Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਅਸਥਾਨਾਂ ਤੇ ਕਰਵਾਏ ਧਾਰਮਿਕ ਮੁਕਾਬਲਿਆਂ ਵਿੱਚ ਬੱਚਿਆਂ ਨੇ "ਸਿੱਖੀ ਕੇਸਾਂ ਸਵਾਸਾਂ ਸੰਗ ਨਿਭਾਉਣ" ਦਾ ਲਿਆ ਪ੍ਰਣ : ਦਸਤੂਰ -ਇ-ਦਸਤਾਰ ਲਹਿਰ

July 12, 2024 05:23 PM
Manpreet Singh khalra

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਵੱਲੋਂ ਗੁਰੂ ਜੀ ਦੇ ਮਹਾਨ ਪਰਉਪਕਾਰੀ ਕਿਰਤੀ ਗੁਰਸਿੱਖ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਹਨਾਂ ਦੇ ਜੱਦੀ ਪਿੰਡ ਗੁਰਦੁਆਰਾ ਭਾਈ ਤਾਰੂ ਸਿੰਘ ਜੀ ਦੇ ਅਸਥਾਨ ਪੂਹਲਾ ਵਿਖੇ ਬੱਚਿਆਂ ਦੇ ਧਾਰਮਿਕ ਮੁਕਾਬਲੇ ( ਦਸਤਾਰ ਦੁਮਾਲਾ ਗੁਰਬਾਣੀ ਕੰਠ ਅਤੇ ਸੁੰਦਰ ਲਿਖਾਈ) ਕਰਵਾਏ ਗਏ ਜਿਸ ਵਿੱਚ ਗੁਰੂ ਕੁਲ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਡੀ ਏਵੀ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਕਲਗੀਧਰ ਅਕੈਡਮੀ ਭਿੱਖੀਵਿੰਡ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਰ ਸਿੰਘ, ਗੋਲਡਨ ਲਾਈਫ ਪਬਲਿਕ ਸਕੂਲ ਮਾੜੀ ਗੌੜ ਸਿੰਘ, ਆਦਰਸ਼ ਪਬਲਿਕ ਸੀਨੀਅਰ ਸੈਕਡਰੀ ਸਕੂਲ ਚੇਲਾ ਮੋੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਖਾਲੜਾ ਦੇ 300 ਤੋਂ ਵੱਧ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ ਜਿਨਾਂ ਨੂੰ ਜਮਾਤ ਅਨੁਸਾਰ ਗਰੁੱਪ ਬਣਾ ਕੇ ਇਹ ਮੁਕਾਬਲੇ ਕਰਵਾਏ ਗਏ। ਸੁੰਦਰ ਲਿਖਾਈ ਮੁਕਾਬਲੇ ਦੇ ਜੂਨੀਅਰ ਗਰੁੱਪ ਵਿੱਚੋਂ ਗੁਰੂ ਨਾਨਕ ਦੇਵ ਡੀਏਵੀ ਸਕੂਲ 30 ਵਿਦਿਆਰਥਣ ਗੁਰਸਿਮਰਨ ਕੌਰ ਨੇ ਪਹਿਲਾ, ਭਵਲੀਨ ਕੌਰ ਨੇ ਦੂਸਰਾ, ਕਲਗੀਧਰ ਪਬਲਿਕ ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਸੁੰਦਰ ਲਿਖਾਈ ਮੁਕਾਬਲੇ ਦੇ ਸੀਨੀਅਰ ਗਰੁੱਪ ਵਿੱਚੋਂ ਗੁਰੂ ਨਾਨਕ ਦੇਵ ਡੀਏਵੀ ਸਕੂਲ ਭਿੱਖੀ ਪਿੰਡ 30 ਵਿਦਿਆਰਥਨ ਏਕ ਇਸੇ ਤਰ੍ਹਾਂ ਸੁੰਦਰ ਲਿਖਾਈ ਮੁਕਾਬਲੇ ਦੇ ਸੀਨੀਅਰ ਗਰੁੱਪ ਵਿੱਚੋਂ ਗੁਰੂ ਨਾਨਕ ਦੇਵ ਡੀਏਵੀ ਸਕੂਲ ਭਿੱਖੀਵਿੰਡ ਦੀ ਵਿਦਿਆਰਥਣ ਏਕਮਜੋਤ ਕੌਰ ਨੇ ਪਹਿਲਾ ਸ੍ਰੀ ਗੁਰੂ ਹਰਕ੍ਰਿਸ਼ਨ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਰ ਸਿੰਘ ਦੀ ਵਿਦਿਆਰਥਣ ਮਨਕੀਰਤ ਕੌਰ ਨੇ ਦੂਸਰਾ ਅਤੇ ਕਲਗੀਧਰ ਪਬਲਿਕ ਸਕੂਲ ਭਿਖੀਵਿੰਡ ਦੀ ਵਿਦਿਆਰਥਣ ਏਕਮ ਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਗੁਰਬਾਣੀ ਕੰਠ ਮੁਕਾਬਲੇ ਦੇ ਜੂਨੀਅਰ ਗਰੁੱਪ ਵਿਚੋਂ ਦਮਨਪ੍ਰੀਤ ਕੌਰ ਨੇ ਪਹਿਲਾ, ਅਰਸ਼ਦੀਪ ਸਿੰਘ ਨੇ ਦੂਸਰਾ, ਵਿਸ਼ਾਲ ਪ੍ਰੀਤ ਸਿੰਘ ਨੇ ਤੀਸਰਾ ਅਤੇ ਸੀਨੀਅਰ ਗਰੁੱਪ ਵਿਚੋਂ ਅਵਿਨਾਸ਼ਦੀਪ ਕੌਰ ਨੇ ਪਹਿਲਾ , ਗੁਰਲਾਲ ਸਿੰਘ ਨੇ ਦੂਸਰਾ ਅਵਤਾਰ ਸਿੰਘ ਨੇ ਤੀਸਰਾ ਤੇ ਰਮਨਦੀਪ ਕੌਰ ਨੇ ਵਿਸ਼ੇਸ਼ ਦਰਜਾ ਪ੍ਰਾਪਤ ਕੀਤਾ। ਦਸਤਾਰ ਦੁਮਾਲਾ ਤੇ ਹੋਰ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਨੂੰ ਸੀਲਡਾਂ ਤੇ ਬਾਕੀ ਸਭਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸੁਸਾਇਟੀ ਵੱਲੋਂ ਪਹੁੰਚੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕੋਆਰਡੀਨੇਟਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਬੱਚਿਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਾਈ ਸਾਹਿਬ ਨੇ ਭਰ ਜਵਾਨੀ ਦੀ ਉਮਰ ਵਿੱਚ ਆਪਣੇ ਪਰਿਵਾਰ ਦੀ ਜਿੰਮੇਵਾਰੀ ਨੂੰ ਨਿਭਾਉਂਦਿਆਂ ਹੋਇਆਂ, ਆਪਣਾ ਕੌਮੀ ਫਰਜ ਵੀ ਚੇਤੇ ਰੱਖਿਆ। ਉਹਨਾਂ ਨੇ ਆਪਣੇ ਗੁਰਸਿੱਖ ਭਰਾਵਾਂ ਅਤੇ ਲੋੜਵੰਦਾਂ ਦੀ ਤਨ ਮਨ ਧਨ ਦੇ ਪੱਖ ਤੋਂ ਸਾਥ ਦਿੱਤਾ, ਉੱਥੇ ਨਾਲ ਹੀ ਦੁਨੀਆਂ ਵਿੱਚ ਇੱਕ ਮੁਸਲਮਾਨ ਧੀ ਦੀ ਰਖਵਾਲੀ ਕਰਕੇ ,ਉਸਨੂੰ ਇੱਜ਼ਤ ਨਾਲ ਪਿਓ ਦੇ ਹਵਾਲੇ਼ ਕਰਕੇ ਮਿਸਾਲ ਪੈਦਾ ਕੀਤੀ। ਉਸ ਦਿਨ ਤੋਂ ਲੋਕ ਇਹ ਕਹਿਣ ਲੱਗ ਪਏ ਕਿ ਸਿੱਖ ਇੱਜਤਾਂ ਬਚਾਉਣ ਵਾਲੇ ਹੁੰਦੇ ਹਨ ਇੱਜਤਾਂ ਰੂਲਣ ਵਾਲੇ ਨਹੀਂ। ਸੋ ਅੱਜ ਧੀਆਂ ਦੀਆਂ ਇੱਜਤਾਂ ਨਿਲਾਮ ਕਰਨ ਵਾਲਿਆਂ ਨੂੰ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ।
ਦਸਤਾਰ ਦੁਮਾਲਾ ਮੁਕਾਬਲੇ ਵਿੱਚ ਜਜਮੈਂਟ ਦੀ ਭੂਮਿਕਾ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ,ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਜੋਨਲ ਇਨਚਾਰਜ ਭਿੱਖੀਵਿੰਡ ਭਾਈ ਗੁਰਜੰਟ ਸਿੰਘ, ਜਗਦੀਸ਼ ਸਿੰਘ ਸਾਜਨ ਪ੍ਰੀਤ ਸਿੰਘ ਮੱਖੀ ਕਲਾਂ, ਸੁਖਮਨਦੀਪ ਸਿੰਘ ਹਰਮਨਦੀਪ ਸਿੰਘ, ਅਕਾਸ਼ਦੀਪ ਸਿੰਘ,ਸੁੰਦਰ ਲਿਖਾਈ ਮੁਕਾਬਲੇ ਵਿੱਚ ਭਾਈ ਹਰਚਰਨ ਸਿੰਘ ਉਬੋਕੇ ਮੀਤ ਸਕੱਤਰ, ਭਾਈ ਹੀਰਾ ਸਿੰਘ ਸੋਹਲ ਮੀਤ ਪ੍ਰਧਾਨ ਅਤੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਭਗਵਾਨ ਸਿੰਘ ਸਰਕਲ ਇੰਚਾਰਜ ਸਿੱਖ ਮਿਸ਼ਨਰੀ ਕਾਲਜ ਨੀ ਨਿਭਾਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਜਗੀਰ ਸਿੰਘ ਰਿਸੀਵਰ ਭਾਈ ਜਸਪਾਲ ਸਿੰਘ ਅਤੇ ਹੈਡ ਗ੍ਰੰਥੀ ਭਾਈ ਗੁਰ ਸਾਹਿਬ ਸਿੰਘ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਜਿੱਥੇ ਸਲਾਘਾ ਕੀਤੀ ਉੱਥੇ 5100 ਰੁਪਏ ਦੇ ਕੇ ਆਰਥਿਕ ਸਹਾਇਤਾ ਵੀ ਕੀਤੀ। ਉਹਨਾਂ ਨੇ ਆਉਣ ਵਾਲੇ ਸਮੇਂ ਅੰਦਰ ਵੀ ਹਰੇਕ ਪੱਖ ਤੋਂ ਸਹਿਯੋਗ ਕਰਨ ਦਾ ਭਰੋਸਾ ਦਵਾਇਆ ਅਤੇ ਨਾਲ ਹੀ ਗੁਰੂ ਦੀ ਬਖਸ਼ਿਸ਼ ਸਿਰਪਾਉ ਦੇ ਕੇ ਸਭਨਾ ਵੀਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਵੱਖ-ਵੱਖ ਸਕੂਲਾਂ ਤੋਂ ਬੱਚੇ ਲੈ ਕੇ ਪਹੁੰਚੇ ਹੋਏ ਅਧਿਆਪਕ ਨਿਸ਼ਾਨ ਸਿੰਘ ਮੈਡਮ ਸੁਰਿੰਦਰ ਕੌਰ ਮੈਡਮ ਪਰਮਜੀਤ ਕੌਰ ਮੈਡਮ ਸੰਦੀਪ ਕੌਰ ਮੈਡਮ ਸੁਰਿੰਦਰ ਕੌਰ ਮੈਡਮ ਮਨਪ੍ਰੀਤ ਕੌਰ ਬਖਸ਼ੀਸ਼ ਸਿੰਘ ਗੁਰਦੁਆਰਾ ਬਾਬਾ ਦੀਪ ਸਿੰਘ ਕਮੇਟੀ ਦੇ ਮੈਂਬਰ ਸਰਵਣ ਸਿੰਘ ਪਹੂਵਿੰਡ, ਮੈਂਬਰ ਚਾਨਣ ਸਿੰਘ ਨੰਬਰਦਾਰਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਭਾਈ ਹਰਦੀਪ ਸਿੰਘ, ਪੱਤਰਕਾਰ ਹਰਜਿੰਦਰ ਸਿੰਘ ਗੋਲਣ, ਔਰੰਗ ਸਿੰਘ ਬਿਜਲੀ ਬੋਰਡ, ਸਰਪੰਚ ਬਲਜੀਤ ਸਿੰਘ ਪੂਹਲਾ ਅਤੇ ਜਗਜੀਤ ਸਿੰਘ ਖਾਲੜਾ ਦਾ ਸੁਸਾਇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਅਖੀਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਸੰਗਤਾਂ ਵਾਸਤੇ ਚਾਹ ਪਾਣੀ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਜਿਸ ਦਾ ਸਭਨਾ ਨੇ ਖੂਬ ਆਨੰਦ ਮਾਣਿਆ।

Have something to say? Post your comment

 

More in Majha

ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਦੌਰਾ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਹੋਇਆ ਅੰਮ੍ਰਿਤ ਸੰਚਾਰ ਸਮਾਗਮ*

ਗੌ ਸਨਮਾਨ ਆਹਵਾਨ ਅਭਿਆਨ ਤਹਿਤ ਤਹਸੀਲ ਪੱਧਰ ’ਤੇ ਤਿਆਰੀਆਂ ਤੇਜ਼

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ : ਹਰਭਜਨ ਸਿੰਘ ਈ.ਟੀ.ਓ.

ਐੱਨ.ਡੀ.ਡੀ.ਬੀ. ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵੱਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਰਾਘਵ ਚੱਢਾ ‘ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਿੱਖਾ ਹਮਲਾ, ਦੋ ਸਾਲ ਪੰਜਾਬ ‘ਚ ਪੂਰਾ ਕੰਟਰੋਲ ਹੋਣ ਦੇ ਦੋਸ਼

ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਹਲਕਾ ਵਾਸੀਆਂ ਨਾਲ ਸਿੱਧਾ ਸੰਵਾਦ ਰਚਾਇਆ

ਭ੍ਰਿਸ਼ਟਾਚਾਰ, ਨਸ਼ੇ, ਗੈਂਗਸਟਰਵਾਦ ਦੇ ਕਾਰਣਾਂ ਦੀ ਖੋਜ ਕਰਕੇ ਮਾਨ ਸਰਕਾਰ ਜੜ੍ਹ ਪੁੱਟਣ ਲਈ ਗੰਭੀਰ :ਧਾਲੀਵਾਲ