Saturday, July 05, 2025

Haryana

ਵਿਧਾਨਸਭਾ ਚੋਣਾਂ ਤੋਂ ਪਹਿਲਾਂ ਭਾਰਤ ਚੋਣ ਕਮਿਸ਼ਨ ਨੇ ਕੀਤਾ ਹਰਿਆਣਾ ਦਾ ਦੌਰਾ

July 16, 2024 03:35 PM
SehajTimes

ਨੌਜੁਆਨਾਂ , ਦਿਵਆਂਗਜਨਾਂ, ਮਹਿਲਾਵਾਂ ਸਮੇਤ ਸਾਰੇ ਯੋਗ ਨਾਗਰਿਕਾਂ ਦਾ ਵੋਟਰ ਸੂਚੀ ਵਿਚ ਰਜਿਸਟ੍ਰੇਸ਼ਣ ਕੀਤਾ ਜਾਵੇਗਾ ਯਕੀਨੀ - ਸੀਈਓ ਪੰਕਜ ਅਗਰਵਾਲ

ਚੰਡੀਗੜ੍ਹ : ਹਰਿਆਣਾ ਵਿਚ ਆਉਣ ਵਾਲੇ ਵਿਧਾਨਸਭਾ ਚੋਣਾ ਤੋਂ ਪਹਿਲਾਂ ਭਾਰਤ ਚੋਣ ਕਮਿਸ਼ਨ ਨੇ ਹਰਿਆਣਾ ਦਾ ਦੌਰਾ ਕਰ ਚੋਣ ਤੋਂ ਪਹਿਲ ਵੋਟਰ ਸੂਚੀਆਂ ਨਾਲ ਸਬੰਧਿਤ ਤਿਆਰੀਆਂ ਦੀ ਸਮੀਖਿਆ ਕੀਤੀ। ਕਮਿਸ਼ਨ ਦੇ ਸੀਨੀਅਰ ਉੱਪ ਚੋਣ ਕਮਿਸ਼ਨਰ ਸ੍ਰੀ ਨਿਤੇਸ਼ ਵਿਆਸ ਅਤੇ ਉੱਪ ਚੋਣ ਕਮਿਸ਼ਨਰ ਸ੍ਰੀ ਹਿਰਦੇਸ਼ ਕੁਮਾਰ ਨੇ ਵੋਟਰ ਸੂਚੀ ਦੇ ਦੂਜੇ ਵਿਸ਼ੇਸ਼ ਸੰਖੇਪ ਮੁੜ ਨਿਰੀਖਣ ਪ੍ਰੋਗ੍ਰਾਮ 2024 ਨੂੰ ਲੈ ਕੇ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਅਤੇ ਰਾਜ ਸਾਰੇ ਜਿਲ੍ਹਾ ਚੋਣ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿਚ ਰਾਜ ਦੇ ਸਾਰੇ ਜਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਆਪਣੇ ਜਿਲ੍ਹੇ ਵਿਚ ਚੱਲ ਰਹੇ ਵੋਟਰ ਮੁੜ ਨਿਰੀਖਣ ਪ੍ਰੋਗ੍ਰਾਮ ਸਬੰਧਿਤ ਗਤੀਵਿਧੀਆਂ ਅਤੇ ਹੁਣ ਤਕ ਦੀ ਪ੍ਰਗਤੀ ਦਾ ਪੀਪੀਟੀ ਰਾਹੀਂ ਵਿਸਤਾਰ ਪੇਸ਼ਗੀਕਰਣ ਕੀਤਾ ਗਿਆ।। ਸੀਨੀਅਰ ਉੱਪ ਚੋਣ ਕਮਿਸ਼ਨਰ ਸ੍ਰੀ ਨਿਤੇਸ਼ ਵਿਆਸ ਨੇ ਕਿਹਾ ਕਿ ਰਾਜ ਦੇ ਸ਼ਹਿਰੀ ਖੇਤਰਾਂ ਦੇ ਹਾਊਂਸਿੰਗ ਸੋਸਾਇਟੀ, ਗਗਨ ਚੁੰਬੀ ਇਮਾਰਤਾਂ, ਸਲੱਮ ਖੇਤਰ ਵਿਚ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਰੂਪ ਚੋਣ ਕੇਂਦਰ ਬਨਾਉਣ।

ਭਾਰਤ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਨੇ ਰਾਜ ਦੇ ਸਾਰੇ ਜਿਲ੍ਹਾ ਚੋਣ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਜਨੀਤਿਕ ਪਾਰਟੀਆਂ ਦੇ ਨਾਲ ਨਿਯਮਤ ਮੀਟਿੰਗਾਂ ਕਰਦੇ ਰਹਿਣ ਅਤੇ ਉਨ੍ਹਾਂ ਦੇ ਵੱਲੋਂ ਦੱਸੇ ਗਏ ਬਿੰਦੂਆਂ 'ਤੇ ਸਮੂਚੀ ਕਾਰਵਾਈ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਿਯਮਤ ਰੂਪ ਨਾਲ ਸਬੰਧਿਤ ਜਾਣਕਾਰੀ ਪ੍ਰਦਾਨ ਕਰਨਾ ਯਕੀਨੀ ਕਰਨ। ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਵੋਟਰ ਪਹਿਚਾਣ ਪੱਤਰਾਂ ਦੇ ਵੰਡ ਕੰਮ ਦੀ ਨਿਯਮਤ ਮਾਨੀਟਰਿੰਗ ਕੀਤੀ ਜਾਵੇ ਅਤੇ ਵੋਟਰ ਰਜਿਸਟ੍ਰੇਸ਼ਣ ਦੇ ਬਾਅਦ ਜੇਕਰ ਵੋਟਰ ਪਹਿਚਾਣ ਪੱਤਰ ਵੰਡ ਵਿਚ ਨਿਰਧਾਰਿਤ ਸਮੇਂ ਤੋਂ ਵੱਧ ਦੇਰੀ ਹੁੰਦੀ ਹੈ ਤਾਂ ਪੋਸਟ ਆਫਿਸ ਦੇ ਨਾਲ ਤਾਲਮੇਲ ਸਥਾਪਿਤ ਕਰ ਇਸ ਕੰਮ ਵਿਚ ਤੇਜੀ ਲਿਆਉਣ। ਵੋਟਰ ਰਜਿਸਟ੍ਰੇਸ਼ਣ ਜਾਂ ਵੋਟਰ ਪਹਿਚਾਣ ਪੱਤਰ ਨਾਲ ਜੁੜੀ ਸਾਰੀ ਜਨ ਸ਼ਿਕਾਇਤਾਂ ਦਾ ਵੀ ਸਮੇਂ ਨਾਲ ਹੱਲ ਯਕੀਨੀ ਕਰਨ।

ਵਿਸ਼ੇਸ਼ ਜਾਗਰੁਕਤਾ ਮੁਹਿੰਮ ਚਲਾ ਕੇ ਨੌਜੁਆਨਾਂ, ਦਿਵਆਂਗਜਨਾਂ, ਮਹਿਲਾਵਾਂ ਨੂੰ ਵੋਟਰ ਸੂਚੀ ਵਿਚ ਕੀਤਾ ਜਾਵੇਗਾ ਰਜਿਸਟਰਡ - ਸੀਈਓ ਪੰਕਜ ਅਗਰਵਾਲ

ਮੁੱਖ ਚੋਣ ਅਧਿਕਾਰੀ ਸ੍ਰੀ ਪੰਕਜ ਅਗਰਵਾਲ ਨੇ ਭਰੋਸਾ ਦਿਵਾਇਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਦ੍ਰਿੜਤਾ ਨਾਲ ਪਾਲਣਾ ਯਕੀਨੀ ਕੀਤੀ ਜਾਵੇਗੀ। ਉਨ੍ਹਾਂ ਨੇ ਰਾਜ ਦੇ ਅਧਿਕਾਰੀਆਂ ਦਾ ਮਾਰਗਦਰਸ਼ਨ ਕਰਨ ਲਈ ਕਮਿਸ਼ਨ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਵੋਟਰ ਰਜਿਸਟ੍ਰੇਸ਼ਣ ਨਾਲ ਜੁੜੇ ਲੰਬਿਤ ਬਿਨਿਆਂ ਨੂੰ ਮਿਸ਼ਨ ਮੋਡ ਵਿਚ ਨਿਸ਼ਪਾਦਤ ਕੀਤਾ ਜਾਵੇਗਾ ਅਤੇ ਸਮੇਂ ਰਹਿੰਦੇ ਗਲਤੀ ਰਹਿਤ ਅਤੇ ਅਪਗ੍ਰੇਡ ਵੋਟਰ ਸੂਚੀ ਦਾ ਪ੍ਰਕਾਸ਼ਨ ਯਕੀਨੀ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਸਾਰੇ ਜਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਨੌਜੁਆਨਾਂ, ਦਿਵਆਂਗਜਨਾ, ਮਹਿਲਾਵਾਂ ਆਦਿ ਵਰਗਾਂ ਨੁੰ ਵੋਟਰ ਸੂਚੀ ਵਿਚ ਰਜਿਸਟਰਡ ਕਰਵਾਉਣ ਲਈ ਵਿਸ਼ੇਸ਼ ਜਾਗਰੁਕਤਾ ਮੁਹਿੰਮ ਚਲਾ ਕੇ ਸਮਾਵੇਸ਼ੀ ਵੋਟਰ ਸੂਚੀ ਬਨਾਉਣ ਦੀ ਦਿਸ਼ਾ ਵਿਚ ਹਰ ਸੰਭਵ ਯਤਨ ਕੀਤਾ ਜਾਵੇਗਾ। ਨਾਲ ਹੀ ਯੂਨ.ਵਰਸਿਟੀਆਂ ਤੇ ਕਾਲਜਾਂ ਦੇ ਸੌ-ਫੀਸਦੀ ਵਿਦਿਆਰਥੀਆਂ ਦਾ ਵੋਟਰ ਸੂਚੀ ਵਿਚ ਰਜਿਸਟ੍ਰੇਸ਼ਣ ਕਰਵਾਉਣ ਨੂੰ ਲੈ ਕੇ ਸਾਰੇ ਜਿਲ੍ਹਾ ਪ੍ਰਭਾਵੀ ਪਹਿਲ ਕਰਨਾ ਯਕੀਨੀ ਕਰਣਗੇ।

Have something to say? Post your comment

 

More in Haryana

ਹਰਿਆਣਾ ਆਬਕਾਰੀ ਅਤੇ ਕਰ ਵਿਭਾਗ ਨੇ ਆਬਕਾਰੀ ਨੀਲਾਮੀ ਵਿੱਚ ਹੁਣ ਤੱਕ 12,615 ਕਰੋੜ ਰੁਪਏ ਦਾ ਮਾਲਿਆ ਕੀਤਾ ਪ੍ਰਾਪਤ : ਆਬਕਾਰੀ ਅਤੇ ਟੈਕਸੇਸ਼ਨ ਕਮਿਸ਼ਨਰ

ਲੋਕਸਭਾ ਅਤੇ ਵਿਧਾਨਸਭਾ ਵਾਂਗ ਨਗਰ ਨਿਗਮਾਂ ਵਿੱਚ ਵੀ ਹਾਉਸ ਦੇ ਸੈਸ਼ਨ ਕੇਂਦਰੀ ਮੰਤਰੀ ਮਨੋਹਰ ਲਾਲ

ਹਰਿਆਣਾ ਸਰਕਾਰ ਨੇ 2027 ਦੀ ਜਨਗਣਨਾ ਨੂੰ ਕੀਤਾ ਨੋਟੀਫਾਈ

ਸ਼ਹਿਰੀ ਸਥਾਨਕ ਸੰਸਥਾਵਾਂ ਦੇ ਪ੍ਰਧਾਨਾਂ ਦੇ ਕੌਮੀ ਸੰਮੇਲਨ ਵਿੱਚ ਸੱਭਿਆਚਾਰਕ ਸ਼ਾਮ ਵਿੱਚ ਕਲਾਕਾਰਾਂ ਨੇ ਬਖੇਰੇ ਸੱਭਿਆਚਾਰ ਦੇ ਰੰਗ

PM ਨਰੇਂਦਰ ਮੋਦੀ ਦੀ ਉੜਾਨ ਯੋਜਨਾ ਅਤੇ CM ਨਾਇਬ ਸੈਣੀ ਦੇ ਨੌਨ-ਸਟਾਪ ਵਿਕਾਸ ਨੂੰ ਹਵਾਈ ਗਤੀ ਦੇਣਾ ਹੀ ਹਰਿਆਣਾ ਏਅਰਪੋਰਟ ਡਿਵੇਲਪਮੈਂਟ ਕਾਰਪੋਰੇਸ਼ਨ ਦਾ ਟੀਚਾ : ਵਿਪੁਲ ਗੋਇਲ

ਤੰਜਾਨਿਆਈ ਪ੍ਰਤੀਨਿਧੀ ਮੰਡਲ ਨਾਲ ਵਿਤੀ ਗੱਲਬਾਤ

ਕੈਬੀਨੇਟ ਨੇ ਵਿਕਾਸ ਪਰਿਯੋਜਨਾਵਾਂ, 2025 ਲਈ ਨਵੀਂ ਭੂਮੀ ਖਰੀਦ ਨੀਤੀ ਨੂੰ ਦਿੱਤੀ ਮੰਜੂਰੀ

ਹਰਿਆਣਾ ਕੈਬੀਨਟ ਨੇ ਹਰਿਆਣਾ ਸੇਵਾ ਦਾ ਅਧਿਕਾਰ ਨਿਯਮ, 2014 ਦੇ ਨਿਯਮ 9 ਵਿੱਚ ਸੰਸ਼ੋਧਨ ਨੂੰ ਮੰਜੂਰੀ ਦਿੱਤੀ

ਹਰਿਆਣਾ ਕੈਬੀਨੇਟ ਨੇ ਏਸੀਬੀ ਦਾ ਨਾਮ ਬਦਲਕੇ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ, ਹਰਿਆਣਾ ਕਰਣ ਨੂੰ ਦਿੱਤੀ ਮੰਜੂਰੀ

ਜੇਕਰ ਕੋਈ ਡਾਕਟਰ ਗੈਰ-ਕਾਨੂੰਨੀ ਗਰਭਪਾਤ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਹੋਵੇਗੀ : ਸੁਧੀਰ ਰਾਜਪਾਲ