Monday, November 03, 2025

Malwa

ਗੁਰਬਖਸ਼ ਜਖੇਪਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ 

July 13, 2024 05:16 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਮਦਨ ਲਾਲ ਬਾਂਸਲ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਘੁੰਮਣ ਭਵਨ ਸੁਨਾਮ ਵਿਖੇ ਹੋਈ। ਇਸ ਮੌਕੇ ਪ੍ਰਿੰਸੀਪਲ ਗੁਰਚਰਨ ਸਿੰਘ ਹਰੀਕਾ ਦੀ ਨਿਗਰਾਨੀ ਹੇਠ ਜਥੇਬੰਦੀ ਦੀ ਦੋ ਸਾਲਾਂ ਲਈ ਕੀਤੀ ਚੋਣ ਵਿੱਚ ਗੁਰਬਖਸ਼ ਸਿੰਘ ਜਖੇਪਲ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਅਤੇ ਜਨਰਲ ਸਕੱਤਰ ਚੇਤ ਰਾਮ ਢਿੱਲੋਂ, ਵਿੱਤ ਸਕੱਤਰ ਗਿਰਧਾਰੀ ਲਾਲ ਜਿੰਦਲ ਨੂੰ ਬਣਾਇਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਗੁਰਬਖਸ਼ ਸਿੰਘ ਜਖੇਪਲ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪੈਨਸ਼ਨਰਾਂ ਦੇ ਮਸਲੇ ਹੱਲ ਕਰਵਾਉਣ ਲਈ ਪੂਰੀ ਵਾਹ ਲਾਈ ਜਾਵੇਗੀ। ਇਸ ਮੌਕੇ ਮਾਸਟਰ ਅੰਤਰ ਸਿੰਘ ਆਨੰਦ, ਮਦਨ ਲਾਲ ਬਾਂਸਲ, ਗੁਰਬਖ਼ਸ਼ ਸਿੰਘ ਜਖੇਪਲ, ਚੇਤ ਰਾਮ ਢਿੱਲੋਂ, ਜਗਦੇਵ ਸਿੰਘ ਚੀਮਾਂ, ਜਗਰੂਪ ਸਿੰਘ, ਪ੍ਰੇਮ ਚੰਦ ਅਗਰਵਾਲ ਵਿਤ ਸਕੱਤਰ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਿਸ ਕਾਰਨ ਸੇਵਾ ਮੁਕਤ ਕਰਮਚਾਰੀਆਂ ਦੇ ਮਨਾਂ ਅੰਦਰ ਸਰਕਾਰ ਪ੍ਰਤੀ ਨਾਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਕ੍ਰਿਸ਼ਨ ਸਿੰਘ ਜਖੇਪਲ, ਕਰਨੈਲ ਸਿੰਘ ਕਾਨੂੰਨਗੋ, ਪੰਨਾ ਲਾਲ, ਸੁਖਦੇਵ ਸਿੰਘ ਚੀਮਾਂ, ਕਰਮ ਸਿੰਘ ਛਾਜਲੀ, ਨਰੰਜਨ ਸਿੰਘ, ਜਰਨੈਲ ਸਿੰਘ ਜਖੇਪਲ, ਸੁਬੇਗ ਸਿੰਘ, ਬ੍ਰਿਜ ਲਾਲ, ਰਜਿੰਦਰ ਸਿੰਘ ਖ਼ਾਲਸਾ, ਪ੍ਰਕਾਸ਼ ਸਿੰਘ ਕੰਬੋਜ਼, ਕਰਮਜੀਤ ਕੌਰ, ਰਜਿੰਦਰ ਕੁਮਾਰ ਗਰਗ, ਮਦਨ ਲਾਲ ਬਾਂਸਲ, ਰਤਨ ਲਾਲ, ਨਿਰਮਲ ਸਿੰਘ ਕਾਮਰੇਡ ਵਰਿੰਦਰ ਕੋਸ਼ਿਕ ਹਾਜ਼ਰ ਸਨ। ਹਰਨੇਕ ਸਿੰਘ, ਪਿਆਰਾ ਸਿੰਘ ਗੋਬਿੰਦਗੜ੍ਹ ਖੋਖਰ ਅਤੇ ਨਰੰਜਨ ਸਿੰਘ ਨੂੰ ਜਥੇਬੰਦੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਗਿਆ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ