Saturday, November 22, 2025

Chandigarh

ਆਈ.ਟੀ.ਆਈ ਬਨੂੜ ਵਿਖੇ ਸਵੈ-ਰੋਜ਼ਗਾਰ ਕੈਂਪ ਭਲਕੇ

July 15, 2024 06:37 PM
SehajTimes

ਬਨੂੜ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫ਼ਤਰ ਵੱਲੋ ਆਈ.ਟੀ.ਆਈ ਬਨੂੜ ਜ਼ਿਲ੍ਹਾ ਮੋਹਾਲੀ ਵਿਖੇ ਮਿਤੀ 16 ਜੁਲਾਈ 2024 (ਮੰਗਲਵਾਰ) ਨੂੰ ਸਵੈ-ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮੰਗਲਵਾਰ ਨੂੰ ਸਵੈ-ਰੋਜ਼ਗਾਰ ਕੈਂਪ ਆਯੋਜਿਤ ਕੀਤਾ ਜਾਣਾ ਹੈ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਸਵੈ-ਰੋਜ਼ਗਾਰ ਕੈਂਪ ਵਿੱਚ ਨਾਮੀ ਵਿਭਾਗ ਭਾਗ ਲੈ ਰਹੇ ਹੈ ਜਿਨ੍ਹਾਂ ਵਿੱਚ ਐਸ.ਸੀ. ਕਾਰਪੋਰੇਸ਼ਨ, ਜੀ.ਐਮ ਡੀ.ਆਈ.ਸੀ, ਐਲ.ਡੀ.ਐਮ, ਬੈਕਫਿੰਕੋ ਮੋਹਾਲੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਸਵੈ-ਰੋਜ਼ਗਾਰ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਅਤੇ ਵਿਭਾਗਾ ਵੱਲੋ ਜੋ ਸਕੀਮਾਂ ਚੱਲ ਰਹੀਆਂ ਹਨ, ਉਹਨਾਂ ਦਾ ਵੱਧ ਤੋ ਵੱਧ ਲਾਹਾ ਲਿਆ ਜਾਵੇ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ੍ਰੀਮਤੀ ਸੁਖਮਨ ਮਾਨ (ਈ.ਜੀ.ਐਸ.ਡੀ.ਟੀ.ਓ) ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।

Have something to say? Post your comment

 

More in Chandigarh

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ- ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ

ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੱੁਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ "ਫਾਸਟ੍ਰੈਕ ਪੰਜਾਬ ਪੋਰਟਲ" ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

'ਯੁੱਧ ਨਸ਼ਿਆਂ ਵਿਰੁੱਧ’ ਦੇ 265ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 69 ਨਸ਼ਾ ਤਸਕਰ ਕਾਬੂ

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ