Monday, December 15, 2025

Health

ਪੰਜਾਬੀ ਯੂਨੀਵਰਸਿਟੀ ਨੇ ਫੋਰਟਿਸ ਹਸਪਤਾਲ, ਮੋਹਾਲੀ ਨਾਲ ਹੋਇਆ ਆਪਣਾ ਇਕਰਾਰਨਾਮਾ ਨਵਿਆਇਆ

July 10, 2024 03:12 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੋਰਟਿਸ ਹਸਪਤਾਲ, ਮੋਹਾਲੀ ਨਾਲ਼ ਕੀਤੇ ਹੋਏ ਆਪਣੇ ਇਕਰਾਰਨਾਮੇ ਨੂੰ ਹੋਰ ਤਿੰਨ ਸਾਲਾਂ ਲਈ ਨਵਿਆਇਆ ਹੈ। ਫੋਰਟਿਸ ਮੋਹਾਲੀ ਨੇ ਦੋ ਸਾਲ ਪਹਿਲਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਇਹ ਇਕਰਾਰਨਾਮਾ ਕੀਤਾ ਸੀ ਜਿਸ ਤਹਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ਼ ਸੰਬੰਧਤ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਅਤੇ ਵਿਦਿਆਰਥੀਆਂ ਨੂੰ ਸੀ. ਜੀ. ਐੱਚ. ਐੱਸ. ਦਰਾਂ ਉੱਤੇ ਇਲਾਜ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਨਵੇਂ ਨੇਮਾਂ ਅਨੁਸਾਰ ਇਹ ਇਕਰਾਰਨਾਮਾ ਤਿੰਨ ਸਾਲਾਂ ਲਈ ਹੋਵੇਗਾ ਜਿਸ ਤਹਿਤ ਕਾਰਡੀਓਲੌਜੀ ਅਤੇ ਸੀ.ਟੀ.ਵੀ.ਐੱਸ, ਓਨਕੋਲੋਜੀ ਆਦਿ ਸਮੇਤ ਪੰਜ ਵਿਸ਼ੇਸ਼ ਖੇਤਰਾਂ ਵਿੱਚ ਸੀ. ਜੀ. ਐੱਚ. ਐੱਸ. ਦਰਾਂ ਉੱਤੇ ਇਲਾਜ ਹੋਵੇਗਾ ਜਦੋਂ ਕਿ ਬਾਕੀ ਸਹੂਲਤਾਂ 'ਤੇ ਛੋਟ ਦਿੱਤੀ ਜਾਵੇਗੀ। ਸੀਨੀਅਰ ਮੈਡੀਕਲ ਅਫਸਰ ਡਾ. ਰੇਗੀਨਾ ਮੈਣੀ ਨੇ ਕਿਹਾ ਕਿ ਉਨ੍ਹਾਂ ਫੋਰਟਿਸ ਹਸਪਤਾਲ, ਮੋਹਾਲੀ ਸਮੇਤ 48 ਹਸਪਤਾਲਾਂ ਨਾਲ ਅਜਿਹਾ ਇਕਰਾਰਨਾਮਾ ਕਰਵਾਇਆ ਹੈ ਜੋ ਕਿ ਲਾਹੇਵੰਦ ਸਾਬਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਸਹੂਲਤਾਂ ਮੁਲਾਜ਼ਮਾਂ ਅਤੇ ਉਨ੍ਹਾਂ ਉੱਤੇ ਨਿਰਭਰ ਪਰਿਵਾਰਾਂ ਅਤੇ ਮੌਜੂਦਾ ਸਮੇਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਡੀਨ ਅਕਾਦਮਿਕ ਮਾਮਲੇ/ਰਜਿਸਟਰਾਰ ਪ੍ਰੋ. ਅਸ਼ੋਕ ਤਿਵਾੜੀ ਨੇ ਇਸ ਇਸ ਸੰਬੰਧੀ ਯੂਨੀਵਰਸਿਟੀ ਵਿਚਲੇ ਭਾਈ ਘਨਈਆ ਸਿਹਤ ਕੇਂਦਰ ਵੱਲੋਂ ਕੀਤੇ ਗਏ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

 

Have something to say? Post your comment

 

More in Health

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ

ਸਿਵਲ ਸਰਜਨ ਵਲੋਂ ਜਿ਼ਲ੍ਹਾ ਵਾਸੀਆਂ ਨੂੰ ਅੰਗਦਾਨ ਵਾਸਤੇ ਅਹਿਦ ਲੈਣ ਦੀ ਅਪੀਲ

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਤੇ ਈ-ਹਸਪਤਾਲ ਦੀ ਸ਼ੁਰੂਆਤ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ