Thursday, December 18, 2025

Chandigarh

ਡੀਜੀਪੀ ਪੰਜਾਬ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਇਆ ‘ਬੌਟਲ ਪਾਮ’ ਦਾ ਬੂਟਾ

July 12, 2024 05:48 PM
SehajTimes
 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਹਰਿਆਲੀ ਨੂੰ ਵਧਾਉਣ ਸਬੰਧੀ ਕੀਤੇ ਐਲਾਨ ਤੋਂ ਇੱਕ ਦਿਨ ਬਾਅਦ ਹੀ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਬੌਟਲ ਪਾਮ ਦਾ ਬੂਟਾ ਲਗਾ ਕੇ “ਆਓ ਰੁਖ ਲਗਾਈਏ, ਧਰਤੀ ਮਾਂ ਨੂੰ ਬਚਾਈਏ” ਦੇ ਨਾਅਰੇ ਅਧੀਨ ਸੂਬਾ ਪੱਧਰੀ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਪਹਿਲਕਦਮੀ ਨੂੰ ਗਲੋਬਲ ਵਾਰਮਿੰਗ ਨਾਲ ਲੜਨ ਲਈ ਵਾਤਾਵਰਨ ਪੱਖੀ ਪਹੁੰਚ ਕਰਾਰਦਿਆਂ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਸਾਰੇ ਪੁਲਿਸ ਜ਼ਿਲ੍ਹਿਆਂ/ਯੂਨਿਟਾਂ ਵਿੱਚ ਬੌਟਲ ਪਾਮ, ਮਲਸਰੀ, ਅਮਲਤਾਸ, ਟੀਕ, ਟਰਮੀਨਲੀਆ ਅਰਜਨ ਸਮੇਤ ਵੱਖ-ਵੱਖ ਕਿਸਮਾਂ ਦੇ ਹਜ਼ਾਰਾਂ ਬੂਟੇ ਲਗਾਏ ਜਾਣਗੇ।ਡੀਜੀਪੀ ਨੇ ਪੰਜਾਬ ਦੇ ਲੋਕਾਂ ਨੂੰ ਅੱਗੇ ਆਉਣ ਅਤੇ ਪੌਦੇ ਲਗਾਉਣ ਦੀ ਇਸ ਮੁਹਿੰਮ ਨੂੰ ਜਨਤਕ ਲਹਿਰ ਵਿੱਚ ਬਦਲਣ ਲਈ ਪੰਜਾਬ ਪੁਲਿਸ ਦੇ ਇਸ ਉਪਰਾਲੇ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਡੀਜੀਪੀ ਪੰਜਾਬ ਤੋਂ ਬਾਅਦ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ, ਸਪੈਸ਼ਲ ਡੀਜੀਪੀ ਹਿਊਮਨ ਰਿਸੋਰਸ ਡਿਵੈਲਪਮੈਂਟ (ਐਚਆਰਡੀ) ਈਸ਼ਵਰ ਸਿੰਘ, ਸਪੈਸ਼ਲ ਡੀਜੀਪੀ ਰੇਲਵੇ ਸ਼ਸ਼ੀ ਪੀ ਦਿਵੇਦੀ, ਐਡੀਸ਼ਨਲ ਡਾਇਰੈਕਟਰ ਜਨਰਲਜ਼ ਆਫ਼ ਪੁਲਿਸ (ਏਡੀਜੀਜ਼ਪੀ) ਡਾ. ਨਰੇਸ਼ ਕੁਮਾਰ ਅਰੋੜਾ, ਰਾਮ ਸਿੰਘ, ਐਸ.ਐਸ. ਸ੍ਰੀਵਾਸਤਵ, ਬੀ ਚੰਦਰ ਸੇਖਰ, ਜੀ ਨਾਗੇਸ਼ਵਰ ਰਾਓ, ਐਲ ਕੇ ਯਾਦਵ ਅਤੇ ਮੋਹਨੀਸ਼ ਚਾਵਲਾ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਵੀ ਬੂਟੇ ਲਗਾਏ। ਇਸ ਦੌਰਾਨ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਵੱਖ-ਵੱਖ ਪ੍ਰਜਾਤੀਆਂ ਦੇ ਲਗਭਗ 25 ਬੂਟੇ ਲਗਾਏ ਗਏ। ਡੀਜੀਪੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ/ਯੂਨਿਟਾਂ ਵਿੱਚ ਲਗਾਏ ਗਏ ਸਾਰੇ ਪੌਦਿਆਂ ਦੀ ਸਹੀ ਤੇ ਸੁਚੱਜੀ ਦੇਖਭਾਲ ਨੂੰ ਯਕੀਨੀ ਬਣਾਉਣ। ਜ਼ਿਕਰਯੋਗ ਹੈ ਕਿ 28 ਪੁਲਿਸ ਜ਼ਿਲ੍ਹਿਆਂ ਦੇ ਸਾਰੇ ਸੀਪੀਜ਼/ਐਸਐਸਪੀਜ਼ ਤੋਂ ਇਲਾਵਾ ਰੇਲਵੇ, ਕਮਾਂਡੋ ਬਟਾਲੀਅਨ, ਪੀਏਪੀ ਬਟਾਲੀਅਨ, ਆਈਆਰਬੀ ਬਟਾਲੀਅਨ ਅਤੇ ਇੰਟੈਲੀਜੈਂਸ ਵਿੰਗ ਸਮੇਤ ਸਾਰੀਆਂ ਯੂਨਿਟਾਂ ਦੇ ਮੁਖੀਆਂ ਨੇ ਵੀ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਬੂਟੇ ਲਗਾਏ।

Have something to say? Post your comment

 

More in Chandigarh

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ