Sunday, April 05, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਾਬਕਾ ਅੱਤਵਾਦੀ ਕਤਲ ਮਾਮਲਾ ; ਮੁੱਖ ਹਮਲਾਵਰ ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ

July 17, 2024 02:31 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਸੀਆਈ ਜਲੰਧਰ ਦੀ ਪੁਲਿਸ ਟੀਮ ਦੋਸ਼ੀ ਨੂੰ ਉਸ ਥਾਂ ’ਤੇ ਲਿਜਾ ਰਹੀ ਸੀ , ਜਿੱਥੇ ਉਸਨੇ ਰਤਨਦੀਪ ਦੇ ਕਤਲ ’ਚ ਵਰਤੀ ਗਈ ਪਿਸਤੌਲ ਛੁਪਾ ਕੇ ਰੱਖੀ ਸੀ : ਡੀਜੀਪੀ ਗੌਰਵ ਯਾਦਵ

ਮੁਲਜ਼ਮ ਬੱਬਲੂ ਅੰਮ੍ਰਿਤਸਰ ਪੁਲਿਸ ਦੇ ਇੱਕ ਏਐਸਆਈ ਦੇ ਕਤਲ ਵਿੱਚ ਵੀ ਸੀ ਸ਼ਾਮਲ : ਏ.ਆਈ.ਜੀ. ਸੀ.ਆਈ. ਨਵਜੋਤ ਸਿੰਘ ਮਾਹਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਜੰਗ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਮੈਂਬਰ ਸਿਮਰਨਜੀਤ ਸਿੰਘ ਉਰਫ਼ ਬਬਲੂ- ਜੋ ਕਿ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਕਤਲ ਕੇਸ ਵਿਚ ਮੁੱਖ ਹਮਲਾਵਰ ਹੈ, ਜਲੰਧਰ ਸ਼ਹਿਰ ਦੇ ਬਾਹਰਵਾਰ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਦੌਰਾਨ, ਦੋਵੇਂ ਲੱਤਾਂ ਤੇ ਗੋਲੀਆਂ ਲੱਗਣ ਕਾਰਨ ਫੱਟੜ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ 3 ਅਪ੍ਰੈਲ 2024 ਨੂੰ ਐਸਬੀਐਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਉਕਤ ਦੋਸ਼ੀ ਦੀ ਗ੍ਰਿਫਤਾਰੀ ਤੋਂ ਕੁੁਝ ਘੰਟਿਆਂ ਤੋਂ ਬਾਅਦ ਹੀ ਜਦੋਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਮੁਲਜ਼ਮ ਸਿਮਰਨਜੀਤ ਬਬਲੂ ਨੂੰ ਉਸਦੇ ਖੁਲਾਸੇ ਮੁਤਾਬਕ ਦੱਸੇ ਟਿਕਾਣੇ ਤੇ ਉਸ ਵੱਲੋਂ ਰਤਨਦੀਪ ਕਤਲ ਕੇਸ ਵਿੱਚ ਵਰਤੀ ਗਈ ਪਿਸਤੌਲ ਬਰਾਮਦ ਕਰਨ ਲਿਜਾ ਰਹੀ ਸੀ, ਤਾਂ ਉਸਨੇ ਪੁਲਿਸ ਤੇ ਹਮਲਾ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਨੂੰ ਰੋਕਣ ਲਈ ਪੁਲਿਸ ਟੀਮਾਂ ਨੂੰ ਗੋਲੀ ਚਲਾਉਣੀ ਪਈ ਤੇ ਦੋਸ਼ੀ ਫੱਟੜ ਹੋ ਗਿਆ ਅਤੇ ਨਜ਼ਦੀਕੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਪੁਲਿਸ ਟੀਮਾਂ ਨੇ ਦੋਸ਼ੀ ਪਾਸੋਂ 2 ਆਧੁਨਿਕ ਹਥਿਆਰ- ਇੱਕ 32 ਵੈਬਲੇ ਰਿਵਾਲਵਰ ਅਤੇ ਇੱਕ .32 ਪਿਸਤੌਲ ਸਮੇਤ ਇੱਕ ਮੈਗਜ਼ੀਨ ਅਤੇ 19 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਸਿਮਰਨਜੀਤ ਬਬਲੂ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰ ਦੇ ਨਿਰਦੇਸ਼ਾਂ ’ਤੇ ਕੰਮ ਕਰਦਾ ਸੀ ਅਤੇ ਉਨ੍ਹਾਂ ਦੇ ਕਹਿਣ ਤੇ ਹੀ ਆਪਣੇ ਦੂਜੇ ਸਾਥੀ ਹਮਲਾਵਰ, ਜਿਸਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੀ ਕੁਲਾਮ ਵਜੋਂ ਹੋਈ ਹੈ ਨੇ ਸਮਾਜ ਵਿੱਚ ਦਹਿਸ਼ਤ ਫੈਲਾਉਣ ਲਈ ਸਾਬਕਾ ਖਾੜਕੂ ਰਤਨਦੀਪ ਸਿੰਘ ਦੀ ਮਿੱਥ ਕੇ ਹੱਤਿਆ ਕੀਤੀ ਸੀ। ਜਾਣਕਾਰੀ ਮੁਤਾਬਕ ਦੋਸ਼ੀ ਜੱਸੀ ਕੁਲਾਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਭੱਜਣ ’ਚ ਕਾਮਯਾਬ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਆਰਮਜ਼ ਐਕਟ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਨੂੰ ਸ਼ਾਮਲ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਅੱਗਲੇ -ਪਿੱਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਓਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਇਤਲਾਹ ਦੇ ਆਧਾਰ ’ਤੇ ਸੀਆਈ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਦਿਓਲ ਨਗਰ ਕਲੋਨੀ, ਜਲੰਧਰ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਬਬਲੂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਕੱਟੜ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਕਤਲ, ਇਰਾਦਾ-ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਬਲੂ ਅੰਮ੍ਰਿਤਸਰ ਪੁਲੀਸ ਦੇ ਇੱਕ ਏਐਸਆਈ ਦੇ ਕਤਲ ਵਿੱਚ ਵੀ ਸ਼ਾਮਲ ਹੈ। ਇਸ ਸਬੰਧੀ  ਐਫਆਈਆਰ ਨੰ. 39 ਮਿਤੀ 07.07.2024 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ਤੇ ਵਾਰ ਦਾ 74ਵਾਂ ਦਿਨ: ਪੰਜਾਬ ਪੁਲਿਸ ਨੇ 551 ਥਾਈਂ ਕੀਤੀ ਛਾਪੇਮਾਰੀ ; 245 ਗ੍ਰਿਫ਼ਤਾਰ

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

“ਖੇਤਾਂ ਤੋਂ ਪਲੇਟ ਤੱਕ” - ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਵਾਤਾਵਰਣ ਪ੍ਰੇਮੀ ਰੱਬ ਦਾ ਬੰਦਾ ਬਾਬਾ ਬਲਵਿੰਦਰ ਸਿੰਘ ਲਾਡਾ ਜੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ