Wednesday, September 17, 2025

Haryana

ਸੂਬੇ ਵਿਚ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਕਰਵਾਈ ਜਾ ਰਹੀ ਹੈ ਫਰੀ ਤੀਰਥ ਯਾਤਰਾ: ਕੰਵਰ ਪਾਲ

July 16, 2024 11:38 AM
SehajTimes

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਸ਼ਰਧਾਲੂਆਂ ਦੀ ਬੱਸ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ : ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੰਵਰ ਪਾਲ ਨੇ ਸੋਮਵਾਰ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਿਲ੍ਹਾ ਸਮੁਨਾਨਗਰ ਤੋਂ ਅਯੋਧਿਆ ਧਾਮ ਲਈ ਸ਼ਰਧਾਲੂਆਂ ਨਾਲ ਭਰੀ ਏਸੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੱਸ ਵਿਚ 26 ਤੀਰਥ ਯਾਤਰੀ ਸਵਾਰ ਸਨ, ਜੋ ਅਯੋਧਿਆ ਜਾਵੇਗਾ ਅਤੇ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਣਗੇ।

ਸ੍ਰੀ ਕੰਵਰ ਪਾਲ ਨੇ ਕਿਹਾ ਕਿ ਅਯੋਧਿਆ ਵਿਚ ਭਗਵਾਨ ਸ੍ਰੀ ਰਾਮ ਦਾ ਦਿਵਯ ਅਤੇ ਸ਼ਾਨਦਾਰ ਮੰਦਿਰ ਬਣਿਆ ਹੈ ਜੋ ਸਾਡੇ ਲਈ ਖੁਸ਼ਕਿਸਮਤੀ ਦੀ ਗੱਲ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੌਜਨਾ ਜਰਇਏ ਸੂਬੇ ਦੇ ਸ਼ਰਧਾਲੂ ਫਰੀ ਦੇਸ਼ ਦੇ ਮਹਤੱਵਪੂਰਨ ਤੀਰਥ ਸਥਾਨਾਂ ਦੇ ਦਰਸ਼ਨ ਕਰਣਗੇ। ਇਸ ਦੇ ਲਈ ਪੂਰੇ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਤੋਂ ਹੁਣ ਤਕ ਦਰਜਨਾਂ ਏਸੀ ਵੋਲਵੋ ਬੱਸਾਂ ਸਰਕਾਰ ਵੱਲੋਂ ਰਵਾਨਾ ਕੀਤੀ ਜਾ ਚੁੱਕੀਆਂ ਹਨ ਅਤੇ ਸੈਂਕੜਿਆਂ ਯਾਤਰੀ ਅਯੋਧਿਆ ਸਮੇਤ ਹੋਰ ਤੀਰਥ ਸਥਾਨਾਂ ਦਾ ਦੌਰਾ ਕਰ ਚੁੱਕੇ ਹਨ। ਇਸ ਅਨੋਖੀ ਯੋਜਨਾ ਨਾਲ ਸ਼ਰਧਾਲੂਆਂ ਦੀ ਆਸਥਾ ਨੂੰ ਵੀ ਸਨਮਾਨ ਮਿਲ ਰਿਹਾ ਹੈ।

ਇਸ ਮੌਕੇ 'ਤੇ ਮੰਤਰੀ ਨੇ ਅਯੋਧਿਆ ਧਾਮ ਜਾ ਰਹੇ ਸ਼ਰਧਾਲੂਆਂ ਨਾਲ ਗਲਬਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸ਼ਰਧਾਲੂਆਂ ਨੇ ਮੰਤਰੀ ਨੂੰ ਕਿਹਾ ਕਿ ਇਹ ਸਰਕਾਰ ਦੀ ਇਕ ਬਹੁਤ ਵੱਡੀ ਸੋਚ ਹੈ ਕਿ ਜੋ ਵਿਅਕਤੀ ਤੀਰਥ ਸਥਾਂਨ 'ਤੇ ਆਰਥਕ ਅਭਾਵ ਨਾਲ ਨਹੀਂ ਜਾ ਸਕੇਦ , ਉਨ੍ਹਾਂ ਦੇ ਲਈ ਸਰਕਾਰ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਇਹ ਸਰਕਾਰ ਦੀ ਇਕ ਬਹੁਤ ਵੱਡੀ ਪਹਿਲ ਹੈ।

ਜਿਮ ਖਾਨਾ ਕਲੱਬ ਦੇ ਪਰਿਸਰ ਤੋਂ ਦਿਖਾਈ ਹਰੀ ਝੰਡੀ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਕੰਵਰ ਪਾਲ ਨੇ ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਰਾਹੀਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਏਸੀ ਵੋਲਵੋ ਬੱਸ ਨੂੰ ਹਰੀ ਝੰਡੀ ਦੇਣ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਆਏ ਦਿਨ ਗਰੀਬ ਵਿਅਕਤੀਆਂ ਦੇ ਉਥਾਨ ਦੇ ਲਈ ਯੋਜਨਾਵਾਂ ਨੂੰ ਮੂਰਤ ਰੂਪ ਦੇ ਰਹੇ ਹਨ। ਇਸੀ ਲੜੀ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਗਰੀਬ ਤੇ ਜਰੂਰਤਮੰਦ ਦੇ ਲਈ ਇਕ ਬਹੁਤ ਵੱਡਾ ਸਨਮਾਨ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਯਾਤਰੀਆਂ ਨੂੰ ਇਕ ਕਿੱਟ ਵੀ ਦਿੱਤੀ ਗਈ ਹੈ। ਜਿਸ ਵਿਚ ਪਵਿੱਤਰ ਗ੍ਰੰਥ ਰਾਮਚਰਿਤਰ ਮਾਨਸ , ਪੀਣ ਦੇ ਲਈ ਪਾਣੀ, ਕਾਪੀ, ਪੈਨ ਉਪਲਬਧ ਕਰਵਾਇਆ ਗਿਆ ਹੈ ਅਤੇ ਸਰਕਾਰ ਵੱਲੋਂ ਇੰਨ੍ਹਾਂ ਦੇ ਠਹਿਰਣ , ਖਾਣ-ਪੀਣ ਦੀ ਵੀ ਵਿਵਸਥਾ ਕੀਤੀ ਗਈ ਹੈ।

ਲਗਾਤਾਰ ਭੇਜੇ ਜਾ ਰਹੇ ਹਨ ਸ਼ਰਧਾਲੂ

ਹਰਿਆਣਾ ਸਰਕਾਰ ਨੇ ਸ਼ਰਧਾਲੂਆਂ ਨੂੰ ਫਰੀ ਤੀਰਥ ਯਾਤਰਾ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਯੋਜਨਾ ਦਾ ਲਾਭ ਲੈਣ ਲਈ ਉਮਰ 60 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਪਰਿਵਾਰ ਦੀ ਉਮਰ 1 ਲੱਖ 80 ਹਜਾਰ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ। ਅਜਿਹੇ ਸ਼ਰਧਾਲੂਆਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਪੋਰਟਲ 'ਤੇ ਰਜਿਸਟ੍ਰੇਸ਼ਣ ਕਰਵਾਉਣ ਜਰੂਰੀ ਹੈ। ਹੁਣ ਤਕ ਅਨੇਕ ਲਾਭਕਾਰ ਇਸ ਯੋਜਨਾ ਦਾ ਲਾਭ ਚੁੱਕ ਚੁੱਕੇ ਹਨ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ