Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਵੈਕਟਰ ਬੌਰਨ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦਾ ਆਯੋਜਨ

July 12, 2024 05:52 PM
ਅਸ਼ਵਨੀ ਸੋਢੀ

ਕਿਹਾ,ਡੇਂਗੂ ਤੇ ਮਲੇਰੀਆਂ ਆਦਿ ਤੋਂ ਬਚਾਅ ਲਈ ਹਰੇਕ ਨਾਗਰਿਕ ਦਾ ਜਾਗਰੂਕ ਹੋਣਾ ਜ਼ਰੂਰੀ

ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਵੈਕਟਰ ਬੌਰਨ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ । ਇਸ ਮੌਕੇ ਲੇਬਰ ਵਿਭਾਗ, ਪਸ਼ੂ ਪਾਲਣ ਵਿਭਾਗ, ਸਿੱਖਿਆ ਵਿਭਾਗ, ਵਾਟਰ ਐਂਡ ਸੈਨੀਟੇਸ਼ਨ ਵਿਭਾਗ, ਨਗਰ ਕੌਸ਼ਲ,ਸਿਹਤ ਵਿਭਾਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ ਨੇ ਕਿਹਾ ਕਿ  ਡੇਂਗੂ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਅਗਾਮੀ ਸੀਜਨ ਨੂੰ ਮੁੱਖ ਰੱਖਦਿਆਂ ਹੋਇਆਂ ਸਾਰੇ ਵਿਭਾਗ ਆਪਣੀ - ਆਪਣੀ ਜਿੰਮੇਵਾਰੀ ਨੂੰ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਵੈਕਟਰ ਬੌਰਨ ਬੀਮਾਰੀਆਂ ਤੇ ਕੰਟੋਰਲ ਰੱਖਿਆ ਜਾ ਸਕੇ । ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਡੇਂਗੂ ਦੀ ਰੋਕਥਾਮ ਲਈ ਗਤੀਵਿਧੀਆਂ ਤੇਜ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਲਾਰਵੇ ਦਾ ਨਰੀਖਣ ਅਤੇ ਡੇਂਗੂ ਜਾਂਚ ਲਈ ਕਾਰਵਾਈਆਂ ਤੇਜ ਕਰ ਦਿੱਤੀਆਂ ਜਾਣ ਤਾਂ ਜੋ ਇਸ ਸੀਜਨ ਦੇ ਵਿੱਚ ਜਿਲ੍ਹੇ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਇਆ ਜਾ ਸਕੇ ।ਇਸ ਮੌਕੇ ਉਨ੍ਹਾਂ ਨਗਰ ਕੌਂਸਲ ਨੂੰ ਫੋਗਿੰਗ ਕਰਨ, ਪਾਣੀ ਦੀ ਜਾਂਚ ਅਤੇ ਸਾਫ਼ ਸਫ਼ਾਈ ਸੰਬੰਧੀ ਕੰਮ ਤੇਜ ਕਰਨ ਲਈ ਕਿਹਾ ਤਾਂ ਜੋ ਮੱਛਰ ਦਾ ਖ਼ਾਤਮਾ ਕੀਤਾ ਜਾ ਸਕੇ ਅਤੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ ਅਤੇ ਵਾਟਰ ਸਪਲਾਈ ਵਿਭਾਗ ਨੂੰ ਪਾਣੀ ਦੀ ਸੈਪਲਿੰਗ ਕਰਨ ਅਤੇ ਸਾਫ਼ ਸੁੱਧ ਪਾਣੀ ਮੁਹਈਆ ਕਰਾਉਣ ਲਈ ਕਿਹਾ ।ਵਧੀਕ ਡਿਪਟੀ ਕਸ਼ਿਨਰ ਨੇ ਦੱਸਿਆ ਕੇ ਪਿਛਲੇ ਸਾਲ ਜ਼ਿਲ੍ਹੇ ਵਿੱਚ ਡੇਂਗੂ ਦੇ 363 ਕੇਸ ਸਾਹਮਣੇ ਆਏ ਸਨ ਅਤੇ ਇਸ ਵਾਰ ਅਜੇ ਤੱਕ ਕੋਈ ਵੀ ਕੇਸ ਸਿਹਤ ਵਿਭਾਗ ਕੋਲ ਰਿਪੋਰਟ ਨਹੀਂ ਹੋਇਆ, ਉਹਨਾਂ ਕਿਹਾ ਕੇ ਸਰਕਾਰ ਵੱਲੋਂ ਡੇਂਗੂ ਦਾ ਟੈਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ, ਉਹਨਾਂ ਸਮੂਹ ਵਿਭਾਗਾਂ ਨੂੰ ਕਿਹਾ ਕੇ ਡੇਂਗੂ ਦੀ ਰੋਕਥਾਮ ਲਈ ਬਣਦੀ ਸਾਂਝੀ ਜਿੰਮੇਵਾਰੀ ਨਿਭਾਉਣ । ਇਸ ਮੀਟਿੰਗ ਵਿੱਚ ਸਿਹਤ ਵਿਭਾਗ ਵੱਲੋਂ ਪਿਛਲੇ ਸਾਲਾਂ ਵਿੱਚ ਡੇਂਗੂ ਦੇ ਕੇਸਾਂ ਦੀ ਸਥਿਤੀ ਅਤੇ ਇਸ ਸਾਲ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਰਿਪੋਰਟ ਪੇਸ਼ ਕੀਤੀ ਗਈ ।  ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਬੁਖ਼ਾਰ ਨੂੰ ਸਧਾਰਨ ਨਾ ਲਿਆ ਜਾਵੇ ਸਗੋਂ ਹਰ ਬੁਖ਼ਾਰ ਨੂੰ ਸ਼ੱਕੀ ਕੇਸ ਮੰਨਦੇ ਹੋਏ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਦੀ ਪੈਦਾਵਾਰ ਆਮ ਲੋਕਾਂ ਦੇ ਸਾਂਝੇ ਹੰਭਲੇ ਨਾਲ ਹੀ ਰੋਕੀ ਜਾ ਸਕਦੀ ਹੈ, ਇਸ ਲਈ ਆਮ ਲੋਕ ਆਪਣੇ ਘਰਾਂ ਦੇ ਅੰਦਰ, ਕੂਲਰਾਂ, ਫਰਿੱਜਾਂ ਦੀਆਂ ਟ੍ਰੇਆਂ, ਗਮਲਿਆਂ ਅਤੇ ਆਲੇ ਦੁਆਲੇ ਖੜ੍ਹੇ ਪਾਣੀ ਅਤੇ ਡੇਂਗੂ ਮੱਛਰ ਦੀ ਪੈਦਾਇਸ਼ ਦੇ ਸਰੋਤ ਨੂੰ ਤੁਰੰਤ ਖ਼ਤਮ ਕਰਨ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਮੱਛਰਾਂ ਤੋਂ ਬਚਾਅ ਦੇ ਸਾਰੇ ਪ੍ਰਬੰਧ ਕਰਨ ਤੇ ਖਾਸ ਕਰਕੇ ਦਿਨ ਸਮੇਂ ਮੱਛਰਾਂ ਦੇ ਕੱਟਣ ਤੋਂ ਬਚਣ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖਣ।ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿਘ,ਜਿਲ੍ਹਾ ਟੀਕਾਕਰਣ ਅਫ਼ਸਰ ਡਾ. ਰਾਜੀਵ ਬੈਂਸ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ, ਐਸ. ਐਮ.ਓ ਡਾ. ਜੀ ਐਸ ਭਿੰਡਰ, ਐਸ. ਐਮ. ਓ ਡਾ. ਰਾਜੇਸ਼ ਗਰਗ, ਡਾ. ਨਵੇਦਿਤਾ,ਲੇਬਰ ਇੰਸਪੈਕਟਰ ਪਵਨੀਤ ਕੌਰ, ਡਾ. ਸੁਖਵਿੰਦਰ ਸਿੰਘ ਐਸ. ਵੀ. ਓ, ਕਮਲਜੀਤ ਸਿੰਘ ਏ. ਈ, ਰਾਜੇਸ਼ ਰਿਖੀ, ਮੁਹੰਮਦ ਅਕਮਲ, ਗੁਰਿੰਦਰਪਾਲ ਸਿੰਘ ਐਸ. ਆਈ, ਗੁਰਪ੍ਰੀਤ ਸਿੰਘ ਏ. ਐਮ. ਈ, ਨਰਿੰਦਰ ਕੁਮਾਰ ਸਮੇਤ ਕਈ ਕਰਮਚਾਰੀ  ਹਾਜ਼ਰ ਸਨ ।

Have something to say? Post your comment

 

More in Malwa

ਸੇਵਾ ਕੇਂਦਰ ’ਚ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 4 ਅਗਸਤ ਨੂੰ

ਅਰੋੜਾ, ਢੀਂਡਸਾ, ਲੌਂਗੋਵਾਲ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ 

ਭਾਰਤ-ਅਮਰੀਕਾ ਵਪਾਰ ਵਾਰਤਾ ਕਿਸਾਨੀ ਲਈ ਘਾਤਕ 

ਅਕੇਡੀਆ ਵਰਲਡ ਸਕੂਲ 'ਚ ਤੀਆਂ ਦੀ ਧਮਾਲ 

ਬੀਕੇਯੂ ਉਗਰਾਹਾਂ ਨੇ ਮੋਗਾ ਰੈਲੀ ਦੀਆਂ ਤਿਆਰੀਆਂ ਵਿੱਢੀਆਂ 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ