Monday, February 02, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

Education

ਟ੍ਰਾਈਸਿਟੀ ਦੇ ਪ੍ਰਖ਼ਰ ਗੁਪਤਾ ਨੇ ਪਹਿਲੀ ਕੋਸ਼ਿਸ਼ ਵਿੱਚ ਸੀ.ਏ. ਦੀ ਪ੍ਰੀਖਿਆ ਕੀਤੀ ਪਾਸ

July 12, 2024 01:16 PM
SehajTimes

ਮੁਹਾਲੀ : ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟ ਆਫ਼ ਇੰਡੀਆ (ਆਈ.ਸੀ.ਏ.ਆਈ.) ਵੱਲੋਂ ਹਰ ਸਾਲ ਮਈ ਵਿੱਚ ਲਈਆਂ ਜਾਂਦੀਆਂ ਸੀ.ਏ. ਫਾਈਨਲ ਤੇ ਇੰਟਰਮੀਡੀਏਟ ਪ੍ਰੀਖਿਆਵਾਂ ਦੇ ਅੱਜ ਐਲਾਨੇ ਨਤੀਜੇ ਵਿੱਚ ਟ੍ਰਾਈਸਿਟੀ ਦੇ 23 ਸਾਲਾ ਪ੍ਰਖ਼ਰ ਗੁਪਤਾ ਨੇ ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ ਸੀ.ਏ. ਦੀ ਅੰਤਮ ਪ੍ਰੀਖਿਆ ਦੇ ਦੋਵਾਂ ਗਰੁੱਪਾਂ ਵਿੱਚ ਬਾਜ਼ੀ ਮਾਰੀ ਹੈ। ਮੁਹਾਲੀ ਵਾਸੀ ਪ੍ਰਖ਼ਰ ਨੇ ਛੇ ਵਿਸ਼ਿਆਂ ਵਿੱਚੋਂ ਚਾਰ ਵਿੱਚ ਡਿਸਟਿਕਸ਼ਨ ਹਾਸਲ ਕੀਤੀ ਅਤੇ ਕੁੱਲ 68 ਫੀਸਦੀ ਅੰਕ ਹਾਸਲ ਕੀਤੇ। ਸਕੂਲੀ ਦਿਨਾਂ ਤੋਂ ਹੀ ਬੇਹੱਦ ਹੋਣਹਾਰ ਪ੍ਰਖ਼ਰ ਗੁਪਤਾ ਨੇ ਆਪਣੀ ਪਹਿਲੀ ਹੀ ਕੋਸ਼ਿਸ਼ ਵਿੱਚ ਸੀ.ਏ. ਫਾਊਂਡੇਸ਼ਨ (ਸੀ.ਏ. ਐਂਟਰੈਂਸ) ਅਤੇ ਆਈ.ਪੀ.ਸੀ.ਸੀ. ਪ੍ਰੀਖਿਆ (ਸੀ.ਏ. ਇੰਟਰਮੀਡੀਏਟ) ਵੀ ਪਾਸ ਕੀਤੀ ਹੋਈ ਹੈ। ਵਿਹਲੇ ਸਮੇਂ ਵਿੱਚ ਪੜ੍ਹਨ, ਘੁੰਮਣ ਤੇ ਕ੍ਰਿਕਟ ਦੇਖਣ ਤੇ ਖੇਡਣ ਵਾਲੇ ਪ੍ਰਖ਼ਰ ਨੇ ਖ਼ੁਸ਼ੀ ਵਿੱਚ ਖੀਵੇ ਹੁੰਦੇ ਹੋਏ ਦੱਸਿਆ ਕਿ ਅੱਜ ਉਸ ਦੀ ਖ਼ੁਸ਼ੀ ਦੀ ਕੋਈ ਸੀਮਾ ਨਹੀਂ ਹੈ ਕਿਉਂਕਿ ਅੱਜ ਉਸ ਦੀ ਸਾਲਾਂ ਦੀ ਮਿਹਨਤ ਦਾ ਮਨਚਾਹਿਆ ਫਲ ਮਿਲਿਆ ਹੈ। ਉਸ ਨੇ ਕਿਹਾ ਕਿ ਆਪਣੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਉਸ ਨੇ ਜ਼ਿੰਦਗੀ ਵਿੱਚ ਬਹੁਤ ਜਦੋ-ਜਹਿਦ ਕੀਤੀ ਹੈ। ਇਸ ਹੋਣਹਾਰ ਵਿਦਿਆਰਥੀ ਨੇ ਆਪਣੀ ਇਹ ਸਫ਼ਲਤਾ ਆਪਣੇ ਮਾਪਿਆਂ ਨੂੰ ਸਮਰਪਿਤ ਕੀਤੀ, ਜਿਨ੍ਹਾਂ ਪ੍ਰੀਖਿਆ ਦੀ ਤਿਆਰੀ ਦੌਰਾਨ ਹਰ ਕਦਮ ਉਸ ਦਾ ਸਹਿਯੋਗ ਤੇ ਮਾਰਗ-ਦਰਸ਼ਨ ਕੀਤਾ।

ਪੇਸ਼ੇ ਵਜੋਂ ਪ੍ਰਖ਼ਰ ਦੀ ਮਾਤਾ ਸ੍ਰੀਮਤੀ ਸਾਧਨਾ ਗੁਪਤਾ ਘਰੇਲੂ ਮਹਿਲਾ ਹੈ, ਜਦੋਂ ਕਿ ਉਸ ਦੇ ਪਿਤਾ ਐਲ.ਸੀ. ਗੁਪਤਾ 1997 ਤੋਂ ਚਾਰਟਰਡ ਅਕਾਊਂਟੈਂਟ ਦੇ ਕਿੱਤੇ ਨਾਲ ਜੁੜੇ ਹੋਏ ਹਨ ਅਤੇ ਉਹ ਇਸ ਸਮੇਂ ਆਈ.ਪੀ.ਐਲ. ਟੀਮ ਪੰਜਾਬ ਕਿੰਗਜ਼ ਨਾਲ ਚੀਫ਼ ਫਾਈਨੈਂਸ਼ਲ ਅਫ਼ਸਰ ਵਜੋਂ ਕੰਮ ਕਰ ਰਹੇ ਹਨ। ਆਪਣੀ ਖ਼ੁਸ਼ੀ ਜ਼ਾਹਰ ਕਰਦਿਆਂ ਪ੍ਰਖ਼ਰ ਦੇ ਪਿਤਾ ਐਲ.ਸੀ. ਗੁਪਤਾ ਨੇ ਕਿਹਾ ਕਿ ਇਕ ਪਿਤਾ ਵਜੋਂ ਇਹ ਉਨ੍ਹਾਂ ਲਈ ਕਾਫ਼ੀ ਭਾਵੁਕ ਪਲ ਹੈ। ਉਨ੍ਹਾਂ ਕਿਹਾ ਕਿ ਜਿਹੜੀ ਖ਼ੁਸ਼ੀ ਅੱਜ ਉਹ ਮਹਿਸੂਸ ਕਰ ਰਹੇ ਹਨ, ਉਹ ਸ਼ਬਦਾਂ ਵਿੱਚ ਬਿਆਨ ਨਹੀਂ ਕੀਤੀ ਜਾ ਸਕਦੀ। ਸਾਨੂੰ ਆਪਣੇ ਪੁੱਤਰ ਦੀਆਂ ਉਪਲਬਧੀਆਂ ਉਤੇ ਮਾਣ ਹੈ ਅਤੇ ਉਸ ਦੀ ਪ੍ਰੀਖਿਆ ਦੀ ਤਿਆਰੀ ਨੂੰ ਦੇਖਦਿਆਂ ਪੂਰਾ ਭਰੋਸਾ ਸੀ ਕਿ ਉਹ ਇਹ ਪ੍ਰੀਖਿਆ ਜ਼ਰੂਰ ਪਾਸ ਕਰੇਗਾ।

Have something to say? Post your comment

 

More in Education

ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

ਸਰਕਾਰੀ ਸਕੂਲਾਂ ਨੂੰ ਰਿਕਾਰਡ ਹੁੰਗਾਰਾ ਮਿਲਣਾ ਭਗਵੰਤ ਮਾਨ ਸਰਕਾਰ ਦੀ “ਸਿੱਖਿਆ ਕ੍ਰਾਂਤੀ” ‘ਤੇ ਮਾਪਿਆਂ ਦੇ ਵਧਦੇ ਭਰੋਸੇ ਦਾ ਸਬੂਤ: ਹਰਜੋਤ ਸਿੰਘ ਬੈਂਸ

ਇਸਲਾਮੀਆ ਗਰਲਜ਼ ਕਾਲਜ ਮਲੇਰਕੋਟਲਾ ਵਿਖੇ ਕਨਵੋਕੇਸ਼ਨ ਦਾ ਆਯੋਜਨ

ਪੰਜਾਬ ਸਿੱਖਿਆ ਕ੍ਰਾਂਤੀ: ਪੇਸ ਵਿੰਟਰ ਕੈਂਪਾਂ ਵਿੱਚ ਸਰਕਾਰੀ ਸਕੂਲਾਂ ਦੇ 1700 ਤੋਂ ਵੱਧ ਵਿਦਿਆਰਥੀਆਂ ਨੂੰ ਆਈ.ਆਈ.ਟੀਜ਼, ਐਨ.ਆਈ.ਟੀਜ਼, ਏਮਜ਼ ਅਤੇ ਮੁਕਾਬਲੇ ਦੀਆਂ ਹੋਰ ਪ੍ਰੀਖਿਆਵਾਂ ਦੀ ਦਿੱਤੀ ਸਿਖਲਾਈ

ਡਾ. ਮਨਦੀਪ ਸਿੰਘ (ਪੰਜਾਬੀ ਮਾਸਟਰ, ਸ.ਹ.ਸ. ਚੌਰਾ, ਪਟਿਆਲਾ) ਨੂੰ ਕੀਤਾ ਗਿਆ ਸਨਮਾਨਿਤ

ਵਿਦਿਆਰਥੀਆਂ ਨੂੰ ਠੰਡ ਤੋਂ ਬਚਾਉਣ ਲਈ ਜਾਗਰੂਕ ਕੀਤਾ

ਸਕੂਲੀ ਬੱਚਿਆਂ ਦੇ ਲਿਖਾਈ, ਪੇਂਟਿੰਗ ਤੇ ਕਵਿਤਾ ਮੁਕਾਬਲੇ ਕਰਵਾਏ 

ਸੁਨਾਮ ਵਿਖੇ ਡੀਟੀਐੱਫ ਨੇ ਕਰਵਾਈ ਵਜ਼ੀਫ਼ਾ ਪ੍ਰੀਖਿਆ

ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ

ਰੀਗਨ ਆਹਲੂਵਾਲੀਆ ਵਲੋਂ ਸਕੂਲ ਦੇ ਬੱਚਿਆਂ ਨੂੰ ਗਰਮ ਵਰਦੀ ਤੇ ਬੂਟ ਵੰਡੇ