Monday, June 16, 2025

Chandigarh

ਮੈਸਰਜ਼ ਵਨ ਵਰਲਡ ਐਜ਼ੂਕੇਸ਼ਨ ਫਰਮ ਦਾ ਲਾਇਸੰਸ ਰੱਦ

July 11, 2024 05:02 PM
SehajTimes

ਮੋਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਵਨ ਵਰਲਡ ਐਜ਼ੂਕੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਸਰਜ਼ ਵਨ ਵਰਲਡ ਐਜ਼ੂਕੇਸ਼ਨ ਫਰਮ ਐਸ.ਸੀ. ਐਫ ਨੰ: 20, ਦੂਜੀ   ਮੰਜ਼ਿਲ, ਫੇਜ਼-3-ਏ, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਦਿਲਪ੍ਰੀਤ ਸਿੰਘ, ਪੁੱਤਰ ਸ੍ਰੀ ਗੁਰਤੇਜ ਸਿੰਘ ਵਾਸੀ ਠਾਕਰ ਪੱਟੀ ਸੱਫੂਵਾਲਾ, ਮੋਗਾ ਹਾਲ ਵਾਸੀ ਮਕਾਨ ਨੰ: 977, ਸੈਕਟਰ 70, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 421/ਆਈ.ਸੀ. ਮਿਤੀ 06.11.2020 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 05.11.2025 ਤੱਕ ਸੀ।


ਫਰਮ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ ਕੋਈ ਵੀ ਮਹੀਨਾਵਾਰ ਕਲਾਇੰਟ ਰਿਪੋਰਟਾਂ ਨਾ ਭੇਜਣ ਕਾਰਨ ਫਰਮ  ਦਾ ਕੋਵਿਡ-2019 ਦੌਰਾਨ ਕਾਰੋਬਾਰ/ਕੰਮ ਤਕਰੀਬਨ ਬੰਦ ਹੋਣ ਕਾਰਨ ਜਨਵਰੀ 2022 ਤੋਂ ਅਗਸਤ 2022 ਤੱਕ ਦੀ ਰਿਪੋਰਟ ਪੇਸ਼ ਨਾ ਕਰਨ ਕਾਰਨ  ਅਤੇ ਕਲਾਇੰਟਾਂ ਦੀ ਮੁਕੰਮਲ ਜਾਣਕਾਰੀ ਪੇਸ਼ ਨਾ ਕਰਦੇ ਹੋਏ ਅਧੂਰੀ ਸੂਚਨਾ ਭੇਜੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦਸਿਆ ਕਿ ਲਾਇਸਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 421/ਆਈ.ਸੀ. ਮਿਤੀ 06.11.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

Have something to say? Post your comment

 

More in Chandigarh

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ