Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Social

ਸਟੇਟ ਪੱਧਰ ਤੇ ਨੈਸ਼ਨਲ ਐਵਾਰਡ ਪ੍ਰਾਪਤ ਕਰਨ ਸਬੰਧੀ ਆਨਲਾਈਨ ਅਰਜੀਆਂ ਦੀ ਮੰਗ : ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ

July 15, 2024 05:56 PM
SehajTimes
ਫਤਹਿਗੜ੍ਹ ਸਾਹਿਬ : ਹਰ ਸਾਲ ਦੀ ਤਰ੍ਹਾਂ 03 ਦਸੰਬਰ ਨੂੰ ਦਿਵਿਆਂਗਜਨ ਦਿਵਸ ਦੇ ਮੌਕੇ ਤੇ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੇ ਜਾਣ ਵਾਲੇ ਸਰਕਾਰ ਵੱਲੋਂ ਸਟੇਟ ਪੱਧਰ ਤੇ ਨੈਸ਼ਨਲ ਐਵਾਰਡ ਸਬੰਧੀ ਮਿਤੀ 15 ਜੂਨ ਤੋਂ 31 ਜੁਲਾਈ ਤੱਕ ਕੇਵਲ ਆਨਲਾਈਨ ਵਿਧੀ ਰਾਹੀਂ ਅਰਜੀਆਂ ਭਰਨੀਆਂ ਸ਼ੁਰੂ ਹੋ ਗਈਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼੍ਰੀਮਤੀ ਸ਼ਰਨਜੀਤ ਕੌਰ ਨੇ ਦੱਸਿਆ ਕਿ ਜਿਲ੍ਹੇ ਦੇ ਜਿਹੜੇ ਵੀ ਯੋਗ ਦਿਵਿਆਂਗਜਨ ਉਮੀਦਵਾਰ ਵਿਅਕਤੀ ਜਿਹਨਾਂ ਨੇ ਦਿਵਿਆਂਗਜਨਾਂ ਦੀ ਭਲਾਈ ਦੇ ਖੇਤਰ ਵਿੱਚ ਖਾਸ ਕੰਮ ਕੀਤੇ ਹਨ ਤਾਂ ਉਹਨਾਂ ਲਈ ਆਨਲਾਈਨ ਅਰਜੀਆਂ ਦੇਣ ਸਬੰਧੀ ਗਾਈਡਲਾਈਨਜ਼ ਅਤੇ ਪ੍ਰੋਫਾਰਮਾ www.depwd.gov.in ਅਤੇ www.awards.gov.in  ਦੀ ਸਾਈਟਸ ਉੱਤੇ ਜਾ ਕੇ ਉਪਲੱਬਧ ਹਨ, ਇਹਨਾਂ ਗਾਈਡਲਾਈਨ ਅਤੇ ਪ੍ਰੋਫਾਰਮਾ ਅਨੁਸਾਰ ਵੱਖ ਵੱਖ ਕੈਟੀਗਿਰੀਆਂ ਅਧੀਨ ਜਿਹੜੇ ਵੀ ਯੋਗ ਉਮੀਦਵਾਰ ਸਾਲ 2024 ਦੇ ਲਈ ਸਰਕਾਰ ਵੱਲੋਂ ਸਟੇਟ ਪੱਧਰ ਤੇ ਨੈਸ਼ਨਲ ਐਵਾਰਡ ਪ੍ਰਾਪਤ ਕਰਨ ਲਈ ਆਪਣਾ ਬਿਨੈਪੱਤਰ ਦੇਣਾ ਚਾਹੁੰਦੇ ਹਨ ਤਾਂ ਉਹ ਸਿੱਧੇ ਤੌਰ ਤੇ  www.awards.gov.in  ਵੈਬਸਾਈਟ ਤੇ ਜਾ ਕੇ ਕੇਵਲ ਆਨਲਾਈਨ ਵਿਧੀ ਰਾਹੀਂ ਮਿਤੀ 15 ਜੂਨ 2024 ਤੋਂ ਲੈ ਕੇ 31 ਜੁਲਾਈ 2024 ਤੱਕ ਅਪਲਾਈ ਕਰਕੇ ਦੇ ਸਕਦੇ ਹਨ। ਇਸ ਤੋਂ ਇਲਾਵਾ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਫਤਹਿਗੜ੍ਹ ਸਾਹਿਬ ਵੱਲੋਂ ਜਿਲ੍ਹੇ ਦੇ ਉਹਨਾਂ ਯੋਗ ਦਿਵਿਆਂਗਜਨ ਉਮੀਦਵਾਰਾਂ ਵਿਅਕਤੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਸਾਲ 2024 ਦੇ ਲਈ ਵੱਖ ਵੱਖ ਕੈਟਾਗਿਰੀਆਂ ਅਧੀਨ ਸਟੇਟ ਐਵਾਰਡ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਆਨਲਾਈਨ ਬਿਨੈਪੱਤਰ ਦੇਣ।
 
 

Have something to say? Post your comment