Saturday, November 01, 2025

Chandigarh

ਏ.ਡੀ.ਸੀ. ਵੱਲੋਂ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

July 11, 2024 01:54 PM
SehajTimes

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰ: 04, ਨੇੜੇ ਆਂਧਰਾ ਬੈਂਕ, ਪਿੰਡ ਕੁੰਬੜਾ, ਸੈਕਟਰ-68, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਮਿਸ ਪੂਨਮ ਰਾਣੀ ਪੁੱਤਰੀ ਸ੍ਰੀ ਪਰਮਜੀਤ ਸਿੰਘ ਵਾਸੀ ਮਕਾਨ ਨੰ:42, ਨੇੜੇ ਸਿੰਘ ਸ਼ਹੀਦਾ ਗੁਰਦੁਵਾਰਾ, ਪਿੰਡ ਸੋਹਾਣਾ, ਸੈਕਟਰ-78, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 467/ਆਈ.ਸੀ. ਮਿਤੀ 22.11.2021 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 21.11.2026 ਤੱਕ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਐਕਟ/ਰੂਲਜ਼ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਜਿਨ੍ਹਾ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਪੱਤਰ ਮਿਤੀ 23-11-2021 ਰਾਹੀਂ ਹਦਾਇਤ ਕਰਨ ਦੇ ਬਾਵਜੂਦ ਵੀ (ਫਰਵਰੀ/2022 ਤੋਂ ਬਾਅਦ) ਰਿਪੋਰਟ ਜਮਾਂ ਨਹੀਂ ਕਰਵਾਈ ਗਈ, ਜਿਸ ਸਬੰਧੀ ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 28-07-2023 ਰਾਹੀਂ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾ ਨਾ ਭੇਜਣ ਕਾਰਨ ਨੋਟਿਸ ਜਾਰੀ ਕੀਤਾ ਗਿਆ ਸੀ।

ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੇ ਦਫਤਰੀ ਪਤੇ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਫਰਮ ਵੱਲੋਂ ਮਹੀਨਾਵਾਰ ਰਿਪੋਰਟ ਜਮ੍ਹਾਂ ਨਹੀਂ ਕਰਵਾਈ ਗਈ ਹੈ, ਜਿਸ ਦੇ ਮੱਦੇਨਜ਼ਰ ਦਫਤਰੀ ਪਤੇ ਅਤੇ ਪਾਰਟਨਰਾਂ ਦੇ ਰਿਹਾਇਸ਼ੀ ਪਤੇ ਉੱਤੇ ਨੋਟਿਸ ਪੱਤਰ ਮਿਤੀ 30-08-2023 ਜਾਰੀ ਕੀਤਾ ਗਿਆ ਪ੍ਰੰਤੂ ਅਜੇ ਤੱਕ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ। ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਮਿਤੀ 10-06-2024 ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵਧੀਕ ਜ਼ਿਲ੍ਹਾ ਮੈਜਿਸਟਰਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ  ਵੀਕੇਨ ਓਵਰਸੀਜ਼ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰ: 04, ਨੇੜੇ ਆਂਧਰਾ ਬੈਂਕ, ਪਿੰਡ ਕੁੰਬੜਾ, ਸੈਕਟਰ-68, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰ: 467/ਆਈ.ਸੀ. ਮਿਤੀ 22.11.2021 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ਼/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜ਼ਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ