Tuesday, September 16, 2025

Doaba

ਸਹਿਕਾਰਤਾ ਲਹਿਰ ਪੰਜਾਬ ਵਿੱਚ ਹਰੀ ਅਤੇ ਚਿੱਟੀ ਕ੍ਰਾਂਤੀ ਲਿਆਉਣ ਵਿੱਚ ਮੋਹਰੀ ਰਿਹਾ : ਵਿਧਾਇਕ ਹੈਪੀ

July 16, 2024 05:13 PM
SehajTimes

ਬਸੀ ਪਠਾਣਾ : ਸਹਿਕਾਰਤਾ ਲਹਿਰ ਨੇ ਪੰਜਾਬ ਵਿੱਚ ਹਰੀ ਅਤੇ ਚਿੱਟੀ ਕ੍ਰਾਂਤੀ ਲਿਆਉਣ ਵਿੱਚ ਮੋਹਰੀ ਰੋਲ ਅਦਾ ਕੀਤਾ ਹੈ। ਅਜੋਕੇ ਸਮੇਂ ਵਿੱਚ ਇਸ ਲਹਿਰ ਬਿਨਾਂ ਆਧੁਨਿਕ ਖੇਤੀ ਅਤੇ ਪੇਂਡੂ ਭਲਾਈ ਦਾ ਸੁਪਨਾ ਵੀ ਨਹੀਂ ਲਿਆ ਜਾ ਸਕਦਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬਸੀ ਪਠਾਣਾ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਸੀ ਪਠਾਣਾ ਵੱਲੋਂ ਕਰਵਾਏ ਗਏ ਸਲਾਨਾ ਆਮ ਇਜਲਾਸ ਮੌਕੇ ਕੀਤਾ। ਉਹਨਾਂ ਕਿਹਾ ਕਿ ਸਹਿਕਾਰੀ ਵਿਕਾਸ ਬੈਂਕਾਂ ਦੀ ਸਥਾਪਨਾ ਕਿਸਾਨਾਂ ਅਤੇ ਆਮ ਲੋਕਾਂ ਦੀ ਬਿਹਤਰੀ ਲਈ ਸਕੀਮਾਂ ਦੇ ਕਰਜ਼ਿਆਂ ਦੀਆਂ ਸਹੂਲਤਾਂ ਲਈ ਕੀਤੀ ਗਈ ਹੈ। ਵਿਧਾਇਕ ਨੇ ਬੈਂਕਾਂ ਵਿੱਚ ਵੱਧ ਤੋਂ ਵੱਧ ਅਮਾਨਤਾਂ ਰੱਖਣ, ਕਰਜ਼ਾ ਸਮੇਂ ਸਿਰ ਵਾਪਸ ਕਰਨ ਦੀ ਅਪੀਲ ਕਰਦਿਆਂ ਮੈਂਬਰਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਜਨਰਲ ਬਾਡੀ ਦੀ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸਮੂਲੀਅਮ ਕਰਨ ਤੇ ਧੰਨਵਾਦ ਵੀ ਕੀਤਾ।

ਇਸ ਮੌਕੇ ਤੇ ਪੀ.ਏ.ਡੀ.ਬੀ ਬਸੀ ਪਠਾਣਾ ਦੇ ਚੇਅਰਮੈਨ ਨੇ ਦੱਸਿਆ ਕਿ ਸਹਿਕਾਰੀ ਲਹਿਰ ਹੁਣ ਖੇਤੀ ਵਿਕਾਸ ਤੱਕ ਹੀ ਸੀਮਤ ਨਹੀਂ ਹੈ ਸਗੋਂ ਇਸ ਨੇ ਮਨੁੱਖੀ ਜੀਵਨ ਦੇ ਹਰ ਖੇਤਰ ਵਿੱਚ ਪ੍ਰਵੇਸ਼ ਕੀਤਾ ਹੈ। ਕਿਉਂਕਿ ਪੰਜਾਬ ਦੀ ਆਰਥਿਕਤਾ ਅੱਜ ਵੀ ਖੇਤੀ ਤੇ ਨਿਰਭਰ ਹੈ ਅਤੇ ਖੇਤੀ ਲਈ ਸਸਤੇ ਕਰਜ਼ੇ, ਮਸ਼ਿਨਰੀ ਅਤੇ ਸਹਾਇਕ ਧੰਦੇ ਅਪਣਾਉਣ ਕਾਰਨ ਪੰਜਾਬ ਤਰੱਕੀ ਵੱਲ ਜਾ ਰਿਹਾ ਹੈ। ਉਹਨਾਂ ਮੈਂਬਰਾਂ ਨੂੰ ਬੈਂਕ ਦਾ ਕਾਰੋਬਾਰ ਵਧਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪੀ.ਏ.ਡੀ.ਬੀ. ਬਸੀ ਪਠਾਣਾ ਦੇ ਮੈਨੇਜਰ ਸ੍ਰੀਮਤੀ ਨਿਧੀ ਸ਼ਿਬੇ ਨੇ ਬੈਂਕ ਦੀ ਸਲਾਨਾ ਰਿਪੋਰਟ ਸਾਲ 2022-2023 ਪੇਸ਼ ਕੀਤੀ ਅਤੇ ਬੈਂਕ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਇੰਸਪੈਕਟਰ ਸ੍ਰੀ ਗੁਰਪ੍ਰੀਤ ਸਿੰਘ, ਸ.ਕਿਹਰ ਸਿੰਘ ਕੰਗ, ਸ੍ਰੀ ਸੰਤ ਸਿੰਘ ਨੰਦਪੁਰ, ਸ੍ਰੀ ਕਰਨੈਲ ਸਿੰਘ ਡਡਿਆਣਾ, ਸ. ਹਰਭਜਨ ਸਿੰਘ ਡਾਇਰੈਕਟਰ ਮਿਲਕ ਫੈਡ, ਸ. ਸਮਿੰਦਰ ਸਿੰਘ ਨਰਿਖਕ, ਸ੍ਰੀ ਗੁਰਪ੍ਰੀਤ ਸਿੰਘ ਅੰਕੜਾ ਸਹਾਇਕ ਏ. ਆਰ. ਦਫ਼ਤਰ, ਸ੍ਰੀ ਕਰਮਜੀਤ ਸਿੰਘ ਧੂੰਦਾ, ਸਾਬਕਾ ਡਾਇਰੈਕਟਰ ਨੇ ਆਪਣੇ ਵਿਚਾਰ ਸਾਂਝੇ ਕੀਤੇ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ