Thursday, September 18, 2025

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਾਤਾਵਰਣ ਅਨੁਕੂਲ ਪਦਾਰਥ ਤਿਆਰ ਕਰਨ ਸੰਬਧੀ ਸਿਖਲਾਈ ਕੋਰਸ ਕਰਵਾਇਆ

July 16, 2024 05:34 PM
SehajTimes

ਫਤਹਿਗੜ੍ਹ ਸਾਹਿਬ : ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗੜ੍ਹ ਸਾਹਿਬ ਵਿਖੇ ਸਫਾਈ ਲਈ ਵਾਤਾਵਰਣ ਅਨੁਕੂਲ ਸਫਾਈ ਪਦਾਰਥ ਤਿਆਰ ਕਰਨ ਸੰਬਧੀ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਵਿਪਨ ਕੁਮਾਰ ਰਾਮਪਾਲ ਐਸੋਸੀਏਟ ਡਾਇਰੈਕਟਰ (ਸਿਖਲਾਈ) ਨੇ ਦੱਸਿਆ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਅੱਜ ਦੇ ਸਮੇਂ ਦੀ ਲੋੜ ਹਨ ਅਤੇ ਇਸ ਹੁਨਰ ਨੂੰ ਵਪਾਰਕ ਪੱਧਰ ਤੇ ਅਪਣਾਉਣ ਦੀ ਲੋੜ ਹੈ।ਸਿਖਲਾਈ ਪ੍ਰੋਗਰਾਮ ਦੋਰਾਨ ਡਾ. ਮਨੀਸ਼ਾ ਭਾਟੀਆ ਸਹਾਇਕ ਪ੍ਰੋਫੈਸਰ ਗ੍ਰਹਿ ਵਿਗਿਆਨ ਨੇ ਸਰਫ, ਸਾਬਣ, ਲੀਸਾਪੋਲ ਬਣਾਉਣ ਬਾਰੇ ਸਿਖਿਆਰਥੀਆਂ ਨੂੰ ਜਾਣੂੰ ਕਰਵਾਇਆ।ਉਹਨਾਂ ਨੇ ਸਿਖਿਆਰਥੀਆਂ ਨੂੰ ਆਪਣੇ ਪਰਿਵਾਰ ਲਈ ਰਸਾਇਣ ਮੁਕਤ ਸਫਾਈ ਦੀ ਸਮੱਗਰੀ ਤਿਆਰ ਕਰਨ ਦੇ ਨਾਲ-ਨਾਲ ਇਸ ਹੁਨਰ ਨੂੰ ਕਿੱਤੇ ਦੇ ਰੂਪ ਵਿਚ ਸ਼ੁਰੂ ਕਰਨ ਲਈ ਪ੍ਰੇਰਿਆ।ਇਸ ਮੌਕੇ ਤੇ ਸਿਖਿਆਰਥੀਆਂ ਨੂੰ ਤਿਆਰ ਸਮੱਗਰੀ ਦੀ ਪੈਕਿੰਗ, ਮਾਰਕੀਟਿੰਗ ਅਤੇ ਬ੍ਰਾਂਡਿੰਗ ਬਾਰੇ ਵੀ ਜਾਣਕਾਰੀ ਦਿਤੀ ਗਈ। ਸਾਬਣ ਬਨਾਉਣ ਦੇ ਉਦਯੋਗ ਨੂੰ ਸ਼ੁਰੂ ਕਰਨ ਲਈ ਸਰਕਾਰੀ ਸਕੀਮਾਂ ਦੀ ਜਾਣਕਾਰੀ ਜਿਲਾ ਉਦਯੋਗ ਸੇਂਟਰ, ਮੰਡੀ ਗੋਬਿੰਦਗੜ੍ਹ ਵੱਲੋ ਮੈਡਮ ਜਗਦੀਪ ਕੌਰ ਨੇ ਦਿੱਤੀ।

Have something to say? Post your comment

 

More in Malwa

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ