Sunday, November 02, 2025

Health

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਆਬਾਦੀ ਦਿਵਸ

July 11, 2024 04:41 PM
SehajTimes

ਮੋਹਾਲੀ : ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਸੰਸਥਾਵਾਂ ਦੇ ਮੁਖੀਆਂ ਦੀ ਅਗਵਾਈ ਹੇਠ ਸਿਹਤ ਕਾਮਿਆਂ ਨੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ। ਸਿਵਲ ਸਰਜਨ ਡਾ.ਦਵਿੰਦਰ ਕੁਮਾਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਸਿਹਤ ਸੰਸਥਾਵਾਂ ਵਿਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਤੀਮਾਰਦਾਰਾਂ ਨੂੰ ਆਬਾਦੀ ਨੂੰ ਕੰਟਰੋਲ ਕਰਨ ਵਾਸਤੇ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਤਫ਼ਸੀਲ ਨਾਲ ਸਮਝਾਇਆ ਗਿਆ। ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਪੱਕੇ ਅਤੇ ਕੱਚੇ ਸਾਧਨ ਜਿਵੇਂ ਨਸਬੰਦੀ, ਨਲਬੰਦੀ, ਗਰਭ-ਰੋਕੂ ਅੰਤਰਾ ਟੀਕਾ, ਛਾਇਆ ਗੋਲੀ, ਕਾਪਰ-ਟੀ, ਗੋਲੀਆਂ ਅਤੇ ਕੰਡੋਮ ਆਦਿ ਦੀ ਵਰਤੋਂ ਬਾਰੇ ਜਾਣਕਾਰੀ ਦਿਤੀ ਗਈ। ਅਧਿਕਾਰੀਆਂ ਨੇ ਦਸਿਆ ਕਿ ਇਸ ਵਾਰ ਵਿਸ਼ਵ ਆਬਾਦੀ ਦਿਵਸ ਨੂੰ ਵੱਖ ਵੱਖ ਹਿੱਸਿਆਂ ਵਿਚ ਮਨਾਇਆ ਜਾ ਰਿਹਾ ਹੈ l ਦੂਜਾ ਪੰਦਰਵਾੜਾ ‘ਜਨਸੰਖਿਆ ਸਥਿਰਤਾ ਪਖਵਾੜਾ’ 11 ਜੁਲਾਈ ਤੋਂ 24 ਜੁਲਾਈ ਤਕ ਚੱਲੇਗਾ। ਇਨ੍ਹਾਂ ਪੰਦਰਵਾੜਿਆਂ ਦੌਰਾਨ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਲੋਕਾਂ ਨੂੰ ਦੇਰੀ ਨਾਲ ਵਿਆਹ ਕਰਨ ਦੇ ਨੁਕਸਾਨ, ਦੋ ਬੱਚਿਆਂ ਦੇ ਜਨਮ ਵਿਚਾਲੇ ਵਾਜਬ ਅੰਤਰਾਲ, ਪਰਿਵਾਰ ਨਿਯੋਜਨ ਵਿਚ ਮਰਦਾਂ ਦੀ ਹਿੱਸੇਦਾਰੀ, ਗਰਭਪਾਤ ਤੋਂ ਬਾਅਦ ਪਰਿਵਾਰ ਨਿਯੋਜਨ ਸਮੇਤ ਵੱਖ-ਵੱਖ ਵਿਸ਼ਿਆਂ ’ਤੇ ਜਾਣਕਾਰੀ ਦਿਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਸ ਵਾਰ ਦੇ ਵਿਸ਼ਵ ਆਬਾਦੀ ਦਿਵਸ ਦਾ ਨਾਹਰਾ ਹੈ-ਵਿਕਸਤ ਭਾਰਤ ਦੀ ਨਵੀਂ ਪਛਾਣ,ਪਰਿਵਾਰ ਨਿਯੋਜਨ ਹਰੇਕ ਦੰਪਤੀ ਦੀ ਸ਼ਾਨ 'l ਪਹਿਲੇ ਪੰਦਰਵਾੜੇ ਦੌਰਾਨ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਾਲ-ਨਾਲ ਯੋਗ ਜੋੜਿਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਪਰਵਾਰ ਨਿਯੋਜਨ ਦੇ ਪੱਕੇ ਸਾਧਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ ਜਦਕਿ ਦੂਜੇ ਪੰਦਰਵਾੜੇ ਦੌਰਾਨ ਨਲਬੰਦੀ ਅਤੇ ਨਸਬੰਦੀ ਦੇ ਮੁਫ਼ਤ ਆਪਰੇਸ਼ਨ ਕੀਤੇ ਜਾਣਗੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਰੇਨੂੰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ.ਚੀਮਾ, ਡਾ.ਵਿਜੇ ਭਗਤ, ਡਾ. ਇਸ਼ਾ  ਆਦਿ ਮੌਜੂਦ ਸਨ l

Have something to say? Post your comment

 

More in Health

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ