Sunday, November 02, 2025

Malwa

ਬਾਗੜੀਆਂ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਕੈਂਪ ਦੌਰਾਨ ADC ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

July 12, 2024 12:49 PM
ਅਸ਼ਵਨੀ ਸੋਢੀ

12 ਜੁਲਾਈ ਨੂੰ ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਲਸੋਈ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਨ

ਮਾਲੇਰਕੋਟਲਾ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ '' ਆਪ ਦੀ ਸਰਕਾਰ ਆਪ ਦੇ ਦੁਆਰ '' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੀਆਂ ਦਹਿਲੀਜਾਂ ਤੇ ਸੁਣਕੇ ਯੋਗ ਮੁਸਕਲਾਂ ਦੇ ਤੁਰੰਤ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ ਨੇ ਲੋਕਾਂ ਦੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਜਨ ਸੁਣਵਾਈ ਕੈਂਪ ਲਗਾਉਣ ਦਾ ਮੁੱਖ ਮਨੋਰਥ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲੋੜਵੰਦਾਂ ਤੱਕ ਪੁਜਦਾ ਕਰਨ ਦੇ ਨਾਲ ਨਾਲ ,ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘਟਾਉਣਾ ਵੀ ਹੈ । ਉਨ੍ਹਾਂ ਹੋਰ ਕਿਹਾ ਕਿ ਕਈ ਵਾਰ ਲੋੜਵੰਦ ਲੋਕ ਜਾਣਕਾਰੀ ਦੀ ਅਣਹੋਂਦ ਹੋਣ ਕਾਰਨ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਝੇ ਰਹਿ ਜਾਂਦੇ ਹਨ, ਇਸ ਲਈ ਸਰਕਾਰ ਨੇ ਇਹ ਉਪਰਾਲਾ ਕੀਤਾ ਹੈ ਤਾਂ ਜੋ ਉਨ੍ਹਾਂ ਨੂੰ, ਉਨ੍ਹਾਂ ਦੀ ਦਹਿਲੀਜ ਤੇ ਸਹੂਲਤ ਦਿੱਤੀ ਜਾ ਸਕੇ ।

 ਉਹਨਾਂ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਮਿਤੀ 12 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਬ ਡਵੀਜਨ ਅਹਿਮਦਗੜ੍ਹ ਦੇ ਪਿੰਡ ਲਸੋਈ ਵਿਖੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਜਾਵੇਗਾ ਉਨ੍ਹਾਂ ਸਬੰਧਤ ਪਿੰਡ ਨਿਵਾਸੀਆਂ ਨੂੰ ਇਸ ਵਿਸ਼ੇਸ ਜਨ ਸੁਣਵਾਈ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ । ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਸੁਰਿੰਦਰ ਕੌਰ ਨੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, ਪਸ਼ੂ ਪਾਲਣ, ਸੇਵਾ ਕੇਂਦਰ, ਸਾਂਝ ਕੇਂਦਰ, ਬਿਜਲੀ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਮਾਜਿਕ ਨਿਆਂ ਅਧਿਕਾਰਤ ਤੇ ਘੱਟ ਗਿਣਤੀ ਵਿਭਾਗ, ਮਾਲ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਬਾਲ ਵਿਕਾਸ ਪ੍ਰਜੈਕਟ, ਸਿਹਤ ਵਿਭਾਗਾਂ ਆਦਿ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਆਪੋ-ਆਪਣੇ ਟੇਬਲ ਲਗਾ ਕੇ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ।

 

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ