Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵਾਟਰ ਸਪਲਾਈ ਚ, ਗੰਦੇ ਪਾਣੀ ਦੇ ਰਲੇਵੇਂ ਦਾ ਮਾਮਲਾ

July 12, 2024 03:48 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਸ਼ਹਿਰ ਦੇ ਵਾਰਡ ਨੰਬਰ 16 ਅਤੇ 18 ਵਿੱਚ ਲੋਕਾਂ ਦੇ ਪੀਣ ਲਈ ਸ਼ੁੱਧ ਪਾਣੀ ਸਪਲਾਈ ਕਰਨ ਵਾਲੀ ਪਾਈਪ ਲਾਈਨ ਰਾਂਹੀ ਗੰਦੇ ਪਾਣੀ ਦੇ ਰਲੇਵੇਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਜਨਤਕ ਹੋਣ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਸਥਾਨਕ ਪ੍ਰਸ਼ਾਸਨ ਨੇ ਮਸਲੇ ਦੇ ਹੱਲ ਲਈ ਮੌਕੇ ਦਾ ਜਾਇਜ਼ਾ ਲਿਆ। ਸ਼ੁੱਕਰਵਾਰ ਨੂੰ ਸੁਨਾਮ ਦੇ ਐਸਡੀਐਮ ਪ੍ਰਮੋਦ ਸਿੰਗਲਾ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਨਾਲ਼ ਲੈਕੇ ਲੋਕਾਂ ਨੂੰ ਦਰਪੇਸ਼ ਆ ਰਹੀ ਮੁਸ਼ਕਿਲ ਤੁਰੰਤ ਹੱਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਉਹਨਾਂ ਨੂੰ ਜਿਵੇਂ ਹੀ ਇਸਦੀ ਸ਼ਿਕਾਇਤ ਮਿਲੀ ਤਾਂ ਉਹਨਾਂ ਨੇ ਤੁਰੰਤ ਮੌਕੇ ਦਾ ਨਿਰੀਖਣ ਕਰਨ ਦਾ ਫੈਸਲਾ ਲਿਆ ਤਾਂ ਜੋ ਖਾਮੀ ਪਾਏ ਜਾਣ ਤੇ ਤੁਰੰਤ ਇਸ ਦਾ ਢੁਕਵਾਂ ਹੱਲ ਹੋ ਸਕੇ।
ਇਸ ਤੋਂ ਇਲਾਵਾ ਸੁਨਾਮ ਦੇ ਜਿਹੜੇ ਖੇਤਰਾਂ ਵਿੱਚ ਪਿਛਲੇ ਸੀਜ਼ਨ ਵਿੱਚ ਡੇਂਗੂ ਲਾਰਵਾ ਪਾਇਆ ਗਿਆ ਸੀ, ਉਨ੍ਹਾਂ ਏਰੀਆਂ ਵਿੱਚ ਜਾ ਕੇ ਲੋਕਾਂ ਨੂੰ ਸਮਝਾਇਆ ਕਿ ਡੇਂਗੂ ਲਾਰਵਾ ਪੈਦਾ ਹੋਣ ਤੋਂ ਰੋਕਣ ਲਈ ਆਪਣੇ ਘਰ ਦੇ ਆਲੇ ਦੁਆਲੇ ਅਤੇ ਆਪਣੇ ਘਰਾਂ ਵਿੱਚ, ਕੂਲਰਾਂ ਵਿੱਚ, ਛੱਤਾਂ ਤੇ ਪਈਆਂ ਅਜਿਹੀਆਂ ਵਸਤੂਆਂ, ਜਿਨ੍ਹਾਂ ਵਿੱਚ ਬਾਰਿਸ਼ ਦਾ ਪਾਣੀ ਖੜਦਾ ਹੋਵੇ, ਉਨ੍ਹਾਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਲਾਰਵਾ ਪੈਦਾ ਨਾ ਹੋਵੇ। ਇਸ ਸਬੰਧ ਵਿੱਚ ਉਪ ਮੰਡਲ ਮੈਜਿਸਟਰੇਟ ਸੁਨਾਮ ਪ੍ਰਮੋਦ ਸਿੰਗਲਾ ਨੇ ਈ.ਓ. ਸੁਨਾਮ ਨੂੰ ਸਾਰੇ ਏਰੀਏ ਵਿੱਚ ਲਗਾਤਾਰ ਫੋਗਿੰਗ ਕਰਵਾਉਣ ਦੀ ਹਦਾਇਤ ਕੀਤੀ ਕਿ ਸਵੱਛ ਭਾਰਤ ਮਿਸ਼ਨ ਤਹਿਤ ਸੁਨਾਮ ਸ਼ਹਿਰ ਦੀ ਰੈਕਿੰਗ ਵਿੱਚ ਵਾਧਾ ਕਰਨ ਲਈ ਸਾਫ-ਸਫਾਈ ਦੇ ਪ੍ਰਬੰਧ ਹੋਰ ਵੀ ਸੁਚਾਰੂ ਢੰਗ ਨਾਲ ਕੀਤੇ ਜਾਣ ਅਤੇ ਸੁੱਕੇ ਤੇ ਗਿੱਲੇ ਕੂੜੇ ਦੀ ਸ਼ੈਗਰੀਗੇਸ਼ਨ ਕਰਵਾਈ ਜਾਵੇ।  ਐਸਡੀਐਮ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਫਾਈ ਦਾ ਧਿਆਨ ਰੱਖਣ ਅਤੇ ਗਿੱਲੇ-ਸੁੱਕੇ ਕੂੜੇ ਨੂੰ ਅਲੱਗ ਅਲੱਗ ਕਰਕੇ ਹੀ ਕੂੜੇ ਦਾਨ ਵਿੱਚ ਪਾਇਆ ਜਾਵੇ। ਉਨ੍ਹਾਂ ਪੰਜਾਬ ਸਰਕਾਰ ਵਲੋਂ ਬੂਟੇ ਲਗਾਉਣ ਤੇ ਸੰਭਾਲ ਲਈ ਚਲਾਈ ਜਾ ਰਹੀ ਮੁਹਿੰਮ ਵਿਚ ਹਰੇਕ ਨਾਗਰਿਕ ਨੂੰ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਦਰੱਖਤ ਲਗਾਏ ਜਾਣ । ਇਸ ਮੋਕੇ ਬਾਲ ਕ੍ਰਿਸ਼ਨ, ਕਾਰਜ ਸਾਧਕ ਅਫਸਰ ਤੇ ਸਟਾਫ ਹਾਜ਼ਰ ਸੀ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ