Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਰੋਟਰੀ ਕਲੱਬ ਵੱਲੋਂ ਰੁੱਖ ਲਗਾਓ ਮੁਹਿੰਮ ਦਾ ਆਗਾਜ਼ 

July 11, 2024 06:18 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਚੌਗਿਰਦੇ ਦੀ ਸੰਭਾਲ ਲਈ ਰੋਟਰੀ ਕਲੱਬ ਸੁਨਾਮ ਮੇਨ ਵੱਲੋਂ ਪ੍ਰਧਾਨ ਦੇਵਿੰਦਰਪਾਲ ਸਿੰਘ ਰਿੰਪੀ ਦੀ ਅਗਵਾਈ ਹੇਠ ਰੁੱਖ ਲਗਾਓ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਵੀਰਵਾਰ ਨੂੰ ਕਚਹਿਰੀ ਕੰਪਲੈਕਸ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਮੁੱਖ ਮਹਿਮਾਨ ਐਸਡੀਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਰੁੱਖ ਅਤੇ ਮਨੁੱਖ ਦੀ ਸਦੀਆਂ ਪੁਰਾਣੀ ਸਾਂਝ ਨੂੰ ਬਣਾਈ ਰੱਖਣ ਲਈ ਹਰ ਮਨੁੱਖ ਨੂੰ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨਸਾਨ ਨੂੰ ਆਪਣੇ ਜਨਮ ਦਿਨ ਮੌਕੇ ਫਜ਼ੂਲ ਖਰਚੀ ਅਤੇ ਦਿਖਾਵਾ ਬੰਦ ਕਰਕੇ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਚੌਗਿਰਦੇ ਦੀ ਸੰਭਾਲ ਕੀਤੀ ਜਾ ਸਕੇ। ਕਲੱਬ ਮੈਂਬਰਾਂ ਵੱਲੋਂ ਮੁੱਖ ਮਹਿਮਾਨ ਐਸਡੀਐਮ ਪ੍ਰਮੋਦ ਸਿੰਗਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਰੋਟਰੀ ਦੇ ਜ਼ਿਲ੍ਹਾ ਗਵਰਨਰ ਰਹੇ ਘਨਸ਼ਿਆਮ ਕਾਂਸਲ ਨੇ ਉਚੇਚੇ ਤੌਰ ਤੇ ਸ਼ਿਰਕਤ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾ ਰੋਟਰੀ ਵਾਤਾਵਰਨ ਦੀ ਸੰਭਾਲ ਲਈ ਯਤਨਸ਼ੀਲ ਹੈ। ਕਲੱਬ ਦੇ ਪ੍ਰਧਾਨ ਦੇਵਿੰਦਰ ਪਾਲ ਸਿੰਘ ਰਿੰਪੀ ਨੇ ਕਿਹਾ ਕਿ ਬੂਟਿਆਂ ਦੀ ਸੰਭਾਲ ਲਈ ਬਕਾਇਦਾ ਕਲੱਬ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ ਤਾਂ ਜੋ ਲਾਏ ਬੂਟਿਆਂ ਦਾ ਪਾਲਣ ਪੋਸ਼ਣ ਠੀਕ ਢੰਗ ਨਾਲ ਹੋ ਸਕੇ। ਉਨ੍ਹਾਂ ਭਵਿੱਖ ਵਿੱਚ ਵੀ ਇਹੋ ਜਿਹੇ ਉਪਰਾਲੇ ਜਾਰੀ ਰੱਖਣ ਦੀ ਵਚਨਵੱਧਤਾ ਪ੍ਰਗਟਾਈ। ਇਸ ਮੌਕੇ ਖਜਾਨਚੀ ਰਾਜਨ ਸਿੰਗਲਾ ,ਸੈਕਟਰੀ ਹਨੀਸ਼ ਸਿਗਲਾ, ਸੁਮਿਤ ਬੰਦਲਿਸ਼, ਵਿਕਰਮ ਗਰਗ ਵਿੱਕੀ, ਸ੍ਰੀ ਗੋਪਾਲ ਗੁਪਤਾ, ਰਾਜੇਸ਼ ਡੱਲਾ,ਮਿੰਟੂ ਸਿੰਗਲਾ,ਮਨਪ੍ਰੀਤ ਬਾਂਸਲ ਅਜੈਬ ਸਿੰਘ ਸੱਗੂ, ਯਸ਼ਪਾਲ ਮੰਗਲਾ, ਬਿਕਰਮ ਗੋਇਲ, ਤਨੁਜ ਜਿੰਦਲ,ਕਮਲ ਗਰਗ, ਬਹਾਲ ਸਿੰਘ ਕਾਲੇਕਾ,ਪ੍ਰੋਫੈਸਰ ਵਿਜੇ ਮੋਹਨ, ਸੁਰਜੀਤ ਸਿੰਘ ਗਹੀਰ,ਸੁਰੇਸ਼ ਗੋਇਲ ਸ਼ਸ਼ੀ, ਸੰਜੀਵ ਟਿਨੀ,ਸ਼ਿਵ ਜਿੰਦਲ, ਕੇਵਲ ਸਿੰਗਲਾ, ਰਮੇਸ਼ ਜਿੰਦਲ,ਅਤੁਲ ਗੁਪਤਾ, ਇੰਦਰ ਕੁਮਾਰ,ਨਵੀਨ ਗੋਇਲ, ਰਜਨੀਸ਼ ਕੁਮਾਰ, ਮਨੋਹਰ ਲਾਲ ਅਰੋਡ਼ਾ, ਸਤੀਸ਼ ਮਿੱਤਲ,ਸੰਦੀਪ ਜੈਨ,ਐਡਵੋਕੇਟ ਨਵੀਨ ਗਰਗ ਆਦਿ ਹਾਜ਼ਰ ਸਨ।

Have something to say? Post your comment