Tuesday, December 16, 2025

Malwa

ਅਸੀਂ ਦਿੱਲੀ ਜਾਣ ਲਈ ਹੀ ਘਰੋਂ ਨਿਕਲੇ ਸੀ : ਡੱਲੇਵਾਲ

July 10, 2024 08:35 PM
SehajTimes

ਪਟਿਆਲਾ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਹਰਿਆਣਾ ਸਰਕਾਰ ਨੂੰ ਦਿੱਤੇ ਹੁਕਮਾਂ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਨ੍ਹਾਂ ਹੁਕਮਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਬੈਰੀਕੇਡ ਹਟਾਏ ਜਾਂਦੇ ਹਨ ਤਾਂ ਅਸੀਂ ਦਿੱਲੀ ਜਾਵਾਂਗੇ, ਅਸੀਂ ਦਿੱਲੀ ਜਾਣ ਲਈ ਹੀ ਘਰੋਂ ਨਿਕਲੇ ਸੀ ਅਤੇ ਦਿੱਲੀ ਹੀ ਜਾਵਾਂਗੇ। ਕਿਸਾਨ ਆਗੂ ਨੇ ਕਿਹਾ ਕਿ ਹਾਈਕੋਰਟ ਦੇ ਇਸ ਫ਼ੈਸਲੇ ਤੋਂ ਇਹ ਸਾਬਤ ਹੋ ਗਿਆ ਹੈ ਕਿ ਕਿਸਾਨਾਂ ਦਾ ਕੋਈ ਕਸੂਰ ਨਹੀਂ ਹੈ, ਕਿਸਾਨ ਬੇਕਸੂਰ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਬੇਕਸੂਰ ਕਿਸਾਨਾਂ ’ਤੇ ਗ਼ੈਰ ਮਨੁੱਖੀ ਤਸ਼ੱਦਦ ਢਾਹਿਆ ਹੈ ਜਿਸ ਕਾਰਨ ਸਾਡਾ ਨੌਜਵਾਨ ਸ਼ੁੱਭਕਰਨ ਸ਼ਹੀਦ ਹੋ ਗਿਆ ਹੈ।

Have something to say? Post your comment