Saturday, November 08, 2025

Chandigarh

ਆਂਗਣਵਾੜੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

July 17, 2024 02:04 PM
SehajTimes
 ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਅਤੇ ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ। ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ ਤੇ ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮਾਣਭੱਤਾ ਦੁੱਗਣਾ ਕਰਨ ਸਬੰਧੀ ਮੰਗਾਂ ਸ਼ਾਮਲ ਹਨ।
 
ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਪੂਰੇ ਧਿਆਨ ਨਾਲ ਸੁਣੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਉਹਨਾਂ ਯੂਨੀਅਨ ਦੀਆਂ ਮੰਗਾਂ ਦੇ ਹੱਲ ਸਬੰਧੀ ਵੱਖ ਵੱਖ ਵਿਭਾਗਾਂ ਨਾਲ 5 ਅਗਸਤ 2024 ਨੂੰ ਮੀਟਿੰਗ ਰੱਖੀ ਹੈ। ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ, ਡੀ.ਪੀ.ਓ ਹੈਡ ਆਫਿਸ ਸੁਮਨਦੀਪ ਕੌਰ ਅਤੇ ਸੁਪਰਡੈਂਟ ਬਲਰਾਜ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਦਾ ਵੱਡਾ ਕਦਮ- 3624 ਕਰੋੜ ਦੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸਦੀਵੀਂ ਵਿਰਾਸਤ ਬਾਰੇ ਜਾਣੂ ਕਰਾਇਆ

‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ: 10 ਨਵੰਬਰ ਨੂੰ ਐਸ.ਸੀ. ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ

ਪਿੜ੍ਹਾਈ ਸਾਲ 2025-26 ਦੌਰਾਨ ਖੰਡ ਮਿੱਲਾਂ ਅਧੀਨ ਗੰਨੇ ਦੇ ਵਿਕਾਸ ਅਤੇ ਹੋਰ ਵੱਖ-ਵੱਖ ਮੁੱਦਿਆਂ ਸਬੰਧੀ ਕੇਨ ਕਮਿਸ਼ਨਰ ਪੰਜਾਬ ਨੇ ਕੀਤੀ ਮੀਟਿੰਗ

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ