Monday, June 16, 2025

Malwa

ਸੀ.ਜੇ.ਐਮ. ਦੀਪਤੀ ਗੋਇਲ ਨੇ ਕੇਂਦਰੀ ਜੇਲ੍ਹ ਪਟਿਆਲਾ ਅਤੇ ਓਪਨ ਜੇਲ੍ਹ ਨਾਭਾ ਦਾ ਕੀਤਾ ਦੌਰਾ

July 11, 2024 02:55 PM
SehajTimes

ਫਤਿਹਗੜ੍ਹ ਸਾਹਿਬ : ਜ਼ਿਲ੍ਹਾ ਅਤੇ ਸ਼ੈਸਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਣ ਗੁਪਤਾ ਦੇ ਨਿਰਦੇਸ਼ ਹੇਠ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਜੇਲ੍ਹ ਅਧਿਕਾਰੀਆਂ ਦੇ ਨਾਲ ਜੇਲ੍ਹਾਂ ਦਾ ਨਿਰੀਖਣ ਕੀਤਾ ਅਤੇ ਜੇਲ੍ਹ ਵਿੱਚ ਬੰਦ ਜਿਲ੍ਹੇ ਦੀਆਂ ਮਹਿਲਾ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਹਿਲਾ ਕੈਦੀਆਂ ਨੂੰ ਰੋਜ਼ਾਨਾ ਆਉਣ ਵਾਲੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇਲ੍ਹ ਵਿੱਚ ਸਾਫ-ਸਫਾਈ ਦਾ ਵਿਸ਼ੇਸ਼ ਤੌਰ ਤੇ ਖਿਆਲ ਰੱਖਿਆ ਜਾਵੇ ਕਿਉਂਕਿ ਬਰਸਾਤ ਦੇ ਮੌਸਮ ਵਿੱਚ ਗੰਦਗੀ ਤੋਂ ਕਈ ਤਰ੍ਹਾਂ ਦੇ ਬੈਕਟੀਰੀਆ ਪੈਦਾ ਹੁੰਦੇ ਹਨ ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ। ਸ਼੍ਰੀਮਤੀ ਗੋਇਲ ਵੱਲ੍ਹੋਂ ਕੈਦੀਆਂ ਲਈ ਬਣੇ ਪਖਾਨੇ, ਇਸ਼ਨਾਨ-ਘਰ, ਲੰਗਰ-ਘਰ ਅਤੇ ਪੀਣ ਵਾਲੇ ਪਾਣੀ ਦੇ ਸਰੋਤਾਂ ਦਾ ਦੌਰਾ ਕੀਤਾ ਗਿਆ।

ਇਸ ਸਬੰਧੀ ਜੇਲ੍ਹ ਦੇ ਸਬੰਧਤ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਾਫ-ਸਫਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਇਸ ਮੌਕੇ ਲੰਗਰ ਘਰ ਵਿੱਚ ਕੈਦੀਆਂ ਲਈ ਬਣ ਰਹੇ ਖਾਣੇ ਦੀ ਗੁਣਵੱਤਾ ਦੀ ਵੀ ਜਾਂਚ ਕੀਤੀ ਗਈ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਇਸ ਮੌਕੇ ਕੈਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣੂ ਕਰਵਾਇਆ ਅਤੇ ਕੈਦੀਆਂ ਨੂੰ ਦਿੱਤੀਆਂ ਜਾਂਦੀਆਂ ਮੁਫਤ ਵਕੀਲ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਨੇ ਜੇਲ੍ਹ ਵਿੱਚ ਬਣੇ ਪਾਰਕ ਵਿਖੇ ਬੂਟਾ  ਲਗਾ ਕੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਮੌਕੇ ਕੈਦੀਆਂ ਅਤੇ ਜੇਲ੍ਹ ਅਧਿਕਾਰੀਆਂ ਨਾਲ ਪੌਦਿਆਂ ਦੀ ਮਹੱਤਤਾ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਵੱਧਣ ਕਾਰਨ ਵੱਧ ਰਹੇ ਤਾਪਮਾਨ ਨੂੰ ਵੱਧ ਤੋਂ ਵੱਧ ਦਰੱਖਤ ਲਗਾ ਕੇ ਹੀ ਘਟਾਇਆ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਵਾਤਾਵਰਨ ਨੂੰ ਹਰਿਆ ਭਰਿਆ ਬਣਾ ਕੇ ਹੀ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰ ਸਕਦੇ ਹਾਂ।

 

 

Have something to say? Post your comment

 

More in Malwa

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ