Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹੇ ਵਿੱਚ ਮਾਨਸੂਨ ਸੀਜ਼ਨ ਦੌਰਾਨ ਕਰੀਬ 11 ਲੱਖ ਬੂਟੇ ਲਾਉਣ ਦਾ ਟੀਚਾ: ਏ ਡੀ ਸੀ ਵਿਰਾਜ ਐਸ. ਤਿੜਕੇ

July 10, 2024 06:57 PM
SehajTimes

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਬੂਟੇ ਲਾਉਣ ਦੀ ਮੁਹਿੰਮ ਸਬੰਧੀ ਮੀਟਿੰਗ

ਲਾਏ ਜਾਣ ਵਾਲੇ ਬੂਟਿਆਂ ਦੀ ਸਾਂਭ ਸੰਭਾਲ ਲਈ ਵਿਹਾਰਕ ਮੰਗ ਭੇਜਣ ਉੱਤੇ ਦਿੱਤਾ ਜ਼ੋਰ

ਪੇਂਡੂ ਖੇਤਰ ’ਚ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸ਼ਹਿਰੀ ਖੇਤਰ ’ਚ ਸਥਾਨਕ ਸਰਕਾਰਾਂ ਵਿਭਾਗ ਹੋਣਗੇ ਨੋਡਲ ਅਫ਼ਸਰ

ਸਮੂਹ ਵਿਭਾਗ ਬੂਟੇ ਲਾਉਣ ਦੀ ਮੁਹਿੰਮ ਵਿੱਚ ਕਰਨਗੇ ਸ਼ਮੂਲੀਅਤ

ਜੰਗਲਾਤ ਵਿਭਾਗ ਦੀਆਂ ਜ਼ਿਲ੍ਹੇ ਵਿਚਲੀਆਂ 12 ਨਰਸਰੀਆਂ ਵਿੱਚੋਂ ਬੂਟੇ ਮੁਹੱਈਆ ਕਰਵਾਏ ਜਾਣਗੇ

ਮੋਹਾਲੀ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਰਹਿਤ ਬਨਾਉਣ ਦੇ ਟੀਚੇ ਦੀ ਪ੍ਰਾਪਤੀ ਹਿਤ ਬੂਟੇ ਲਾਉਣ ਦੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ, ਜਿਸ ਅਧੀਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰੀਬ 11 ਲੱਖ ਬੂਟੇ ਲਾਏ ਜਾਣੇ ਹਨ ਤੇ ਲਾਇਆ ਜਾਣਾ ਵਾਲ ਹਰ ਇੱਕ ਬੂਟਾ ਜੀਓ-ਟੈਗ ਕੀਤਾ ਜਾਵੇਗਾ ਤਾਂ ਜੋ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਸਕਦੇ ਕਿ ਬੂਟੇ ਦੀ ਸਾਂਭ-ਸੰਭਾਲ ਹੋ ਸਕੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਪਲਾਂਟੇਸ਼ਨ ਮੁਹਿੰਮ ਸਬੰਧੀ ਸੱਦੀ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ, ਡਵੀਜ਼ਨਲ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਐਸ ਡੀ ਐਮ ਗੁਰਮੰਦਰ ਸਿੰਘ ਖਰੜ, ਦੀਪਾਂਕਰ ਗਰਗ ਮੋਹਾਲੀ ਅਤੇ ਹਿਮਾਂਸ਼ੂ ਗੁਪਤਾ ਡੇਰਾਬੱਸੀ ਵੀ ਮੌਜੂਦ ਸਨ। ਏ ਡੀ ਸੀ ਤਿੜਕੇ ਨੇ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਵੱਲੋਂ ਲਾਏ ਜਾਣ ਵਾਲੇ ਬੂਟਿਆਂ ਦੀ ਮੰਗ ਸਬੰਧੀ ਪੱਤਰ ਮੰਡਲ ਜੰਗਲਾਤ ਅਫ਼ਸਰ ਦੇ ਦਫ਼ਤਰ ਨੂੰ ਭੇਜਣੇ ਯਕੀਨੀ ਬਣਾਉਣ ਤੇ ਨਾਲ ਹੀ ਅੱਜ ਸ਼ਾਮ ਤੱਕ ਇਸ ਸਬੰਧੀ ਜਾਣਕਾਰੀ ਗੂਗਲਸ਼ੀਟ ਵਿੱਚ ਵੀ ਅਪਡੇਟ ਕੀਤੀ ਜਾਵੇ। ਜਿਸ ਵੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਜਿਹੜੇ ਵੀ ਖੇਤਰ ਵਿੱਚ ਬੂਟੇ ਲਾਏ ਜਾਣੇ ਹਨ, ਉਸ ਵਿਭਾਗ ਨੂੰ ਜੰਗਲਾਤ ਵਿਭਾਗ ਦੀਆਂ ਜ਼ਿਲ੍ਹੇ ਵਿਚਲੀਆਂ 12 ਨਰਸਰੀਆਂ ਵਿੱਚੋਂ ਨੇੜੇ ਪੈਂਦੀ ਨਰਸਰੀ ਤੋਂ ਬੂਟੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਦਮਨਜੀਤ ਸਿੰਘ ਮਾਨ ਜ਼ਿਲ੍ਹੇ ਵਿਚਲੀ ਇਸ ਮੁਹਿੰਮ ਦੇ ਨੋਡਲ ਅਫ਼ਸਰ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੇਂਡੂ ਖੇਤਰਾਂ ’ਚ ਮੁਹਿੰਮ ਦਾ ਨੋਡਲ ਵਿਭਾਗ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ (ਏ ਡੀ ਸੀ ਵਿਕਾਸ) ਹੋਣਗੇ ਜਦਕਿ ਪੰਜਾਬ ਮਿਊਂਸਪਲ ਇੰਨਫ੍ਰਾਸਟ੍ਰਕਚਰ ਡਿਵੈਲਪਮੈਂਟ ਕੰਪਨੀ (ਸਥਾਨਕ ਸਰਕਾਰਾਂ) ਸ਼ਹਿਰੀ ਖੇਤਰਾਂ ’ਚ ਨੋਡਲ ਵਿਭਾਗ ਹੋਣਗੇ।

ਇਸ ਮੌਕੇ ਏ ਡੀ ਸੀ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਲਾਏ ਜਾਣ ਵਾਲੇ ਹਰ ਇੱਕ ਬੂਟੇ ਨੂੰ ਜੀਓ-ਟੈਗ ਕਰ ਕੇ ਉਸ ਸਬੰਧੀ ਰਿਪੋਰਟ ਰੋਜ਼ਾਨਾ ਪੱਧਰ ’ਤੇ ਗੂਗਲਸ਼ੀਟ ਵਿੱਚ ਅਪਡੇਟ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਪਲਾਂਟੇਸ਼ਨ ਮੁਹਿੰਮ ਦਾ ਮੁੱਖ ਸਕੱਤਰ ਪੰਜਾਬ, ਸ੍ਰੀ ਅਨੁਰਾਗ ਵਰਮਾ ਵੱਲੋਂ ਹਫ਼ਤਾਵਾਰੀ ਰੀਵਿਊ ਵੀ ਕੀਤਾ ਜਾਵੇਗਾ। ਇਸ ਲਈ ਹਰ ਵਿਭਾਗ ਇਸ ਮੁਹਿੰਮ ਸਬੰਧੀ ਆਪਣੇ ਵੱਲੋਂ ਇੱਕ ਨੋਡਲ ਅਫ਼ਸਰ ਨਿਯੁਕਤ ਕਰੇ ਤੇ ਬੂਟੇ ਲਾਉਣ ਸਬੰਧੀ ਜਗ੍ਹਾ ਦੀ ਸ਼ਨਾਖ਼ਤ ਕੀਤੀ ਜਾਵੇ, ਜਿਨ੍ਹਾਂ ਵਿੱਚ ਪੰਚਾਇਤੀ ਜ਼ਮੀਨਾਂ, ਪੁਲੀਸ ਥਾਣੇ ਤੇ ਚੌਕੀਆਂ, ਸਕੂਲਾਂ, ਦਫ਼ਤਰਾਂ, ਸੜਕਾਂ ਦੇ ਕਿਨਾਰੇ, ਪੈਟਰੋਲ ਪੰਪ ਤੇ ਹੋਰ ਢੁਕਵੀਆਂ ਥਾਵਾਂ ਸ਼ਾਮਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਪੰਚਾਇਤੀ ਥਾਂ ’ਤੇ ਵੀ ਬੂਟੇ ਲੱਗਣਗੇ, ਉਹ ਥਾਂ ਪੰਚਾਇਤ ਦੀ ਹੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਵੱਖੋ-ਵੱਖ ਸਕੀਮਾਂ ਤਹਿਤ ਵੱਖੋ-ਵੱਖ ਵਿਭਾਗ ਬੂਟੇ ਲਾਉਂਦੇ ਹਨ, ਇਸ ਮੁਹਿੰਮ ਤਹਿਤ ਇਨ੍ਹਾਂ ਸਕੀਮਾਂ ਦੀ ਕਨਵਰਜੈਂਸ ਦੇ ਅਧਾਰ ’ਤੇ ਵੀ ਬੂਟੇ ਲਾਏ ਜਾਣ ਤੇ ਮੁਹਿੰਮ ਵਿੱਚ ਐਨ.ਜੀ.ਓਜ਼ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਹੁਤੀ ਵਾਰ ਦੇਖਣ ਵਿੱਚ ਆਉਂਦਾ ਹੈ ਕਿ ਐਨ.ਜੀ.ਓਜ਼ ਬੂਟੇ ਲਾਉਣ ਨੂੰ ਤਿਆਰ ਹੁੰਦੀਆਂ ਹਨ ਪਰ ਉਨ੍ਹਾਂ ਨੂੰ ਢੁੱਕਵੀਂ ਥਾਂ ਨਹੀਂ ਮਿਲਦੀ। ਇਸ ਮੁਹਿੰਮ ਤਹਿਤ ਵੱਖੋ-ਵੱਖਰੇ ਵਿਭਾਗ ਬੂਟੇ ਲਾਉਣ ਲਈ ਥਾਂ ਐਨ.ਜੀ.ਓਜ਼ ਨੂੰ ਮੁਹੱਈਆ ਕਰਵਾ ਸਕਦੇ ਹਨ। ਇਸ ਮੰਤਵ ਲਈ ਐਨ ਜੀ ਓਜ਼ ਨਾਲ ਤਾਲਮੇਲ ਦੀ ਜ਼ਿੰਮੇਂਵਾਰੀ ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਨੂੰ ਸੌਂਪੀ ਗਈ। ਡਵੀਜ਼ਨਲ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਕੇਵਲ ਬੂਟੇ ਲਾਉਣਾ ਨਹੀਂ ਹੈ, ਸਗੋਂ ਬੂਟਿਆਂ ਨੂੰ ਪਾਲਣਾ ਵੀ ਹੈ, ਇਸ ਲਈ ਪਹਿਲਾਂ ਤੋਂ ਹੀ (ਇੱਕ ਹਫ਼ਤੇ ਤੋਂ 10 ਦਿਨ ਪਹਿਲਾਂ) ਪੌਦੇ ਲਾਉਣ ਲਈ ਟੋਏ ਤਿਆਰ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਵਿਆਪਕ ਪਸਾਰ ਲਈ ਵੱਧ ਤੋਂ ਵੱਧ ਲੋਕਾਂ ਨੂੰ ਬੂਟੇ ਲਾਉਣ ਤੇ ਉਨ੍ਹਾਂ ਦੀ ਸੰਭਾਲ ਬਾਬਤ ਜਾਗਰੂਕ ਕੀਤਾ ਜਾਵੇ ਤਾਂ ਜੋ ਇਹ ਮੁਹਿੰਮ ਸਫ਼ਲ ਹੋਵੇ ਤੇ ਜ਼ਿਲ੍ਹਾ ਐੱਸ.ਏ.ਐੱਸ ਨਗਰ ਪੰਜਾਬ ਦੇ ਵਾਤਾਵਰਨ ਦੀ ਸੰਭਾਲ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸਹਾਇਕ ਕਮਿਸ਼ਨਰ ਹਰਮਿੰਦਰ ਸਿੰਘ ਹੁੰਦਲ, ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ, ਈ ਓ ਨਗਰ ਕੌਂਸਲ, ਨਗਰ ਨਿਗਮ ਵੱਲੋਂ ਕਾਰਜਕਾਰੀ ਇੰਜੀਨੀਅਰ ਕਮਲਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Have something to say? Post your comment

 

More in Chandigarh

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ