Thursday, November 06, 2025

Chandigarh

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਹੋਰ ਵਾਅਦਾ ਕੀਤਾ ਪੂਰਾ

July 10, 2024 01:06 PM
SehajTimes

ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਮੁੱਖ ਮੰਤਰੀ ਨੇ ਕੀਤਾ ਵਾਅਦਾ ਪੁਗਾਇਆ

ਚੰਡੀਗੜ੍ਹ,: ਕਿਸਾਨ ਸ਼ੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹਾਦਤ ਪ੍ਰਾਪਤ ਕਰਨ ਵਾਲੇ ਨੌਜਵਾਨ ਕਿਸਾਨ ਦੇ ਪਰਿਵਾਰ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਭਕਰਨ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੂੰ ਵਿੱਤੀ ਸਹਾਇਤ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਅਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪਿਆ। ਅੱਜ ਇੱਥੇ ਪਰਿਵਾਰ ਨੂੰ ਚੈੱਕ ਅਤੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅੰਨਦਾਤਿਆਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੇ ਸਰਹੱਦ ਵਿਖੇ ਗੋਲੀਬਾਰੀ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿਲ ਦਹਿਲਾਉਣ ਵਾਲੀ ਇਸ ਘਟਨਾ ਨੇ ਸਮੂਹ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੀ ਸ਼ਹਾਦਤ ਪਰਿਵਾਰ ਲਈ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ ਜਿਸ ਦੀ ਕਿਸੇ ਵੀ ਕੀਮਤ ਉਤੇ ਭਰਪਾਈ ਨਹੀਂ ਕੀਤੀ ਜਾ ਸਕਦੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਜੀਅ ਨੂੰ ਸਰਕਾਰੀ ਨੌਕਰੀ ਦੇਣਾ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਦਾ ਨਿਮਾਣਾ ਜਿਹਾ ਯਤਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨ ਕਿਸਾਨ ਨੇ ਦੇਸ਼ ਦੇ ਕਿਸਾਨਾਂ ਦੀ ਖਾਤਰ ਵੱਡੀ ਕੁਰਬਾਨੀ ਦਿੱਤੀ ਹੈ ਜਿਸ ਕਰਕੇ ਪਰਿਵਾਰ ਦੀ ਮਦਦ ਕਰਨਾ ਸਰਕਾਰ ਆਪਣਾ ਫਰਜ਼ ਸਮਝਦੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਸਖਤ ਮਿਹਨਤ ਸਦਕਾ ਭਾਰਤ ਅਨਾਜ ਪੱਖੋਂ ਆਤਮ ਨਿਰਭਰ ਮੁਲਕ ਬਣਿਆ ਜਿਸ ਕਰਕੇ ਦੇਸ਼ਵਾਸੀ ਕਿਸਾਨਾਂ ਦੇ ਰਿਣੀ ਹਨ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਆਪਣੇ ਸੀਮਤ ਕੁਦਰਤੀ ਵਸੀਲਿਆਂ ਦੇ ਬਾਵਜੂਦ ਸੂਬੇ ਦੇ ਕਿਸਾਨਾਂ ਨੇ ਦੇਸ਼ ਲਈ ਅਨਾਜ ਪੈਦਾ ਕਰਨ ਵਾਸਤੇ ਖੇਤਾਂ ਵਿੱਚ ਮੁੜਕਾ ਵਹਾਇਆ ਅਤੇ ਇੱਥੋਂ ਤੱਕ ਕਿ ਇਸ ਦੀ ਖਾਤਰ ਕਿਸਾਨਾਂ ਨੇ ਪਾਣੀ ਤੇ ਜਰਖੇਜ਼ ਮਿੱਟੀ ਨੂੰ ਵੀ ਦਾਅ ਉਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਇਸ ਔਖੀ ਘੜੀ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬਾਂਹ ਫੜੀ ਜਾਵੇ ਅਤੇ ਸੂਬਾ ਸਰਕਾਰ ਇਸ ਸਬੰਧ ਵਿੱਚ ਸਿਰਤੋੜ ਯਤਨ ਕਰ ਰਹੀ ਹੈ।

Have something to say? Post your comment

 

More in Chandigarh

ਗੁਲਾਟੀ ਟਰੈਵਲਜ਼ ਫਰਮ ਦਾ ਲਾਇਸੰਸ ਤਿੰਨ ਮਹੀਨੇ ਲਈ ਮੁਅੱਤਲ

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਡਾ. ਬਲਜੀਤ ਕੌਰ ਵੱਲੋਂ ਮਲੌਟ ਤੋਂ ਸ਼ੁਰੂ ਕੀਤੀ ਰਾਜ ਪੱਧਰੀ ਮਹਿਲਾ ਸਿਹਤ ਤੇ ਰੋਜ਼ਗਾਰ ਕੈਂਪ ਲੜੀ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ