Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਬੇਟੀਆਂ ਦੇ ਲਈ ਸੂਬੇ ਦਾ ਪਹਿਲਾ ਸੈਲਫ ਡਿਫੇਂਸ ਕੇਂਦਰ ਅੰਬਾਲਾ ਸ਼ਹਿਰ ਵਿਚ ਖੋਲਿਆ ਜਾਵੇਗਾ : ਅਸੀਮ ਗੋਇਲ

July 15, 2024 07:10 PM
SehajTimes

ਹਰੇਕ ਜਿਲ੍ਹਾ ਵਿਚ ਇਕ ਚੌਕ ਦਾ ਨਾਂਅ ਰੱਖਿਆ ਜਾਵੇਗਾ 'ਸੇਟੀ ਬਚਾਓ-ਬੇਟੀ ਪੜਾਓ'

442 ਸਰਵੋਤਮ ਮਾਤਾਵਾਂ ਨੂੰ ਅਵਾਰਡ ਦੇ ਕੇ ਕੀਤਾ ਸਨਮਾਨਿਤ

ਚੰਡੀਗੜ੍ਹ : ਹਰਿਆਣਾ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀ ਅਸੀਮ ਗੋਇਲ ਨੇ ਐਲਾਨ ਕੀਤਾ ਕਿ ਬੇਟੀਆਂ ਨੂੰ ਆਤਮ ਸੁਰੱਖਿਆ ਲਈ ਟ੍ਰੇਨਡ ਕਰਨ ਤਹਿਤ ਸੂਬੇ ਦਾ ਪਹਿਲਾ ਸੈਲਫ ਡਿਫੇਂਸ ਕੇਂਦਰ ਅੰਬਾਲਾ ਸ਼ਹਿਰ ਵਿਚ ਖੋਲਿਆ ਜਾਵੇਗਾ। ਇਸ ਤੋਂ ਇਲਾਵਾ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਹਮਾਰੀ ਲਾਡੋ ਨਾਂਅ ਨਾਲ ਆਪਣਾ ਐਫਐਮ ਚੈਨਲ ਸ਼ੁਰੂ ਕਰੇਗਾ ਜੋ ਕਿ ਦੇਸ਼ ਵਿਚ ਇਸ ਵਿਭਾਗ ਵੱਲੋਂ ਆਪਣੀ ਹੀ ਤਰ੍ਹਾ ਦਾ ਪਹਿਲਾ ਚੈਨਲ ਹੋਵੇਗਾ। ਉਨ੍ਹਾਂ ਨੇ ਦਸਿਆ ਕਿ ਰਾਜ ਦੇ ਹਰੇਕ ਜਿਲ੍ਹਾ ਵਿਚ ਘੱਟ ਤੋਂ ਘੱਟ ਇਕ ਚੌਕ ਦਾ ਨਾਂਅ ਬੇਟੀ ਬਚਾਓ-ਬੇਟੀ ਪੜਾਓ ਚੌਕ ਰੱਖਿਆ ਜਾਵੇਗਾ।ਸ੍ਰੀ ਅਸੀਮ ਗੋਇਲ ਅੱਜ ਅੰਬਾਲਾ ਵਿਚ ਸਰਵੋਤਮ ਮਾਤਾ ਪੁਰਸਕਾਰ ਦੇ ਸੂਬਾ ਪੱਧਰੀ ਪ੍ਰੋਗ੍ਰਾਮ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਉਨ੍ਹਾਂ ਨੇ 442 ਸਰਵੋਤਮ ਮਾਤਾਵਾਂ ਨੂੰ ਅਵਾਰਡ ਦੇ ਕੇ ਸਨਮਾਨਿਤ ਵੀ ਕੀਤਾ।

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਮਾਂ ਬ੍ਰਹਮਾ ਦਾ ਸਵਰੂਪ ਹੈ ਅਤੇ ਮਾਂ ਹਮੇਸ਼ਾ ਆਪਣੇ ਬੱਚਿਆਂ ਨੂੰ ਚੰਗੇ ਸੰਸਕਾਰ ਦਿੰਦੇ ਹੋਏ ਜੀਵਨ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕਰਦੀ ਹੈ।

ਉਨ੍ਹਾਂ ਨੇ ਇਸ ਮੌਕੇ 'ਤੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਵਿਚ ਪੜਨ ਵਾਲੀ ਬੇਟੀਆਂ ਨੂੰ ਆਤਮ ਰੱਖਿਆ ਵਿਚ ਨਿਰਭਰ ਬਨਾਉਣ ਲਈ ਮੈਂ ਵੀ ਲੱਛਮੀਬਾਈ ਯੋਜਨਾ ਤਹਿਤ ਹਰਿਆਣਾ ਵਿਚ ਪਹਿਲਾ ਸੈਲਫ ਡਿਫੇਂਸ ਕੇਂਦਰ ਸਰਕਾਰੀ ਮਾਡਲ ਸੰਸਕ੍ਰਿਤ ਸਕੂਲ ਪੁਲਿਸ ਲਾਇਨ ਅੰਬਾਲਾ ਸ਼ਹਿਰ ਵਿਚ ਖੋਲਿਆ ਜਾਵੇਗਾ। ਇਸੀ ਤਰ੍ਹਾ ਭਾਰਤ ਵਿਚ ਹਰਿਆਣਾ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਪਹਿਲਾ ਅਜਿਹਾ ਵਿਭਾਗ ਹੋਵੇਗਾ, ਜੋ ਆਪਣਾ ਐਫਐਮ ਚੈਨਲ ਸ਼ੁਰੂ ਕਰਨ ਜਾ ਰਿਹਾ ਹੈ। ਹਮਾਰੀ ਲਾਡੋ ਦੇ ਨਾਂਅ ਨਾਲ ਇਹ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸੂਬੇ ਵਿਚ ਮਹਿਲਾ ਸਰਪੰਚਾਂ ਦਾ ਇਕ ਸੂਬਾ ਪੱਧਰੀ ਸਮੇਲਨ ਕੀਤਾ ਜਾਵੇਗਾ, ਜਿਸ ਵਿਚ ਮਹਿਲਾ ਸਰਪੰਚਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ ਕਿ ਉਹ ਆਪਣੇ ਪਿੰਡਾਂ ਵਿਚ ਲਿੰਗਨੁਪਾਤ ਸੁਧਾਰ ਵਿਚ ਆਪਣੀ ਮਹਤੱਵਪੂਰਨ ਭੁਮਿਕਾ ਨਿਭਾਉਣ। ਉਨ੍ਹਾਂ ਨੇ ਇਹ ਵੀ ਦਸਿਆ ਕਿ ਅੰਬਾਲਾ ਦੀ ਤਰਜ 'ਤੇ ਰਾਜ ਦੇ ਹਰੇਕ ਜਿਲ੍ਹਾ ਵਿਚ ਬੇਟੀ ਬਚਾਓ-ਬੇਟੀ ਪੜਾਓ ਚੌਕ ਬਣਾਇਆ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਜਲਦੀ ਹੀ ਪੰਚਕੂਲਾ ਵਿਚ ਵੀ ਇਸ ਚੌਕ ਦਾ ਨਿਰਮਾਣ ਕੀਤਾ ਜਾਵੇਗਾ।

ਸ੍ਰੀ ਅਸੀਮ ਗੋਇਲ ਨੇ ਇਹ ਵੀ ਦਸਿਆ ਕਿ ਬੇਟੀ ਬਚਾਓ-ਬੇਟੀ ਪੜਾਓ ਦਾ ਸੰਦੇਸ਼ ਦੇਣ ਦੇ ਉਦੇਸ਼ ਨਾਲ ਆਂਗਨਵਾੜੀ ਵਰਕਰਾਂ ਨੂੰ ਬੇਟੀ ਬਚਾਓ-ਬੇਟੀ ਪੜਾਓ ਦੇ ਬੈਚ ਦਿੱਤਾ ਜਾ ਰਹੇ ਹਨ। ਉਹ ਇਸ ਨੂੰ ਆਪਣੀ ਡ੍ਰੈਸ 'ਤੇ ਲਗਾਂਉਣਗੇ।, ਜਿਸ ਨਾਲ ਸਮਾਜ ਵਿਚ ਇਕ ਸੰਦੇਸ਼ ਜਾਵੇਗਾ। ਕੇਂਦਰ ਤੇ ਸੂਬਾ ਸਰਕਾਰ ਮਹਿਲਾਵਾਂ ਦੇ ਅਸਤਿਤਵ, ਸਿਖਿਆ, ਸਿਹਤ ਤੇ ਉਨ੍ਹਾਂ ਦੇ ਮਾਣ ਨੂੰ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ 'ਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਅਮਨੀਤ ਪੀ. ਕੁਮਾਰ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਵਿਭਾਗ ਵੱਲੋਂ ਚਲਾਈ ਜਾ ਰਹੀ ਯੋਜਨਾਵਾਂ ਦੇ ਬਾਰੇ ਵਿਚ ਵਿਸਤਾਰ ਨਾਲ ਜਾਣਕਾਰੀ ਕੀਤੀ। ਉਨ੍ਹਾਂ ਨੇ ਦਸਿਆ ਕਿ ਬਜਟ ਵਿਚ ਵਿਸ਼ੇਸ਼ ਵਾਧਾ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਤੇ ਮਹਿਲਾਵਾਂ ਦੇ ਵਿਕਾਸ ਦੇ ਲਈ ਕੰਮ ਕੀਤੇ ਜਾ ਸਕਣ। ਮਹਿਲਾਵਾਂ ਦੇ ਮਜਬੂਤੀਕਰਣ ਲਈ ਵੀ ਕੰਮ ਕੀਤੇ ਜਾ ਰਹੇ ਹਨ। ਮਾਤਰਤਵ ੳਦਮਤਾ ਯੋਜਨਾ ਤਹਿਤ 3 ਲੱਖ ਰੁਪਏ ਤਕ ਦਾ ਕਰਜਾ ਉਪਲਬਧ ਕਰਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ 'ਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਨਿਦੇਸ਼ਕ ਮੋਨਿਕਾ ਮਲਿਕ ਨੇ ਵੀ ਵਿਚਾਰ ਰੱਖੇ।

Have something to say? Post your comment

 

More in Haryana

ਸਰਕਾਰ ਫਸਲ ਖਰੀਦ ਸਮੇਂ ਬੇਤੁਕੀਆਂ ਸ਼ਰਤਾ ਲਗਾਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭੁੱਖੇ ਮਾਰਨ ਤੇ ਤੁਲੀ : ਕਾਮਰੇਡ ਸੁਵਰਨ ਸਿੰਘ ਵਿਰਕ

ਕਾਮਰੇਡ ਕੁਲਦੀਪ ਸਿੰਘ ਪੂਨੀਆ ਦਾ ਬਹੁਤ ਹੀ ਗਮਗੀਨ ਮਾਹੌਲ ਵਿੱਚ ਅੰਤਿਮ ਸੰਸਕਾਰ

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ