Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜਲੰਧਰ ਪੱਛਮੀ ਦੀ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਇਤਿਹਾਸਕ: ਵਿਧਾਇਕ ਹੈਪੀ

July 15, 2024 03:15 PM
SehajTimes
ਮਹਿੰਦਰ ਭਗਤ ਦੀ ਜਿੱਤ ਤੇ ਵਿਧਾਇਕ ਦੀ ਅਗਵਾਈ ਵਿੱਚ ਵੰਡੇ ਗਏ ਲੱਡੂ
 
ਬਸੀ ਪਠਾਣਾ : ਜਲੰਧਰ ਪੱਛਮੀ ਦੀ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਦੀ ਵੱਡੀ ਜਿੱਤ ਦੇ ਖੁਸ਼ੀ ਵਿੱਚ ਬਸੀ ਪਠਾਣਾ ਵਿਖੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਲੱਡੂ ਵੰਡੇ ਗਏ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਹੈਪੀ ਨੇ ਕਿਹਾ ਕਿ ਜਲੰਧਰ ਪੱਛਮੀ ਦੀ ਜਿੱਤ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਫੈਸਲਿਆਂ ਕਾਰਨ ਲੋਕਾਂ ਵਿੱਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਜਿੱਤ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ ਪ੍ਰਤੀ ਪੰਜਾਬੀ ਲੋਕਾਂ ਦਾ ਵਿਸ਼ਵਾਸ ਪੂਰੀ ਤਰਹਾਂ ਅਡੋਲ ਹੈ ਅਤੇ ਉਹ ਕਿਸੇ ਕਿਸਮ ਦੇ ਗੁਮਰਾਹਕੁਨ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋਣਗੇ। ਉਹਨਾਂ ਕਿਹਾ ਕਿ ਇਸ ਜਿੱਤ ਨੇ ਪਾਰਟੀ ਦੇ ਵਰਕਰਾਂ ਵਿੱਚ ਇੱਕ ਨਵਾਂ ਵਿਸ਼ਵਾਸ ਪੈਦਾ ਕੀਤਾ ਹੈ ਅਤੇ ਹੁਣ ਸਾਡੀ ਸਰਕਾਰ ਹੋਰ ਵਧੇਰੇ ਤਕੜੀ ਹੋ ਕੇ ਲੋਕਾਂ ਦੇ ਕੰਮਾਂ ਨੂੰ ਸਿਰੇ ਚੜਾਵੇਗੀ। ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਵੀ ਪਾਰਟੀ ਦੇ ਮੁੱਖ ਮੰਤਰੀ ਦੇ ਦਿਲ ਵਿੱਚ ਪੰਜਾਬ ਪੰਜਾਬੀ ਤੇ ਪੰਜਾਬੀਅਤ ਪ੍ਰਤੀ ਸੱਚੀ ਹਮਦਰਦੀ ਨਹੀਂ ਦਿਖੀ ਜਿਸ ਕਾਰਨ ਪੰਜਾਬ ਵਿਕਾਸ ਪੱਖੋਂ ਪਿੱਛੇ ਜਾਂਦਾ ਰਿਹਾ ਪਰੰਤੂ ਜਦੋਂ ਤੋਂ ਸਰਦਾਰ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ ਉਦੋਂ ਤੋਂ ਹੀ ਸੂਬੇ ਅੰਦਰ ਰਿਕਾਰਡ ਵਿਕਾਸ ਕੀਤਾ ਗਿਆ ਅਤੇ ਲੋਕਾਂ ਦੇ ਕੰਮਾਂ ਨੂੰ ਤਰਜੀਹ ਦਿੰਦੇ ਹੋਏ ਪਹਿਲ ਦੇ ਆਧਾਰ ਤੇ ਪੂਰਾ ਕੀਤਾ। ਉਹਨਾਂ ਕਿਹਾ ਕਿ ਸ਼੍ਰੀ ਮਹਿੰਦਰ ਭਗਤ ਇੱਕ ਇਮਾਨਦਾਰ ਸ਼ਖਸ਼ੀਅਤ ਦੇ ਮਾਲਕ ਹਨ ਜਿਹੜੇ ਹਰ ਵੇਲੇ ਲੋੜਵੰਦਾਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ ਉਹਨਾਂ ਦੇ ਵਿਧਾਨ ਸਭਾ ਵਿੱਚ ਜਾਣ ਨਾਲ ਜਲੰਧਰ ਪੱਛਮੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਛੇਤੀ ਹੱਲ ਹੋਣਗੀਆਂ ਤੇ ਹਲਕੇ ਨੂੰ ਵਿਕਾਸ ਪੱਖੋਂ ਮਾਡਲ ਹਲਕਾ ਬਣਾਇਆ ਜਾਵੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ