Monday, November 03, 2025

Chandigarh

ਸ਼ਹੀਦ ਸਿਪਾਹੀ ਪਰਗਟ ਸਿੰਘ ਦਾ ਜੱਦੀ ਪਿੰਡ ਦੁਬਰਜੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

May 09, 2021 06:58 PM
SehajTimes
ਚੰਡੀਗੜ/ਡੇਰਾ ਬਾਬਾ ਨਾਨਕ :ਸਿਆਚੀਨ ਗਲੇਸੀਅਰ ਵਿੱਚ ਬਰਫੀਲੇ ਤੂਫਾਨ ਕਾਰਨ ਬਰਫ ਦੇ ਤੋਦਿਆਂ ਹੇਠ ਦੱਬ ਜਾਣ ਕਾਰਨ ਸਹੀਦ ਹੋਏ ਸਿਪਾਹੀ ਪਰਗਟ ਸਿੰਘ ਦਾ ਅੱਜ ਸਹੀਦ ਦੇ ਜੱਦੀ ਪਿੰਡ ਦਬੁਰਜੀ, ਨੇੜੇ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। 21 ਪੰਜਾਬ ਦਾ ਸਿਪਾਹੀ ਪਰਗਟ ਸਿੰਘ ਆਪਣੇ ਪਿੱਛੇ ਪਿਤਾ ਸ. ਪ੍ਰੀਤਮ ਸਿੰਘ, ਮਾਤਾ ਸਰਦਾਰਨੀ ਸੁਖਵਿੰਦਰ ਕੌਰ ਅਤੇ ਦੋ ਭੈਣਾਂ ਛੱਡ ਗਿਆ।
ਇਸ ਮੌਕੇ ਪੰਜਾਬ ਸਰਕਾਰ ਤਰਫੋ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋ ਸਹੀਦ ਨੂੰ ਸਰਧਾ ਦੇ ਫੁੱਲ ਅਰਪਨ ਕੀਤੇ ਗਏ ਅਤੇ ਸਹੀਦ ਦੇ ਪਰਿਵਾਰ ਨਾਲ ਦੁੱਖ ਸਾਝਾਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸਨਰ ਮੁਹੰਮਦ ਇਸਫਾਕ ਤੇ ਐਸ ਡੀ ਐਮ ਅਰਸਦੀਪ ਸਿੰਘ ਲੁਬਾਣਾ ਵੀ ਹਾਜਰ ਸਨ। 
ਸਿਪਾਹੀ ਪਰਗਟ ਸਿੰਘ ਦੀ ਸਹਾਦਤ ਨੂੰ ਸਿਜਦਾ ਕਰਦਿਆਂ ਪੰਜਾਬ ਦੇ ਸ. ਰੰਧਾਵਾ ਨੇ ਸਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸਹੀਦ ਦੇਸ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਸਿਪਾਹੀ ਪਰਗਟ ਸਿੰਘ ਦੀ ਸਹਾਦਤ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਹੈ ਅਤੇ ਉਸ ਉਪਰ ਸਾਨੂੰ ਸਾਰਿਆਂ ਨੂੰ ਬਹੁਤ ਮਾਣ ਹੈ।
 ਸ. ਰੰਧਾਵਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਹੀਦ ਸਿਪਾਹੀ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਪਰਿਵਾਰ ਨੂੰ ਵਿਸਵਾਸ ਦਿਵਾਇਆ ਕਿ ਸੂਬਾ ਸਰਕਾਰ ਅਤੇ ਉਹ ਨਿੱਜੀ ਤੌਰ ਉਤੇ ਉਨਾਂ ਦੇ ਦੁੱਖ ਵਿੱਚ ਸਰੀਕ ਹਨ ਅਤੇ ਪਰਿਵਾਰ ਨੂੰ ਹਰ ਤਰਾਂ ਦੀ ਮੱਦਦ ਦੇਣ ਦਾ ਵੀ ਵਿਸਵਾਸ ਦਿਵਾਇਆ।
ਜਿਕਰਯੋਗ ਹੈ ਕਿ 25 ਅਪਰੈਲ, 2021 ਨੂੰ ਸਿਆਚੀਨ ਗਲੇਸੀਅਰ ਵਿੱਚ ਭਿਆਨਕ ਬਰਫੀਲਾ ਤੂਫਾਨ ਆਇਆ ਸੀ ਜਿਸ ਵਿੱਚ 21 ਪੰਜਾਬ ਦੇ ਦੋ ਸਿਪਾਹੀ ਅਮਰਦੀਪ ਸਿੰਘ (ਬਰਨਾਲਾ) ਤੇ ਪ੍ਰਭਜੋਤ ਸਿੰਘ (ਮਾਨਸਾ) ਸਹੀਦ ਹੋ ਗਏ ਸਨ। ਪਰਗਟ ਸਿੰਘ ਨੂੰ ਬਰਫ ਹੇਠੋਂ ਕੱਢ ਕੇ 27 ਅਪਰੈਲ, 2021 ਨੂੰ ਚੰਡੀਗੜ ਕਮਾਂਡ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਉਹ ਕੱਲ (8 ਮਈ) ਹਾਈਪੋਥਰਮਿਆ ਅਤੇ ਗੁਰਦੇ ਦੀ ਗੰਭੀਰ ਸੱਟ ਕਾਰਨ ਸਹੀਦ ਹੋ ਗਿਆ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ