Saturday, November 01, 2025

Chandigarh

ਪੰਜਾਬ ਵਿੱਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ : ਗੁਰਮੀਤ ਸਿੰਘ ਖੁੱਡੀਆਂ

July 10, 2024 01:03 PM
SehajTimes

ਚੰਡੀਗੜ੍ਹ : ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇੱਕ ਸਾਲ ਵਿੱਚ ਇਹ ਰਕਬਾ 42,031 ਏਕੜ ਤੋਂ ਵੱਧ ਕੇ 43,973 ਏਕੜ ਹੋ ਗਿਆ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਸੂਬੇ ਦੇ ਸਾਰੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਮੱਛੀ ਪਾਲਣ ਦਾ ਧੰਦਾ ਅਪਣਾਉਣ ਲਈ ਪ੍ਰੇਰਿਤ ਕੀਤਾ ਕਿਉਂਕਿ ਪੰਜਾਬ ਸਰਕਾਰ ਮੱਛੀ ਪਾਲਣ ਨੂੰ ਖੇਤੀ ਦੇ ਸਹਾਇਕ ਕਿੱਤੇ ਵਜੋਂ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 16 ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਮੱਛੀ ਪਾਲਕਾਂ ਨੂੰ ਕਿਫ਼ਾਇਤੀ ਦਰਾਂ ’ਤੇ ਮਿਆਰੀ ਮੱਛੀ ਪੂੰਗ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਝੀਂਗਾ ਪਾਲਕਾਂ ਦੀ ਸਹੂਲਤ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾ ਖੇੜਾ ਵਿਖੇ ਸਥਿਤ ਡੈਮੋਨਸਟ੍ਰੇਸ਼ਨ ਫਾਰਮ-ਕਮ-ਟਰੇਨਿੰਗ ਸੈਂਟਰ ਵਿਖੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਖਾਰੇ ਪਾਣੀ ਨਾਲ ਪ੍ਰਭਾਵਿਤ ਦੱਖਣ-ਪੱਛਮੀ ਜ਼ਿਲਿ੍ਹਆਂ ਵਿੱਚ ਝੀਂਗਾ ਦੀ ਖੇਤੀ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 1315 ਏਕੜ ਤੋਂ ਵੱਧ ਰਕਬੇ ਵਿੱਚ ਕਿਸਾਨ ਝੀਂਗਾ ਦੀ ਖੇਤੀ ਕਰ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੱਛੀ ਅਤੇ ਝੀਂਗਾ ਦੇ ਤਾਲਾਬਾਂ, ਮੱਛੀ ਟਰਾਂਸਪੋਰਟ ਵਾਹਨਾਂ ਦੀ ਖਰੀਦ, ਮੱਛੀ ਕਿਓਸਕ/ਦੁਕਾਨਾਂ, ਕੋਲਡ ਸਟੋਰੇਜ ਪਲਾਂਟ, ਮੱਛੀ ਫੀਡ ਮਿੱਲਾਂ ਅਤੇ ਸਜਾਵਟੀ ਮੱਛੀ ਸਬੰਧੀ ਯੂਨਿਟਾਂ ਵਰਗੇ ਵੱਖ-ਵੱਖ ਪ੍ਰਾਜੈਕਟਾਂ ਨੂੰ ਅਪਣਾਉਣ ਲਈ 40 ਫ਼ੀਸਦੀ ਤੋਂ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਲਗਭਗ 25 ਕਰੋੜ ਰੁਪਏ ਦੀ ਸਬਸਿਡੀ ਦੇ ਕੇ 450 ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਜ਼ਿਕਰਯੋਗ ਹੈ ਕਿ ਕੌਮੀ ਮੱਛੀ ਪਾਲਕ ਦਿਵਸ ਪ੍ਰਸਿੱਧ ਵਿਗਿਆਨੀ ਪ੍ਰੋ. ਡਾ. ਹੀਰਾਲਾਲ ਚੌਧਰੀ ਅਤੇ ਡਾ. ਕੇ.ਐਚ. ਅਲੀਕੁਨਹੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਨ੍ਹਾਂ ਨੇ 10 ਜੁਲਾਈ, 1957 ਨੂੰ ਭਾਰਤ ਵਿੱਚ ਪਹਿਲੀ ਵਾਰ ਕਾਰਪ ਮੱਛੀਆਂ ਦੇ ਪ੍ਰਜਨਨ ਰਾਹੀਂ ਭਾਰਤੀ ਮੱਛੀ ਪਾਲਣ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਸੀ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ