Wednesday, February 12, 2025

Business

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਬੱਕਰੀ ਪਾਲਣ ਦਾ ਕਿੱਤਾ ਮੁਖੀ ਕੋਰਸ ਕਰਵਾਇਆ ਗਿਆ

July 12, 2024 04:38 PM
SehajTimes

ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਅਗਵਾਈ ਹੇਠ ਬੱਕਰੀ ਪਾਲਣ ਵਿਸ਼ੇ ਤੇ ਇੱਕ ਹਫਤੇ ਦਾ ਕਿੱਤਾ ਮੁਖੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਜ਼ਿਲ੍ਹੇ ਦੇ 26 ਕਿਸਾਨਾਂ ਤੇ ਨੌਜਵਾਨਾਂ ਨੇ ਭਾਗ ਲਿਆ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਿੱਤਾ ਮੁਖੀ ਕੋਰਸ ਦੌਰਾਨ ਡਾ: ਜੀ.ਪੀ.ਐਸ. ਸੇਠੀ ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ ਅਤੇ ਕੋਰਸ ਕੋਆਰਡੀਨੇਟਰ ਨੇ ਬੱਕਰੀਆਂ ਦੀਆਂ ਨਸਲਾਂ, ਪ੍ਰਜਨਲ ਪ੍ਰਬੰਧਨ ਅਤੇ ਬੱਕਰੀਆਂ ਦੀਆਂ ਵੱਖ-ਵੱਖ ਬਿਮਾਰੀਆਂ ਤੇ ਉਨ੍ਹਾਂ ਦੇ ਸੰਭਾਵਤ ਇਲਾਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਬੱਕਰੀਆਂ ਵਿੱਚ ਟੀਕਾਕਰਨ ਦੀ ਮਹੱਤਤਾ ਬਾਰੇ, ਸੁਧਰੀ ਨਸਲ ਦੀ ਪਹਿਚਾਣ, ਦੰਦਾਂ ਤੋਂ ਉਮਰ ਦਾ ਅੰਦਾਜ਼ਾ ਲਗਾਉਣ, ਟੀਕਾਕਰਨ ਆਦਿ ਬਾਰੇ ਪ੍ਰੈਕਟੀਕਲ ਜਾਣਕਾਰੀ ਵੀ ਦਿੱਤੀ। ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਹਰਪ੍ਰੀਤ ਸਿੰਘ ਨੇ ਬੱਕਰੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਲਈ ਬੈਂਕ ਵੱਲੋਂ ਦਿੱਤੇ ਜਾਣ ਵਾਲੇ ਕਰਜ਼ਿਆਂ ਬਾਰੇ ਵਿਸਥਾਰ ਸਹਿਤ ਦੱਸਿਆ। ਸਿਖਲਾਈ ਕੋਰਸ ਦੇ ਅੰਤਿਮ ਦਿਨ ਡਾ: ਵਿਪਨ ਕੁਮਾਰ ਰਾਮਪਾਲ ਨੇ ਸਿਖਿਆਰਥੀਆਂ ਨੂੰ ਕੋਰਸ ਦੇ ਸਫਲਤਾ ਪੂਰਵਕ ਮੁਕੰਮਲ ਹੋਣ ਲਈ ਵਧਾਈ ਦਿੱਤੀ ਅਤੇ ਇਸ ਸਿਖਲਾਈ ਨੂੰ ਸਫਲ ਬਣਾਉਣ ਲਈ ਧੰਨਵਾਦ ਵੀ ਕੀਤਾ।

Have something to say? Post your comment

 

More in Business

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅਨੁਸੂਚਿਤ ਜਾਤੀ ਦੇ ਸਿਖਿਆਰਥੀਆਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਦੇਣ ਲਈ ਕੋਰਸ 02 ਸਤੰਬਰ ਤੋਂ ਸ਼ੁਰੂ: ਡਿਪਟੀ ਡਾਇਰੈਕਟਰ

 ਡੇਰਾਬੱਸੀ ਵਿਖੇ ਮੈਗਾ ਪਲੇਸਮੈਂਟ ਡ੍ਰਾਈਵ-ਕਮ-ਰੋਜ਼ਗਾਰ ਮੇਲਾ 22 ਅਗਸਤ ਨੂੰ 

ਸੋਨੇ ਦੀ ਕੀਮਤ ਵਿੱਚ ਦਰਜ ਕੀਤਾ ਗਿਆ ਵਾਧਾ, ਚਾਂਦੀ ਦੀ ਕੀਮਤ 526 ਰੁਪਏ ਘਟੀ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ

"ਸਜਾਵਟੀ ਮੱਛੀਆਂ ਦਾ ਪੰਜਾਬ ਵਿੱਚ ਸਕੋਪ "ਵਿਸ਼ੇ ਤੇ ਮੱਛੀ ਪਾਲਣ ਵਿਭਾਗ ਵੱਲੋਂ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ

ਏਡੀਬਲ ਆਈਲਸੀਡਜ਼ ਨੂੰ ਰਾਸ਼ਟਰੀ ਮਾਨਤਾ ਸਕੀਮ ਅਧੀਨ ਦੋ ਦਿਨਾਂ ਤੇਲ ਬੀਜ ਫਸਲਾਂ ਸਬੰਧੀ ਟ੍ਰੇਨਿੰਗ ਦਾ ਆਯੋਜਨ

ਪੇਂਡੂ ਖੇਤਰ ਦੇ ਔਰਤਾਂ ਤੇ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 05 ਅਗਸਤ ਤੋਂ ਸ਼ੁਰੂ

ਪਸ਼ੂ ਪਾਲਣ ਵਿਭਾਗ ਪਟਿਆਲਾ ਵੱਲੋਂ ਸਹਾਇਕ ਧੰਦਿਆਂ ਬਾਰੇ ਟ੍ਰੇਨਿੰਗ