Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਡਿਪਟੀ ਕਮਿਸ਼ਨਰ ਨੇ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡਣ ਦੀ ਸ਼ੁਰੂਆਤ ਕਰਵਾਈ 

July 11, 2024 01:21 PM
SehajTimes
ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਹੈ ਕਿ ਦਿਵਿਆਂਗਜਨਾਂ ਨੂੰ ਲੋੜੀਂਦੇ ਨਕਲੀ ਅੰਗ ਅਤੇ ਹੋਰ ਸਹਾਇਕ ਉਪਕਰਨ ਉਨ੍ਹਾਂ ਦੀ ਲੋੜ ਮੁਤਾਬਕ ਨਾਲੋ-ਨਾਲ ਮੁਫ਼ਤ ਮੁਹੱਈਆ ਕਰਵਾਉਣ ਲਈ ਪਟਿਆਲਾ ਵਿਖੇ ਵੀ ਅਲਿਮਕੋ ਦਾ ਅਸੈਸਮੈਂਟ ਸੈਂਟਰ ਖੋਲ੍ਹਣ ਲਈ ਤਜਵੀਜ਼ ਤਿਆਰ ਕੀਤੀ ਜਾਵੇਗੀ। ਅਜਿਹਾ ਹੋਣ ਨਾਲ ਵਾਰ-ਵਾਰ ਅਜਿਹੇ ਕੈਂਪ ਲਾਉਣ ਦੀ ਲੋੜ ਨਹੀਂ ਪਵੇਗੀ ਤੇ ਤੁਰੰਤ ਅਸੈਸਮੈਂਟ ਕਰਕੇ ਇੱਕ ਦੋ ਦਿਨਾਂ ਦੇ ਅੰਦਰ-ਅੰਦਰ ਦਿਵਿਆਂਗਜਨਾਂ ਨੂੰ ਨਕਲੀ ਅੰਗ ਤੇ ਸਹਾਇਕ ਉਪਕਰਣ ਮਿਲ ਜਾਵੇਗਾ। ਸ਼ੌਕਤ ਅਹਿਮਦ ਪਰੇ ਅੱਜ ਇੱਥੇ ਜ਼ਿਲ੍ਹਾ ਡਿਸਏਬਿਲਟੀ ਸੈਂਟਰ ਵਿਖੇ ਤਿੰਨ ਰੋਜ਼ਾ ਮੁਫ਼ਤ ‌ਦਿਵਿਆਂਗਜਨ ਉਪਕਰਣ ਵੰਡ ਕੈਂਪ ਦੀ ਸ਼ੁਰੂਆਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਦਿ‌ਵਿਆਂਗਜਨਾਂ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਨੇ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਅਨੇਕਾਂ ਪ੍ਰੋਗਰਾਮ ਉਲੀਕੇ ਹਨ, ਇਸੇ ਤਹਿਤ ਹੀ 12 ਜੁਲਾਈ ਤੱਕ ਪਟਿਆਲਾ ਜ਼ਿਲ੍ਹੇ ਦੇ ‌ਉਨ੍ਹਾਂ ਦਿਵਿਆਂਗਜਨਾਂ ਨੂੰ 80 ਲੱਖ ਰੁਪਏ ਦੀ ਲਾਗਤ ਨਾਲ 319 ਸਹਾਇਕ ਉਪਕਰਣ ਮੁਫ਼ਤ ਵੰਡੇ ਜਾਣਗੇ, ਜਿਨ੍ਹਾਂ ਦੀ ਪਹਿਲਾਂ ਅਸੈਸਮੈਂਟ ਕੀਤੀ ਗਈ ਸੀ। 
 
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਸ ਕੰਮ ਲਈ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ (ਜੀ.ਆਈ.ਸੀ), ਨੇ ਆਪਣੇ ਸੀ.ਐਸ.ਆਰ. ਪ੍ਰੋਗਰਾਮ ਰਾਹੀ 51.21 ਲੱਖ ਦੀ ਸਹਾਇਤਾ ਕੀਤੀ ਹੈ। ਜਦੋਂ ਕਿ ਬਾਕੀ ਦੀ ਰਕਮ ਦਾ ਪ੍ਰਬੰਧ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ, ਭਾਰਤ ਸਰਕਾਰ ਦੇ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ)ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਜ਼ਿਲਾ ਪ੍ਰਸ਼ਾਸਨ ਨੇ ਕੀਤਾ ਹੈ। ਅੱਜ  ਲਗਭਗ 176 ਦਿਵਿਆਂਗਜਨਾਂ ਨੂੰ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੀ ਸੀਐਸਆਰ ਸਕੀਮ ਯੋਜਨਾ ਤਹਿਤ ਲਗਭਗ ਸਹਾਇਕ ਉਪਕਰਣ ਵੰਡੇ ਗਏ। ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੀ ਸੀਐਸਆਰ ਸਕੀਮ ਦੀ ਯੋਜਨਾ ਦੇ ਅੰਤਰਗਤ ਅਲਿਮਕੋ ਵਲੋਂ ਬਣਾਏ ਕੁਲ 319 ਸਹਾਇਕ ਉਪਕਰਣ ਵੰਡੇ ਗਏ, ਜਿਨ੍ਹਾਂ ਵਿੱਚ 07 ਜਾਇਸਟਿਕ, 70 ਮੋਟਰਾਈਜ਼ਡ ਟਰਾਈਸਾਈਕਲ, 28 ਟਰਾਈਸਾਈਕਲ, 05 ਰੋਲੇਟਰ, 35 ਵਹੀਲ ਚੇਅਰ, 86 ਵਿਸਾਖੀਆਂ, 19 ਛੜੀਆਂ, 32 ਕੰਨਾਂ ਦੀਆਂ ਮਸ਼ੀਨਾਂ, 01 ਸੀ.ਪੀ ਚੇਅਰ ਅਤੇ 36 ਨਕਲੀ ਅੰਗ ਅਤੇ ਕੈਲੀਪਰ ਸ਼ਾਮਲ ਸਨ I ਸਮਾਰੋਹ ਵਿੱਚ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਵੱਲੋਂ ਡਾ. ਅਸ਼ੋਕ ਸਾਹੂ ਤੇ ਉਨ੍ਹਾਂ ਦੀ ਟੀਮ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ, ਵਿਜੇ ਗੋਇਲ, ਹਾਊਸਿੰਗ ਅਤੇ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੇ ਨੁਮਾਇੰਦੇ ਅਤੇ ਲਾਭਪਾਤਰੀ ਮੌਜੂਦ ਸਨ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ