Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪੱਕਾ ਧਰਨਾ ਅੱਜ ਤੋਂ 

July 10, 2024 06:21 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਕਿਸਾਨ ਆਗੂਆਂ ਖ਼ਿਲਾਫ਼ ਦਰਜ਼ ਕੀਤੇ ਝੂਠੇ ਮੁੱਕਦਮੇ ਰੱਦ ਕਰਨ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 11 ਜੁਲਾਈ ਤੋਂ ਪੰਜਾਬ ਦੇ ਚਾਰ ਕੈਬਨਿਟ ਮੰਤਰੀਆਂ ਅਮਨ ਅਰੋੜਾ, ਹਰਪਾਲ ਸਿੰਘ ਚੀਮਾਂ, ਡਾਕਟਰ ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਦਿੱਤੇ ਜਾਣ ਵਾਲੇ ਅਣਮਿੱਥੇ ਸਮੇਂ ਲਈ ਧਰਨਿਆਂ ਦੀਆਂ ਨੂੰ ਲੈਕੇ ਜਥੇਬੰਦੀ ਦੀ ਮੀਟਿੰਗ ਪਿੰਡ ਉਗਰਾਹਾਂ ਵਿਖੇ ਹੋਈ। ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਦਿੱਤੇ ਜਾਣ ਵਾਲੇ ਅਣਮਿੱਥੇ ਸਮੇਂ ਲਈ ਧਰਨੇ ਦੀ ਤਿਆਰੀ ਸਬੰਧੀ ਲਾਮਬੰਦੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਰਾਮ ਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ, ਭਗਵਾਨ ਸਿੰਘ ਸੁਨਾਮ ਅਤੇ ਮਨੀ ਸਿੰਘ ਭੈਣੀ ਨੇ ਕਿਹਾ ਕਿ ਜਥੇਬੰਦੀ ਦੇ ਸੂਬਾਈ ਆਗੂ ਮਨਜੀਤ ਸਿੰਘ ਘਰਾਚੋਂ ਤੇ ਲਾਇਆ ਐੱਸ ਸੀ ਐਸ ਟੀ ਐਕਟ ਸਰਾਸਰ ਗਲਤ ਹੈ,ਇਹ ਧਾਰਾਵਾਂ ਸੰਗਰੂਰ ਪੁਲਿਸ ਪ੍ਰਸ਼ਾਸਨ ਨੇ ਕਥਿਤ ਤੌਰ ਤੇ ਕਿਸਾਨਾਂ ਖ਼ਿਲਾਫ਼ ਆਪਣੀ ਰੰਜਿਸ਼ ਕੱਢਣ ਲਈ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਲੱਡੀ ਤੇ ਪਾਇਆ ਝੂਠਾ ਕੇਸ ਵੀ ਜਾਇਜ਼ ਨਹੀਂ ਹੈ, ਕਿਉਂਕਿ ਜਗਤਾਰ ਲੱਡੀ ਘਟਨਾ ਸਥਾਨ ਤੇ ਮੌਜੂਦ ਹੀ ਨਹੀਂ ਸੀ, ਇਸ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਦੀਆਂ ਭਖਦੀਆ ਮੰਗਾਂ ਵੀ ਇਸ ਮੋਰਚੇ ਵਿੱਚ ਸ਼ਾਮਲ ਹੋਣਗੀਆਂ, ਜਿਵੇਂ ਦਿੱਲੀ ਮੋਰਚੇ ਵਿਚ ਫੌਤ ਹੋਏ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਜਲਦੀ ਲਾਗੂ ਕੀਤਾ ਜਾਵੇ ਅਤੇ ਭਾਰਤ ਮਾਲਾ ਪ੍ਰਾਜੈਕਟ ਰਾਹੀਂ ਨਿਕਲ ਰਹੀ ਸੜਕ ਦਾ ਮੁਆਵਜ਼ਾ ਕਿਸਾਨਾਂ ਦੀ ਸਹਿਮਤੀ ਨਾਲ ਤੈਅ ਕੀਤਾ ਜਾਵੇ, ਗੈਸ ਪਾਈਪ ਲਾਈਨ ਦੇ ਮੁਆਵਜ਼ੇ ਲਈ ਡੀਸੀ ਬਠਿੰਡਾ ਦਾ ਸਮਝੌਤਾ ਲਾਗੂ ਕੀਤਾ ਜਾਵੇ। ਗੜੇਮਾਰੀ ਅਤੇ ਅੱਗ ਨਾਲ ਸੜੀ ਕਣਕ ਦਾ ਮੁਆਵਜ਼ਾ ਜਲਦੀ ਜਾਰੀ ਕੀਤਾ ਜਾਵੇ ਪਿੰਡ ਰਾਏਕੇ ਕਲਾਂ ਅਤੇ ਪੰਜਾਬ ਭਰ ਚ ਭਿਆਨਕ ਬਿਮਾਰੀ ਨਾਲ ਮਰੇ ਦੁਧਾਰੂ ਪਸ਼ੂਆਂ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਕਿਸਾਨਾਂ ਦੇ ਮਸਲਿਆਂ ਦਾ ਹੱਲ ਕਰਨ ਨੂੰ ਯਕੀਨੀ ਬਣਾਵੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ