Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

July 12, 2024 04:43 PM
SehajTimes

ਪੰਚਾਇਤ ਸਕੱਤਰ ਦੀ ਪਿੰਡਾਂ 'ਚ ਜਾਣ ਦੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ, ਲੋਕਾਂ ਨੂੰ ਕਰਵਾਇਆ ਜਾਵੇ ਪਹਿਲਾਂ ਜਾਣੂ : ਕੈਬਨਿਟ ਮੰਤਰੀ  

ਕਿਹਾ, ਮਗਨਰੇਗਾ ਵਰਕਰਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ, ਅਧਿਕਾਰੀਆਂ ਦੀ ਵੀ ਮਗਨਰੇਗਾ ਐਕਟ ਸਬੰਧੀ ਕਰਵਾਈ ਜਾਵੇਗੀ ਟਰੇਨਿੰਗ

ਲੁਬਾਣਾ ਟੇਕੂ ਦੇ ਪਾਣੀ ਦੀ ਵਰਤੋਂ ਡਰਿੱਪ ਇਰੀਗੇਸ਼ਨ ਕਰਨ ਅਤੇ ਧਗੇੜੇ ਵਿਖੇ ਮਾਡਲ ਸਟੇਡੀਅਮ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਪਟਿਆਲਾ,: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ 'ਚ ਸ਼ੁਰੂ ਕੀਤੇ ਜਾਣ ਵਾਲੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਅੱਜ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਪਿੰਡ 'ਚ ਚੱਲ ਰਹੇ ਹਰੇਕ ਛੋਟੇ ਤੋਂ ਛੋਟੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਜ਼ਿਆਦਾ ਕੰਮ ਪੰਚਾਇਤ ਸਕੱਤਰ ਨਾਲ ਹੁੰਦੇ ਹਨ, ਇਸ ਲਈ ਪੰਚਾਇਤ ਸਕੱਤਰ ਦੀ ਪਿੰਡਾਂ 'ਚ ਜਾਣ ਦੀ ਸਮਾਂ ਸਾਰਣੀ ਬਣਾਈ ਜਾਵੇ ਅਤੇ ਇਸ ਸਬੰਧੀ ਲੋਕਾਂ ਨੂੰ ਪਹਿਲਾਂ ਜਾਣੂ ਕਰਵਾਇਆ ਜਾਵੇ ਤਾਂ ਜੋ ਲੋਕ ਆਪਣਾ ਕੰਮ ਆਸਾਨੀ ਨਾਲ ਕਰਵਾ ਸਕਣ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਕੰਮ ਕਰਦੇ ਮਗਨਰੇਗਾ ਵਰਕਰਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਮਗਨਰੇਗਾ ਐਕਟ ਦੀ ਬਾਰੀਕੀ ਨਾਲ ਜਾਣਕਾਰੀ ਦੇਣ ਲਈ ਅਧਿਕਾਰੀਆਂ ਦੀ ਵਿਸ਼ੇਸ਼ ਟਰੇਨਿੰਗ ਕਰਵਾਈ ਜਾਵੇਗੀ ਤਾਂ ਜੋ ਮਗਨਰੇਗਾ ਦੀ ਹੋਰ ਵੀ ਬਿਹਤਰ ਢੰਗ ਨਾਲ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਫੀਲਡ 'ਚ ਰਹਿਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਦੇ ਕੰਮ ਉਨ੍ਹਾਂ ਦੇ ਪਿੰਡਾਂ ਵਿੱਚ ਹੀ ਹੋਣ ਇਸ ਲਈ ਅਧਿਕਾਰੀ ਨਿਰੰਤਰ ਤੌਰ 'ਤੇ ਫੀਲਡ ਵਿਜ਼ਟ ਕਰਨਾ ਯਕੀਨੀ ਬਣਾਉਣ। ਉਨ੍ਹਾਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮਿਣਤੀ ਦਾ ਕੰਮ ਕਰਨ ਦੇ ਵੀ ਨਿਰਦੇਸ਼ ਵੀ ਦਿੱਤੇ।


ਕੈਬਨਿਟ ਮੰਤਰੀ ਨੇ ਗਰੀਬਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਕਾਰਵਾਈ ਅਰੰਭਣ ਲਈ ਵੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ 'ਚ ਅਜਿਹੀਆਂ ਥਾਂਵਾਂ ਦੀ ਪਹਿਚਾਣ ਕੀਤੀ ਜਾਵੇ, ਜਿਥੇ ਪਲਾਟ ਦਿੱਤੇ ਜਾ ਸਕਦੇ ਹਨ। ਉਨ੍ਹਾਂ ਪਿੰਡਾਂ 'ਚ ਟੋਭਿਆਂ ਦੀ ਮੈਪਿੰਗ ਕਰਨ ਤੇ ਪੂਰਾ ਰਿਕਾਰਡ ਰੱਖਣ ਸਮੇਤ ਪਿੰਡਾਂ 'ਚ ਸਾਲਿਡ ਵੈਸਟ ਮੈਨੇਜਮੈਂਟ ਨੂੰ ਲਾਗੂ ਕਰਨ ਲਈ ਰਣਨੀਤੀ ਤਿਆਰ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਲੁਬਾਣਾ ਟੇਕੂ ਦੀ ਢਾਬ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਅਤੇ ਇਥੋਂ ਦੇ ਪਾਣੀ ਦੀ ਵਰਤੋਂ ਡਰਿੱਪ ਇਰੀਗੇਸ਼ਨ ਲਈ ਕਰਨ ਅਤੇ ਪਿੰਡ ਧੰਗੇੜਾ ਵਿਖੇ ਮਾਡਲ ਸਟੇਡੀਅਮ ਬਣਾਉਣ ਲਈ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਦੋਵੇਂ ਪ੍ਰੋਜੈਕਟ ਸੂਬੇ ਲਈ ਮਾਡਲ ਵਜੋਂ ਤਿਆਰ ਕੀਤੇ ਜਾਣ। ਉਨ੍ਹਾਂ ਮੌਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਵੀ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਮੀਟਿੰਗ 'ਚ ਐਸ.ਡੀ.ਐਮ. ਪਟਿਆਲਾ ਅਰਵਿੰਦ ਕੁਮਾਰ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਡੀ.ਐਸ.ਪੀ. ਜੰਗਜੀਤ ਸਿੰਘ, ਕਰਨਲ ਜੇ.ਵੀ. ਸਿੰਘ, ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸੁਰਿੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ ਸਮੇਤ ਉਪ ਮੁੱਖ ਕਾਰਜਕਾਰੀ ਅਫ਼ਸਰ ਪਟਿਆਲਾ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਪਟਿਆਲਾ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਅਤੇ ਬੀ.ਡੀ.ਪੀ.ਓ ਹਾਜ਼ਰ ਸਨ।

Have something to say? Post your comment