜੀ2ਸੀ) ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਨਿਰਵਿਘਨ ਅਤੇ ਹੋਰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਸੇਵਾਵਾਂ ਸ਼ਲਾਂਘਾਯੋਗ ਉਪਰਾਲਾ ਹੈ। ਜਿਸ ਨਾਲ ਹੁਣ ਪੰਜਾਬ ਦੀ ਆਵਾਮ ਆਪਣੇ ਘਰ ਬੈਠੇ ਹੀ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ ਸਕੀਮ ਅਤੇ ਆਮਦਨ ਸਰਟੀਫ਼ਿਕੇਟ ਸਮੇਤ ਹੋਰ ਕਈ ਸਰਟੀਫ਼ਿਕੇਟ ਆਨਲਾਈਨ ਸੁਚਾਰੂ ਢੰਗ ਨਾਲ ਬਿਨਾ ਖੱਜਲ-ਖੁਆਰੀ ਤੋਂ ਕਰਵਾ ਸਕਣਗੇ। ਉਨ੍ਹਾਂ ਹੋਰ ਕਿਹਾ ਅੱਜ ਦਾ ਯੁੱਗ ਡਿਜ਼ੀਟਲ ਤਕਨਾਲੋਜੀ ਦਾ ਯੁੱਗ ਹੈ, ਸਾਡੀ ਸਰਕਾਰ ਪਾਰਦਰਸ਼ੀ ਅਤੇ ਉਪਭੋਗਤਾ-ਅਨੁਕੂਲ ਸੇਵਾਵਾਂ ਪ੍ਰਦਾਨ ਕਰਨ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰ ਰਹੀ ਹੈ। ਦਸਤਾਵੇਜ ਆਨਲਾਈਨ ਤਸਦੀਕ ਕਰਨ ਲਈ ਸਾਰੇ ਪਟਵਾਰੀਆਂ ਨੂੰ ਲੌਗਇਨ ਆਈ.ਡੀਜ਼.ਜਾਰੀ ਕੀਤੇ ਗਏ ਹਨ। ਪਟਵਾਰੀਆਂ ਨੂੰ ਆਨਲਾਈਨ ਸਿਸਟਮ ਵਿੱਚ ਸ਼ਾਮਲ ਕਰਨ ਨਾਲ ਬਿਨੈਕਾਰਾਂ ਨੂੰ ਹੁਣ ਆਪਣੀ ਵੈਰੀਫਿਕੇਸ਼ਨ ਰਿਪੋਰਟਾਂ ‘ਤੇ ਮੋਹਰ ਅਤੇ ਦਸਤਖ਼ਤ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਕਰਵਾਉਣ 'ਤੇ ਉਸ ਅਰਜ਼ੀ ਨੂੰ ਸਬੰਧਤ ਦਫ਼ਤਰ ਦੁਆਰਾ ਸਬੰਧਤ ਪਟਵਾਰੀ ਨੂੰ ਆਨਲਾਈਨ ਭੇਜਿਆ ਜਾਵੇਗਾ। ਇਸ ਪ੍ਰੀਕ੍ਰਿਆਂ ਦੇ ਲਾਗੂ ਹੋਣ ਨਾਲ ਜਿਥੇ ਬੇਲੋੜੀ ਕਾਗਜ਼ੀ ਕਾਰਵਾਈ ਖ਼ਤਮ ਹੋਵੇਗੀ ,ਉਥੇ ਸਰਕਾਰੀ ਕੰਮਕਾਜ ਵਿੱਚ ਤੇਜੀ ਆਵੇਗੀ ਅਤੇ ਬਿਨੈਕਾਰਾਂ 'ਤੇ ਬੋਝ ਵੀ ਘਟੇਗਾ

Have something to say? Post your comment

 

More in Malwa

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਆਮ ਆਦਮੀ ਪਾਰਟੀ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ- ਦਿਲਾਵਰ ਲਹਿਰਾ

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਪਿੰਡ ਸ਼ੰਕਰ ਦੀ ਪ੍ਰਭਸਿਮਰਨ ਕੌਰ ਨੇ ਸੀ.ਬੀ.ਐਸ.ਈ ਬਾਰਵੀਂ ਦੀ ਪ੍ਰੀਖਿਆ ਚੋਂ 96 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਹਰਪ੍ਰੀਤ ਸਿੰਘ ਸਿਮਕ

ਯੋਗੇਸ਼ ਗਰਗ ਨੇ ਚੋਣ ਮੈਦਾਨ ਚੋਂ ਹਟਣ ਦਾ ਕੀਤਾ ਐਲਾਨ ਘਣਸ਼ਿਆਮ ਕਾਂਸਲ ਨੂੰ ਦਿੱਤਾ ਬਿਨਾਂ ਸ਼ਰਤ ਸਮਰਥਨ

ਭਾਈ ਲੌਂਗੋਵਾਲ ਨੇ ਨਰੰਜਨ ਕੌਰ ਦੀ ਸਿਹਤ ਦਾ ਹਾਲ ਜਾਣਿਆ ਕਿਹਾ ਟਕਸਾਲੀ ਅਕਾਲੀ ਪਰਿਵਾਰਾਂ ਦੀ ਪੰਥ ਤੇ ਪੰਜਾਬ ਨੂੰ ਲੋੜ

2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ : ਸਿਮਕ, ਹਰਨਾਮਪੁਰਾ

ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਬਾਰ੍ਹਵੀਂ ਦੇ ਨਤੀਜਿਆਂ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦਾ ਸੀ.ਬੀ.ਐੱਸ.ਈ. ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ