Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਨਸ਼ਿਆਂ ਦੇ ਖਾਤਮੇ ਵਿੱਚ ਹਰ ਵਰਗ ਦਾ ਸਹਿਯੋਗ ਜ਼ਰੂਰੀ: ਡੀ.ਆਈ.ਜੀ. ਨੀਲਾਂਬਰੀ ਜਗਦਲੇ

July 10, 2024 03:27 PM
SehajTimes

ਸੂਬੇ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਿਆਂ ਦੇ ਵਪਾਰੀ ਬਖ਼ਸ਼ੇ ਨਹੀਂ ਜਾਣਗੇ

ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਬਨਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਫੁਟਬਾਲ ਟੂਰਨਾਮੈਂਟ

ਕਲਾਕਾਰਾਂ ਨੇ ਗੀਤਾਂ ਰਾਹੀਂ ਦਿੱਤਾ ਨਸ਼ਿਆਂ ਦੇ ਖਾਤਮੇ ਦਾ ਦਿੱਤਾ ਸੁਨੇਹਾ

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਅਧੀਨ ਪੰਜਾਬ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 15 ਰੋਜ਼ਾ, ਸਾਹਿਬਜ਼ਾਦਾ ਅਜੀਤ ਸਿੰਘ ਜੀ ਫੁਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਪੈਰਾਗੌਨ ਸੀਨੀਅਰ ਸੈਕੰਡਰੀ ਸਕੂਲ, ਮੋਹਾਲੀ ਵਿਖੇ ਕਰਵਾਈ ਗਈ ਤੇ ਸਭਿਆਚਾਰਕ ਪ੍ਰੋਗਰਾਮ ਤਹਿਤ ਵੱਖੋ-ਵੱਖ ਕਲਾਕਾਰਾਂ ਨੇ ਆਪਣੇ ਗੀਤਾਂ ਰਾਹੀਂ ਨਸ਼ਿਆਂ ਦੇ ਖਾਤਮੇ ਦਾ ਸੁਨੇਹਾ ਦਿੱਤਾ। ਇਸ ਮੌਕੇ ਡੀ.ਆਈ.ਜੀ. ਰੂਪਨਗਰ ਰੇਂਜ ਨੀਲਾਂਬਰੀ ਜਗਦਲੇ ਆਈ.ਪੀ.ਐਸ. ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਦੇ ਖਾਤਮੇ ਵਿੱਚ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਾਸਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਮੁਕਤ ਪੰਜਾਬ ਮੁਹਿੰਮ ਇੱਕ ਸ਼ਲਾਘਾਯੋਗ ਉਪਰਾਲਾ ਹੈ,

ਜਿਸ ਨਾਲ ਨੌਜਵਾਨਾਂ ਅੰਦਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਹੋਰ ਜਾਗਰੂਕਤਾ ਪੈਦਾ ਹੋਵੇਗੀ ਅਤੇ ਸਾਡਾ ਸਮਾਜ ਨਸ਼ਾ ਮੁਕਤ ਸਮਾਜ ਬਣੇਗਾ। ਡੀ.ਆਈ.ਜੀ. ਨੀਲਾਂਬਰੀ ਜਗਦਲੇ ਨੇ ਸਮੂਹ ਪੰਜਾਬੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਨਸ਼ਿਆਂ ਖਿਲਾਫ ਸਾਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਲਹਿਰ ਚਲਾਉਣੀ ਚਾਹੀਦੀ ਹੈ ਤਾਂ ਜੋ ਸਾਡੇ ਸੂਬੇ ਦਾ ਭਵਿੱਖ ਹੋਰ ਰੌਸ਼ਨ ਹੋ ਸਕੇ। ਉਹਨਾਂ ਕਿਹਾ ਕਿ ਖੇਡਾਂ ਨਾਲ ਜੋੜ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ। ਇਸੇ ਤਹਿਤ ਇਹ ਫੁਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਕਰੀਬ 100 ਪਿੰਡਾਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਉਹਨਾਂ ਕਿਹਾ ਕਿ ਸਾਡਾ ਟੀਚਾ ਹੈ ਕਿ 100 ਟੀਮਾਂ ਹੋਰ ਇਸ ਟੂਰਨਾਮੈਂਟ ਲਈ ਰਜਿਸਟ੍ਰੇਸ਼ਨ ਕਰਨ।



ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਨੌਜਵਾਨ ਪੀੜ੍ਹੀ ਅੰਦਰ ਜਾਗਰੂਕਤਾ ਪੈਦਾ ਕਰਨੀ ਬਹੁਤ ਜ਼ਰੂਰੀ ਹੈ ਅਤੇ ਪੁਲਿਸ ਪੂਰੀ ਗੰਭੀਰਤਾ ਨਾਲ ਨਸ਼ਿਆਂ ਦਾ ਖਾਤਮਾ ਕਰਨ ਲਈ ਉਪਰਾਲੇ ਕਰ ਰਹੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕਦਾ ਹੈ ਅਤੇ ਪੁਲਿਸ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਵਾਸਤੇ ਵੱਖ-ਵੱਖ ਗਤੀਵਿਧੀਆਂ ਕਰਵਾ ਰਹੀ ਹੈ। ਇਸੇ ਤਹਿਤ ਇਹ ਫੁਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਨਾਲ ਨਿਵਾਜਿਆ ਜਾਵੇਗਾ। ਡਾ. ਗਰਗ ਨੇ ਕਿਹਾ ਕਿ ਜੇਤੂ ਖਿਡਾਰੀਆਂ ਦਾ ਖੇਡ ਵਿਭਾਗ ਦੇ ਨਾਲ ਰਾਬਤਾ ਕਰਵਾ ਕੇ ਉਹਨਾਂ ਨੂੰ ਪੇਸ਼ੇਵਰ ਖਿਡਾਰੀ ਬਨਾਉਣ ਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਸਬੰਧੀ ਸੂਚਨਾ ਬਿਨਾਂ ਕਿਸੇ ਡਰ ਤੋਂ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਖ਼ਤ ਕਾਰਵਾਈ ਕਰ ਕੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਸ਼੍ਰੀ ਗਰਗ ਨੇ ਕਿਹਾ ਕਿ ਕਿਸੇ ਵੀ ਬੁਰਾਈ ਦਾ ਖਾਤਮਾ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਕੀਤਾ ਜਾ ਸਕਦਾ। ਇਸ ਲਈ ਪੁਲਿਸ ਵੱਲੋਂ  ਨਾਗਰਿਕਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਸਾਰੇ ਸਹਿਯੋਗ ਦੇਣ। ਇਸ ਮੌਕੇ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ, ਐਸ ਪੀ (ਸਥਾਨਕ) ਤੁਸ਼ਾਰ ਗੁਪਤਾ, ਐਸ ਪੀ (ਸਿਟੀ) ਹਰਵੀਰ ਸਿੰਘ ਅਟਵਾਲ ਅਤੇ ਡੀ ਐਸ ਪੀ ਸਿਟੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ। ਇਸ ਮੌਕੇ ਉੱਘੇ ਪੰਜਾਬੀ ਗਾਇਕ ਗੁਰਕਿਰਪਾਲ ਸੂਰਾਪੁਰੀ ਸਮੇਤ ਵੱਖੋ-ਵੱਖ ਕਲਾਕਾਰਾਂ ਨੇ ਜਿੱਥੇ ਆਪਣੇ ਗੀਤਾਂ ਨਾਲ ਰੰਗ ਬੰਨ੍ਹਿਆ, ਉੱਥੇ ਨਸ਼ਿਆਂ ਦੇ ਖਾਤਮੇ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਹਾਜ਼ਰੀਨ ਨੂੰ "ਨਸ਼ਾ ਮੁਕਤ ਪੰਜਾਬ" ਸਲੋਗਨ ਵਾਲੀਆਂ ਟੀ ਸ਼ਰਟਾਂ ਵੀ ਦਿੱਤੀਆਂ ਗਈਆਂ। ਪਹਿਲਾ ਮੈਚ ਮੋਹਾਲੀ ਤੇ ਕੁਰਾਲੀ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ ਤੇ ਦੂਜਾ ਦੋਸਤਾਨਾ ਮੁਕਾਬਲਾ ਮੋਹਾਲੀ ਪੁਲੀਸ ਅਤੇ ਮੀਡੀਆ ਕਰਮੀਆਂ ਦੀ ਟੀਮ ਵਿਚਕਾਰ ਖੇਡਿਆ ਗਿਆ। ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਨੌਜਵਾਨ ਤੇ ਸ਼ਹਿਰ ਵਾਸੀ ਹਾਜ਼ਰ ਸਨ।

Have something to say? Post your comment

 

More in Health

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ