Friday, September 19, 2025

Education

DBE SAS Nagar ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ

July 16, 2024 03:17 PM
SehajTimes

ਮੋਹਾਲੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਮਿਤੀ 17 ਜੁਲਾਈ 2024 (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ.ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਨਾਮੀ ਕੰਪਨੀ ਭਾਗ ਲੈ ਰਹੀ ਹੈ ਜਿਨ੍ਹਾਂ ਵਿੱਚ ਟਾਈਮਜ਼ ਪ੍ਰੋ (ਐਕਸਿਸ ਬੈਂਕ) ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ ਗਰੈਜੂਏਸ਼ਨ, ਪੋਸਟ ਗਰੈਜੂਏਸ਼ਨ ਆਦਿ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਸ੍ਰੀਮਤੀ ਸੁਖਮਨ ਮਾਨ (ਈ ਜੀ ਐਸ ਡੀ ਟੀ ਓ) ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਨ।

Have something to say? Post your comment

 

More in Education

ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਤੋਂ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ CBSE ਵੱਲੋਂ ਅਧਿਆਪਕਾਂ ਲਈ ਵਰਕਸ਼ਾਪ ਦਾ ਅਯੋਜਨ ਕੀਤਾ ਗਿਆ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਗੁਰਦਾਸਪੁਰ ਦੇ ਨਵੋਦਿਆ ਸਕੂਲ ਦਬੂੜੀ ‘ਚ ਵੜਿਆ ਪਾਣੀ

ਅਕੇਡੀਆ ਸਕੂਲ 'ਚ ਪੰਜਾਬੀ ਭਾਸ਼ਨ ਮੁਕਾਬਲੇ ਕਰਵਾਏ 

ਅਕੇਡੀਆ ਸਕੂਲ 'ਚ ਜਨਮ ਅਸ਼ਟਮੀ ਮਨਾਈ 

ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਸ਼ੁਮਾਰ ਹੋਈ ਪੰਜਾਬੀ ਯੂਨੀਵਰਸਿਟੀ

ਚੰਗੇ ਰੋਜ਼ਗਾਰ ਪ੍ਰਾਪਤ ਕਰਨ ਲਈ ਲਾਇਬ੍ਰੇਰੀ ਦੀ ਹੁੰਦੀ ਹੈ ਵਿਸ਼ੇਸ਼ ਮਹੱਤਤਾ :  ਰਚਨਾ ਭਾਰਦਵਾਜ

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕੀਤੇ

ਗੰਗਾ ਡਿਗਰੀ ਕਾਲਜ ਵਿਖੇ ਨਸ਼ਾ ਮੁਕਤ ਪੰਜਾਬ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ