Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਨੇ ਕੁੱਲ 128.50 ਲੱਖ ਮੀਟ੍ਰਿਕ ਟਨ ਦੀ ਕਣਕ ਦੀ ਕੀਤੀ 30 ਦਿਨਾਂ ਵਿਚ ਸਫਲਤਾ ਪੂਰਵਕ ਖਰੀਦ : ਆਸ਼ੂ

May 09, 2021 06:46 PM
SehajTimes
ਚੰਡੀਗੜ੍ਹ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਕੋਵਿਡ 19 ਦੀ ਦੂਸਰੀ ਲਹਿਰ ਕਾਰਨ ਸੂਬੇ ਵਿਚ  ਪੈਦਾ ਹੋਈਆਂ ਅਨੇਕਾਂ ਮੁਸ਼ਕਿਲਾਂ ਦੋਰਾਨ ਬੀਤੇ 30 ਦਿਨਾਂ ਦੋਰਾਨ ਸੂਬੇ ਵਿਚ 128.50 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਫਲਤਾ ਪੂਰਵਕ ਕਰ ਲਈ ਹੈ। ਇਸ ਵਾਰ  ਅੰਦਾਜ਼ਨ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਕਣਕ ਖਰੀਦ ਸੀਜ਼ਨ ਦੌਰਾਨ ਸਰਕਾਰੀ ਖਰੀਦ ਏਜੰਸੀਆਂ ਨੇ ਕੁਲ 127.10 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਪੂਰੇ ਖਰੀਦ ਸੀਜ਼ਨ ਦੌਰਾਨ ਕੀਤੀ ਸੀ।ਸੂਬੇ ਵਿਚ ਬਿਨਾਂ ਕਿਸੇ ਔਂਕੜ ਦੇ ਕਣਕ ਖਰੀਦ ਦੇ ਚਲ ਰਹੇ ਕਾਰਜ ਲਈ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਹਿੱਸੇਦਾਰਾਂ ਵਧਾਈ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ  ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵੱਡ ਆਕਾਰੀ ਕਾਰਜ ਵਿਚ ਸ਼ਾਮਿਲ ਸਾਰੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ  ਸੂਬੇ ਦੀਆਂ 3500 ਮੰਡੀਆਂ ਵਿੱਚ ਸਮਾਜਿਕ ਦੂਰੀ ਸਬੰਧੀ ਨਿਯਮ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਪਰੇਸ਼ਾਨੀ ਮੁਕਤ ਖਰੀਦ  ਨੂੰ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਮੁਸ਼ਕਲ ਸਮੇਂ ਵਿਚ ਕਿਸਾਨਾਂ ਦੀ ਸੋਖ ਲਈ  3500 ਤੋਂ ਵੱਧ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ    ਤਾਂ ਜ਼ੋ ਕਿਸਾਨਾਂ ਨੂੰ ਕਣਕ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਹੁਣ ਤੱਕ ਕਣਕ ਦੀ ਨਿਰਵਿਘਨ ਖਰੀਦ ਚੱਲ ਰਹੀ ਹੈ ਅਤੇ ਮੰਡੀ ਵਿੱਚ ਪਹੁੰਚੀ 99 ਫੀਸਦੀ ਕਣਕ ਦੀ ਖਰੀਦ ਕਰ ਲਈ ਗਈ ਹੈਸ੍ਰੀ ਆਸ਼ੂ ਨੇ ਦੱਸਿਆ ਕਿ ਸੂਬੇ ਵਿਚ ਹੁਣ ਤੱਕ 102 ਲੱਖ ਮੀਟ੍ਰਿਕ ਟਨ ਤੋਂ ਵੀ ਵੱਧ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸੇ ਵੀ ਥਾਂ ਚੁਕਾਈ ਨਾ ਹੋਣ ਸਬੰਧੀ ਖ਼ਬਰ ਨਹੀਂ ਹੈ ।ਮੰਤਰੀ ਨੇ ਅੱਗੇ ਕਿਹਾ ਕਿ  ਸੂਬਾ ਸਰਕਾਰ ਨੇ ਹੁਣ ਤੱਕ ਕਿਸਾਨਾਂ ਨੂੰ  ਜਿਣਸ ਦੀ ਖਰੀਦ ਦੇ ਰੂਪ ਵਿਚ  21300 ਕਰੋੜ ਰੁਪਏ (ਸਮੇਤ ਐਫ.ਸੀ.ਆਈ.) ਅਦਾ ਕਰ ਦਿੱਤੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ