Wednesday, September 17, 2025

Malwa

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 12 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

July 10, 2024 06:25 PM
SehajTimes

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ 12 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਐਲ.ਆਈ.ਸੀ., ਫੋਨ ਪੇਅ ਅਤੇ ਫਲਿੱਪਕਾਰਟ ਕੰਪਨੀਆਂ ਦੇ ਨੁਮਾਇੰਦੇ ਭਾਗ ਲੈਣਗੇ। ਇਨ੍ਹਾਂ ਕੰਪਨੀਆਂ ਵਿੱਚ ਲੜਕੇ ਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ ਅਤੇ ਵਿਦਿਅਕ ਯੋਗਤਾ ਘੱਟ ਤੋਂ ਘੱਟ 10ਵੀਂ ਅਤੇ ਉਮਰ 18 ਸਾਲ ਤੋਂ 40 ਸਾਲ ਤੱਕ ਹੋਣੀ ਚਾਹੀਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਗਰਾਊਂਡ ਫਲੋਰ ਤੇ ਸਥਿਤ ਕਮਰਾ ਨੰ: 127 ਵਿਖੇ ਸਵੇਰੇ 10:00 ਵਜੇ ਇੰਟਰਵਿਊ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਨੌਜਵਾਨ ਆਪਣੇ ਲੋੜੀਂਦੇ ਸਾਰੇ ਸਰਟੀਫਿਕੇਟ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਦਰਜ਼ ਕਰਵਾਉਣ। ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਇਨ ਨੰਬਰ 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ। ਰੋਜ਼ਾਨਾਂ ਨੌਕਰੀਆਂ ਦੀ ਜਾਣਕਾਰੀ ਲੈਣ ਲਈ ਟੈਲੀਗ੍ਰਾਮ ਚੈਨਲ ਡੀ.ਬੀਈ.ਈ. ਫ਼ਤਹਿਗੜ੍ਹ ਸਾਹਿਬ ਜਾਂ https://t.me/dbeeggsjobs ਜੁਆਇੰਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਕੰਮ ਵਾਲੇ ਦਿਨ ਕਮਰਾ ਨੰ: 119-ਏ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment